ਜਲੰਧਰ (ਧਵਨ)-ਜਲੰਧਰ ਦਿਹਾਤੀ ਪੁਲਸ ਵੱਲੋਂ ਨਸ਼ੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ੇ ਵਿਰੁੱਧ’ ਤਹਿਤ ਪੁਲਸ ਚੌਕੀ ਕਿਸ਼ਨਗੜ੍ਹ, ਥਾਣਾ ਕਰਤਾਰਪੁਰ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿਚ ਸੰਪਰਕ ਮੀਟਿੰਗਾਂ ਕਰਵਾਈਆਂ ਗਈਆਂ। ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਦਿਹਾਤੀ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਲਈ ਪੁਲਸ ਅਤੇ ਆਮ ਲੋਕਾਂ ਵਿਚਕਾਰ ਸਹਿਯੋਗ ਨੂੰ ਮਜ਼ਬੂਤ ਕਰਨਾ ਰਿਹਾ।
ਇਨ੍ਹਾਂ ਸੰਪਰਕ ਮੀਟਿੰਗਾਂ ਦੌਰਾਨ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਦਿਹਾਤੀ ਲੋਕਾਂ ਨਾਲ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਵਿਸਥਾਰ ਨਾਲ ਗੱਲਬਾਤ ਕੀਤੀ। ਲੋਕਾਂ ਨੂੰ ਦੱਸਿਆ ਗਿਆ ਕਿ ਨਸ਼ੇ ਦਾ ਅਸਰ ਸਿਰਫ ਨਸ਼ਾ ਕਰਨ ਵਾਲੇ ਵਿਅਕਤੀ ਤੱਕ ਸੀਮਤ ਨਹੀਂ ਰਹਿੰਦਾ, ਸਗੋਂ ਇਸ ਨਾਲ ਪਰਿਵਾਰ, ਸਮਾਜਿਕ ਵਾਤਾਵਰਣ ਅਤੇ ਨੌਜਵਾਨ ਪੀੜ੍ਹੀ ਵੀ ਪ੍ਰਭਾਵਿਤ ਹੁੰਦੀ ਹੈ। ਪੁਲਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਨਸ਼ੇ ਦੀਆਂ ਸਰਗਰਮੀਆਂ ’ਤੇ ਨਜ਼ਰ ਰੱਖਣ ਅਤੇ ਨਸ਼ੇ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਨੂੰ ਪੁਲਸ ਨਾਲ ਸਾਂਝਾ ਕਰਨ।
ਇਹ ਵੀ ਪੜ੍ਹੋ: LPU ਮਾਮਲੇ 'ਚ ਇੰਫਲੂਐਂਸਰ ਜੇਮਸ ਦਹੀਆ ਦੀ ਵੀਡੀਓ ਆਈ ਸਾਹਮਣੇ! ਖੋਲ੍ਹੇ ਕਈ ਰਾਜ਼

ਜਲੰਧਰ ਦਿਹਾਤੀ ਦੇ ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਸ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰਾਂ ਵਿਚ ਲਗਾਤਾਰ ਜਨ-ਸੰਪਰਕ ਵਧਾਉਣ ਅਤੇ ਲੋਕਾਂ ਨਾਲ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਮੀਟਿੰਗਾਂ ਜ਼ਰੀਏ ਵਿਸ਼ੇਸ਼ ਤੌਰ ’ਤੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ, ਖੇਡਾਂ ਅਤੇ ਹਾਂਪੱਖੀ ਸਰਗਰਮੀਆਂ ਨਾਲ ਜੁੜਨ ਅਤੇ ਆਪਣੇ ਭਵਿੱਖ ’ਤੇ ਧਿਆਨ ਕੇਂਦਰਿਤ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ ਹਿਮਾਚਲ ਤੋਂ ਗ੍ਰਿਫ਼ਤਾਰ, DC ਦਫ਼ਤਰ ਨਾਲ ਜੁੜੇ ਤਾਰ
ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਨੇ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਸ਼ੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੰਦੇ ਕਿਹਾ ਕਿ ਨਸ਼ੇ ਦੇ ਕਾਰੋਬਾਰ ਨੂੰ ਰੋਕਣ ਲਈ ਪੁਲਸ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਪੁਲਸ ਅਤੇ ਜਨਤਾ ਵਿਚਕਾਰ ਬਿਹਤਰ ਤਾਲਮੇਲ ਨੂੰ ਇਸ ਮੁਹਿੰਮ ਦਾ ਮਹੱਤਵਪੂਰਨ ਹਿੱਸਾ ਬਣਾਇਆ ਗਿਆ ਹੈ, ਤਾਂ ਜੋ ਨਸ਼ੇ ਦੀ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕੇ। ਪੁਲਸ ਨੇ ਦਿਹਾਤੀ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਖ਼ਿਲਾਫ਼ ਲੜਾਈ ਵਿਚ ਉਹ ਪੁਲਸ ਦਾ ਸਹਿਯੋਗ ਕਰਨ ਅਤੇ ਜੇਕਰ ਕਿਸੇ ਖੇਤਰ ਵਿਚ ਨਸ਼ੀਲੇ ਪਦਾਰਥਾਂ ਦੀ ਵਿਕਰੀ ਜਾਂ ਸਮੱਗਲਿੰਗ ਸਬੰਧੀ ਕੋਈ ਜਾਣਕਾਰੀ ਮਿਲੇ ਤਾਂ ਉਸ ਨੂੰ ਪੁਲਸ ਤੱਕ ਪਹੁੰਚਾਉਣ।
ਇਹ ਵੀ ਪੜ੍ਹੋ: LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤੀ ਨਵੀਂ ਅਪਡੇਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਕਾਂਗਰਸ ਨੂੰ ਮਿਲਿਆ ਪਦਮਸ਼੍ਰੀ ਜੇਤੂ ਪ੍ਰਧਾਨ! 27 ਦੀ ਸੌਪੀਂ ਕਪਤਾਨੀ
NEXT STORY