ਜਲੰਧਰ (ਜਤਿੰਦਰ ਚੌਪੜਾ) - ਬਨਿਟ ਮੰਤਰੀ ਰਾਣਾ ਗੁਰਜੀਤ ਤੇ ਗੁਰਕੀਰਤ ਸਿੰਘ ਕੋਟਲੀ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕੀਤੇ ਜਾਣ ਤੋਂ ਨਾਰਾਜ਼ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਅਸਤੀਫਾ ਦੇਣ ’ਤੇ ਮਚੇ ਹੰਗਾਮੇ ਨੂੰ ਲੈ ਕੇ ਜੰਗਲਾਤ ਮੰਤਰੀ ਅਤੇ ਸੂਬਾ ਕਾਂਗਰਸ ਦੇ ਕਾਰਜਵਾਹਕ ਪ੍ਰਧਾਨ ਸੰਗਤ ਸਿੰਘ ਗਿਲਜੀਆਂ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਜੋ ਮੰਤਰੀ ਬਣ ਚੁੱਕੇ ਹਨ, ਉਨ੍ਹਾਂ ਨੂੰ ਬਦਲਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਦਾਅਵਾ ਕੀਤਾ ਕਿ ਸਭ ਕੁਝ ਠੀਕ ਹੋ ਚੁੱਕਾ ਹੈ ਅਤੇ ਸ਼ਾਮ ਤਕ ਪਿਕਚਰ ਸਾਰਿਆਂ ਦੇ ਸਾਹਮਣੇ ਕਲੀਅਰ ਹੋ ਜਾਵੇਗੀ। ਦੱਸ ਦੇਈਏ ਕਿ ਜਲੰਧਰ ਪੁੱਜੇ ਪੰਜਾਬ ਦੇ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਵਲੋਂ ਅੱਜ ਸਰਕਿੱਟ ਹਾਊਸ ਵਿਖੇ ਇਕ ਬੈਠਕ ਕੀਤੀ ਗਈ।
ਪੜ੍ਹੋ ਇਹ ਵੀ ਖ਼ਬਰ - CM ਚੰਨੀ ਦੇ ਨਵੇਂ ਫ਼ੈਸਲਿਆਂ ਤੋਂ ਨਵਜੋਤ ਸਿੱਧੂ ਹੀ ਨਹੀਂ ਸਗੋਂ ਮਾਝਾ ਬ੍ਰਿਗੇਡ ਵੀ ਖੁਸ਼ ਨਹੀਂ, ਜਾਣੋ ਕੀ ਹੈ ਕਾਰਨ
ਪਰਗਟ ਸਿੰਘ ਵਲੋਂ ਸਰਕਾਰ ਤੋਂ ਗਲਤੀਆਂ ਹੋਣ ਅਤੇ ਉਨ੍ਹਾਂ ਨੂੰ ਸੁਧਾਰੇ ਜਾਣ ਬਾਰੇ ਪੁੱਛੇ ਗਏ ਸਵਾਲ ’ਤੇ ਗਿਲਜੀਆਂ ਨੇ ਕਿਹਾ ਕਿ ਕੋਈ ਗਲਤੀ ਨਹੀਂ ਹੋਈ, ਸਿਰਫ ਤਾਲਮੇਲ ਦੀ ਕਮੀ ਹੋ ਸਕਦੀ ਹੈ। ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ ਨੂੰ ਅਲਵਿਦਾ ਕਹਿਣ ਦੇ ਮਾਮਲੇ ’ਚ ਗਿਲਜੀਆਂ ਨੇ ਕਿਹਾ ਕਿ ਕੈਪਟਨ ਨੇ ਖੁਦ ਹੀ ਅਜਿਹੇ ਹਾਲਾਤ ਪੈਦਾ ਕੀਤੇ ਹਨ ਕਿ ਉਨ੍ਹਾਂ ਨੂੰ ਕਾਂਗਰਸ ਨੂੰ ਛੱਡਣਾ ਪੈ ਰਿਹਾ ਹੈ, ਜਦੋਂਕਿ ਪਾਰਟੀ ਨੇ ਤਾਂ ਉਨ੍ਹਾਂ ਨੂੰ 2 ਵਾਰ ਮੁੱਖ ਮੰਤਰੀ, ਸੰਸਦ ਮੈਂਬਰ ਤੇ ਸੂਬਾ ਕਾਂਗਰਸ ਦਾ ਪ੍ਰਧਾਨ ਬਣਾਇਆ ਹੈ।
ਪੜ੍ਹੋ ਇਹ ਵੀ ਖ਼ਬਰ - ਕਾਂਗਰਸ ’ਚ ਚੱਲ ਰਹੇ ਕਲਾਈਮੈਕਸ ’ਚ ਦੋਆਬਾ ਦੇ 2 ਕੈਬਨਿਟ ਮੰਤਰੀਆਂ ’ਚ ਖਿੱਚੀਆਂ ਜਾ ਸਕਦੀਆਂ ਨੇ ਤਲਵਾਰਾਂ!
ਗਿਲਜੀਆਂ ਨੇ ਕਿਹਾ ਕਿ 100 ਦਿਨ ਦੇ ਏਜੰਡੇ ਤਹਿਤ ਉਹ ਆਪਣੇ ਵਿਭਾਗਾਂ ਦੇ ਕੰਮਾਂ ਵਿਚ ਤੇਜ਼ੀ ਲਿਆਉਣਗੇ। ਕੇਂਦਰ ਸਰਕਾਰ ਵਲੋਂ ਝੋਨੇ ਦੀ ਖਰੀਦ 10 ਦਿਨ ਦੇਰੀ ਨਾਲ ਕੀਤੇ ਜਾਣ ਦੇ ਫ਼ੈਸਲੇ ’ਤੇ ਗਿਲਜੀਆਂ ਨੇ ਕਿਹਾ ਕਿ ਮੌਸਮ ਖਰਾਬੀ ਕਰ ਰਿਹਾ ਹੈ। ਇਸ ਵਿਚ ਅਸੀਂ ਕੀ ਕਰ ਸਕਦੇ ਹਾਂ। ਕਿਸਾਨਾਂ ’ਤੇ ਪਹਿਲਾਂ ਹੀ ਬਿਪਤਾ ਪਈ ਹੋਈ ਹੈ, ਹੁਣ ਖਰੀਦ ਜੇ ਦੇਰੀ ਨਾਲ ਹੋਵੇਗੀ ਤਾਂ ਕਿਸਾਨਾਂ ਨੂੰ ਹੋਰ ਵੀ ਨੁਕਸਾਨ ਹੋਵੇਗਾ।
ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਵੱਡੀ ਵਾਰਦਾਤ: ਸ਼ਰਾਬੀ ਪਿਓ ਨੇ ਤਲਵਾਰ ਨਾਲ ਵੱਢ ਦਿੱਤਾ ਪੁੱਤਰ, ਹੈਰਾਨ ਕਰ ਦੇਵੇਗੀ ਵਜ੍ਹਾ
ਦੱਸ ਦੇਈਏ ਕਿ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ’ਚ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਰਾਣਾ ਗੁਰਜੀਤ ਸਿੰਘ ਨੂੰ ਕੈਬਨਿਟ ’ਚ ਸ਼ਾਮਲ ਕਰਨ ਨੂੰ ਲੈ ਕੇ ਸਿੱਧੂ ਬਹੁਤ ਨਾਰਾਜ਼ ਹਨ, ਜਿਸ ਕਰਕੇ ਉਨ੍ਹਾਂ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਪਰ ਹਾਈਕਮਾਨ ਨੇ ਉਸ ਨੂੰ ਨਾ-ਮਨਜ਼ੂਰ ਕਰ ਦਿੱਤਾ। ਹਰ ਕੋਈ ਉਨ੍ਹਾਂ ਨੂੰ ਮਨਾਉਣ ’ਚ ਲੱਗਾ ਹੋਇਆ ਹੈ। ਸਾਰੇ ਆਗੂ ਇਹ ਕੋਸ਼ਿਸ਼ਾਂ ਕਰ ਰਹੇ ਹਨ ਕਿ ਨਵਜੋਤ ਸਿੱਧੂ ਆਪਣਾ ਅਸਤੀਫ਼ਾ ਵਾਪਸ ਲੈ ਲੈਣ।
ਪੜ੍ਹੋ ਇਹ ਵੀ ਖ਼ਬਰ - ਸਾਵਧਾਨ! ਸਰਟੀਫਿਕੇਟ ਦੇਣ ਬਦਲੇ ਮਾਪਿਆਂ ਦੀ ਜੇਬ ’ਚੋਂ ਕਰੋੜਾਂ ਰੁਪਏ ਖਿਸਕਾਏਗਾ ਪੰਜਾਬ ਸਿੱਖਿਆ ਬੋਰਡ
ਕੈਪਟਨ ਦੇ ਕਾਂਗਰਸ ਛੱਡਣ ਦੇ ਐਲਾਨ ’ਤੇ ਕੀ ਬੋਲੇ ਪ੍ਰਤਾਪ ਸਿੰਘ ਬਾਜਵਾ
NEXT STORY