ਜਲੰਧਰ (ਧਵਨ)- ਆਜ਼ਾਦੀ ਦਿਹਾੜੇ ਦੇ ਸਮਾਗਮ ਨੂੰ ਅਮਨ-ਅਮਾਨ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਮਿਸ਼ਨਰੇਟ ਪੁਲਸ ਨੇ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰ ਦਿੱਤਾ ਹੈ। ਜਲੰਧਰ ਸ਼ਹਿਰ ਨੂੰ ਸੀਲ ਕੀਤਾ ਗਿਆ ਹੈ। ਇਸੇ ਲੜੀ ਤਹਿਤ ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਸ਼ਹਿਰ ਵਿਚ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਸ਼ਹਿਰ ਦੇ ਮਹੱਤਵਪੂਰਨ ਸਥਾਨਾਂ, ਸਮਾਗਮ ਵਾਲੀਆਂ ਥਾਵਾਂ, ਬਾਜ਼ਾਰਾਂ, ਧਾਰਮਿਕ ਸਥਾਨਾਂ ਅਤੇ ਸੰਵੇਦਨਸ਼ੀਲ ਇਲਾਕਿਆਂ ’ਚ ਸੁਰੱਖਿਆ ਵਿਵਸਥਾ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਅਧਿਕਾਰੀ ਕੇਵਲ ਹੇਠਲੇ ਕਰਮਚਾਰੀਆਂ ’ਤੇ ਹੀ ਨਿਰਭਰ ਨਾ ਰਹਿਣ, ਸਗੋਂ ਖ਼ੁਦ ਫੀਲਡ ਵਿਚ ਜਾ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ।

ਇਹ ਵੀ ਪੜ੍ਹੋ: ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70 ਹਜ਼ਾਰ ਡਾਲਰ
ਉਨ੍ਹਾਂ ਪੁਲਸ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਵਿਚ ਲਗਾਏ ਗਏ ਵੱਖ-ਵੱਖ ਪੁਲਸ ਨਾਕਿਆਂ 'ਤੇ ਚੈਕਿੰਗ ਵਿਵਸਥਾ ਨੂੰ ਪ੍ਰਭਾਵਸ਼ਾਲੀ ਬਣਾਇਆ ਜਾਵੇ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ 'ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇ। ਉਹ ਖ਼ੁਦ ਵੀ ਸ਼ਹਿਰ ਵਿਚ ਲਗਾਏ ਗਏ ਪੁਲਸ ਨਾਕਿਆਂ ਅਤੇ ਹੋਰ ਸੁਰੱਖਿਆ ਪੁਆਇੰਟਾਂ ਦਾ ਨਿਰੀਖਣ ਕਰ ਰਹੇ ਹਨ ਅਤੇ ਮੌਕੇ 'ਤੇ ਤਾਇਨਾਤ ਪੁਲਸ ਕਰਮਚਾਰੀਆਂ ਤੋਂ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਲੈ ਰਹੇ ਹਨ।
ਪੁਲਸ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਕਾਨੂੰਨ-ਵਿਵਸਥਾ ਦੀ ਸਥਿਤੀ ਪੈਦਾ ਨਾ ਹੋਵੇ, ਇਸ ਲਈ ਸੰਵੇਦਨਸ਼ੀਲ ਇਲਾਕਿਆਂ ਵਿਚ ਵਾਧੂ ਚੌਕਸੀ ਵਰਤੀ ਜਾਵੇ। ਭੀੜ-ਭੜੱਕੇ ਵਾਲੇ ਇਲਾਕਿਆਂ ਵਿਚ ਪੁਲਸ ਦੀ ਮੌਜੂਦਗੀ ਵਧਾਉਣ ਦੇ ਨਾਲ-ਨਾਲ ਸ਼ੱਕੀ ਗਤੀਵਿਧੀਆਂ 'ਤੇ ਤੁਰੰਤ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ: ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ ਆ ਸਕਦੇ ਨੇ ਰਾਹੁਲ ਗਾਂਧੀ
ਜ਼ਿਕਰਯੋਗ ਹੈ ਕਿ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਹਾਲ ਹੀ ਵਿਚ ਸ਼ਹਿਰ ਦਾ ਦੌਰਾ ਕਰਕੇ ਕਾਨੂੰਨ-ਵਿਵਸਥਾ ਦੀ ਸਥਿਤੀ ਦੀ ਸਮੀਖਿਆ ਕੀਤੀ ਸੀ। ਉਨ੍ਹਾਂ ਪੁਲਸ ਅਧਿਕਾਰੀਆਂ ਤੋਂ ਸ਼ਹਿਰ ਵਿਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਲਈ ਚੁੱਕੇ ਗਏ ਕਦਮਾਂ ਦੀ ਰਿਪੋਰਟ ਲਈ ਅਤੇ ਸੁਰੱਖਿਆ ਵਿਵਸਥਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਨਿਰਦੇਸ਼ ਦਿੱਤੇ ਸਨ। ਡੀ. ਜੀ. ਪੀ. ਦੇ ਦੌਰੇ ਤੋਂ ਬਾਅਦ ਕਮਿਸ਼ਨਰੇਟ ਪੁਲਸ ਵਲੋਂ ਸ਼ਹਿਰ ਵਿਚ ਨਾਕੇਬੰਦੀ, ਗਸ਼ਤ, ਚੈਕਿੰਗ ਅਤੇ ਸੰਵੇਦਨਸ਼ੀਲ ਇਲਾਕਿਆਂ ਦੀ ਨਿਗਰਾਨੀ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਪੁਲਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਆਜ਼ਾਦੀ ਦਿਹਾੜੇ ਤੱਕ ਸੁਰੱਖਿਆ ਵਿਵਸਥਾ ਵਿਚ ਕਿਸੇ ਵੀ ਪੱਧਰ 'ਤੇ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਹਰ ਸਥਿਤੀ ਨਾਲ ਨਜਿੱਠਣ ਲਈ ਪੁਲਸ ਬਲ ਨੂੰ ਪੂਰੀ ਤਰ੍ਹਾਂ ਤਿਆਰ ਰੱਖਿਆ ਜਾਵੇ। ਪੁਲਸ ਪ੍ਰਸ਼ਾਸਨ ਨੇ ਲੋਕਾਂ ਤੋਂ ਵੀ ਅਪੀਲ ਕੀਤੀ ਹੈ ਕਿ ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਸੁਰੱਖਿਆ ਵਿਵਸਥਾ ਬਣਾਏ ਰੱਖਣ ਵਿਚ ਪੁਲਸ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਵਿਅਕਤੀ, ਵਸਤੂ ਜਾਂ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਸ ਨੂੰ ਦੇਣ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ, ਸਾਵਧਾਨ ਰਹਿਣ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਨ੍ਹਾਂ LPG ਉਪਭੋਗਤਾਵਾਂ ਲਈ ਖ਼ਤਰੇ ਦੀ ਘੰਟੀ, 15 ਅਗਸਤ ਤੋਂ ਬਾਅਦ 1800 'ਚ ਮਿਲੇਗਾ ਸਿਲੰਡਰ
NEXT STORY