ਜਲੰਧਰ— ਜਲੰਧਰ ਦੇ ਆਦਮਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਸਰਬਜੀਤ ਸਿੰਘ ਮੱਕੜ ਅੱਜ ਭਾਜਪਾ ’ਚ ਸ਼ਾਮਲ ਹੋ ਗਏ ਹਨ। ਭਾਜਪਾ ਦੇ ਪੰਜਾਬ ਇੰਚਾਰਜ ਅਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸੀਨੀਅਰ ਨੇਤਾਵਾਂ ਨਾਲ ਉਨ੍ਹਾਂ ਨੂੰ ਦਿੱਲੀ ’ਚ ਭਾਜਪਾ ਪਾਰਟੀ ’ਚ ਸ਼ਾਮਲ ਕਰਵਾਇਆ। ਇਸ ਮੌਕੇ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸਰਬਦੀਪ ਸਿੰਘ ਵਿਰਕ, ਪੰਜਾਬ ਦੇ ਉਦਯੋਗਪਤੀ ਹਰਚਰਨ ਸਿੰਘ ਰਣੌਤਾ, ‘ਆਪ’ ਦੇ ਆਗੂ ਗੁਰਪ੍ਰੀਤ ਸਿੰਘ ਭੱਟੀ, ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਦੇ ਓ. ਐੱਸ. ਡੀ. ਅਵਤਾਰ ਸਿੰਘ ਜੀਰਾ ਵੀ ਭਾਜਪਾ ’ਚ ਸ਼ਾਮਲ ਹੋਏ।
ਇਥੇ ਦੱਸਣਯੋਗ ਹੈ ਕਿ ਸਰਬਜੀਤ ਸਿੰਘ ਮੱਕੜ ਨੇ ਪਿਛਲੀਆਂ ਚੋਣਾਂ ਜਲੰਧਰ ਕੈਂਟ ਤੋਂ ਲੜੀਆਂ ਸਨ ਪਰ ਇਸ ਵਾਰ ਪਾਰਟੀ ਨੇ ਜਲੰਧਰ ਕੈਂਟ ਤੋਂ ਜਗਬੀਰ ਸਿੰਘ ਬਰਾੜ ਨੂੰ ਉਮੀਦਵਾਰ ਵਜੋ ਚੋਣ ਮੈਦਾਨ ’ਚ ਉਤਾਰਿਆ ਹੈ। ਇਸ ਦੇ ਬਾਅਦ ਹੀ ਮੱਕੜ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ।
ਇਹ ਵੀ ਪੜ੍ਹੋ: ਵਿਦੇਸ਼ ਜਾਣ ਵਾਲੇ ਥੋੜ੍ਹਾ ਸਾਵਧਾਨ, ਇਨ੍ਹਾਂ ਤਰੀਕਿਆਂ ਨੂੰ ਅਪਣਾ ਕੇ ਸ਼ਾਤਰ ਠੱਗ ਕਰ ਰਹੇ ਜਾਅਲਸਾਜ਼ੀਆਂ
ਇਸ ਮੌਕੇ ਸਰਬਜੀਤ ਸਿੰਘ ਮੱਕੜ ਨੇ ਕਿਹਾ ਕਿ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਕਈ ਮੁੱਦਿਆਂ ’ਤੇ ਚਰਚਾ ਹੋਈ ਹੈ ਅਤੇ ਜਲੰਧਰ ਕੈਂਟ ਸੀਟ ਤੋਂ ਚੋਣ ਲੜਨ ਦਾ ਉਨ੍ਹਾਂ ਦਾ ਦਾਅਵਾ ਮਜ਼ਬੂਤ ਹੈ। ਪਾਰਟੀ ਨੇ ਇਸ ਦੇ ਲਈ ਹਾਂ ਕੀਤੀ ਹੈ। ਜਲਦੀ ਹੀ ਉਹ ਜਲੰਧਰ ’ਚ ਵੱਡਾ ਪ੍ਰੋਗਰਾਮ ਕਰਕੇ ਆਪਣੇ ਸਾਥੀਆਂ ਨੂੰ ਵੀ ਭਾਜਪਾ ’ਚ ਸ਼ਾਮਲ ਕਰਵਾਉਣਗੇ। ਅਕਾਲੀ ਦਲ ਲਈ ਇਹ ਜਲੰਧਰ ’ਚ ਬਹੁਤ ਵੱਡਾ ਝਟਕਾ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮਨਜਿੰਦਰ ਸਿੰਘ ਸਿਰਸਾ ਵੀ ਅਕਾਲੀ ਦਲ ਨੂੰ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਗਏ ਸਨ। ਉਦੋਂ ਤੋਂ ਹੀ ਕਿਆਸਕਾਰੀਆਂ ਲਗਾਈਆਂ ਜਾ ਰਹੀਆਂ ਸਨ ਕਿ ਹੌਲੀ-ਹੌਲੀ ਕਈ ਆਗੂ ਅਤੇ ਵਿਧਾਇਕ ਅਕਾਲੀ ਦਲ ਨੂੰ ਛੱਡ ਕੇ ਭਾਜਪਾ ਦਾ ਪੱਲਾ ਫੜ ਸਕਦੇ ਹਨ।
ਇਹ ਵੀ ਪੜ੍ਹੋ: ਜਲੰਧਰ ਦੇ PAP ਚੌਂਕ ’ਚ ਵਿਦਿਆਰਥੀਆਂ ਨੇ ਕੀਤਾ ਚੱਕਾ ਜਾਮ, ਕਾਂਸਟੇਬਲ ਦੀ ਭਰਤੀ ਨੂੰ ਲੈ ਕੇ ਵੱਡਾ ਖ਼ੁਲਾਸਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਦੇ ਲੋਕਾਂ ਨੂੰ 'ਸੁੱਕੀ ਠੰਡ' ਤੋਂ ਜਲਦ ਮਿਲੇਗੀ ਰਾਹਤ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
NEXT STORY