ਜਲੰਧਰ (ਵੈੱਬ ਡੈਸਕ)- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 646ਵਾਂ ਪ੍ਰਕਾਸ਼ ਦਿਹਾੜਾ ਅੱਜ ਦੇਸ਼ ਭਰ ਵਿਚ ਬੜੀ ਹੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਜਲੰਧਰ ਵਿਚ ਬੂਟਾ ਮੰਡੀ ਸਥਿਤ ਸਤਿਗੁਰੂ ਰਵਿਦਾਸ ਧਾਮ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰੂ ਘਰ ਦੇ ਹਜ਼ੂਰੀ ਰਾਗੀ ਸਿੰਘਾਂ ਵੱਲੋਂ ਇਲਾਹੀ ਕੀਰਤਨ ਵੀ ਕੀਤਾ ਗਿਆ।
ਇਸ ਪਵਿੱਤਰ ਦਿਹਾੜੇ ਮੌਕੇ ਸੰਗਤਾਂ ਵੱਡੀ ਗਿਣਤੀ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਵੱਖ-ਵੱਖ ਗੁਰੂ ਘਰਾਂ ਵਿਚ ਨਤਮਸਤਕ ਹੋ ਰਹੀਆਂ ਹਨ ਅਤੇ ਸੰਗਤਾਂ ਦੇ ਵੱਡੀ ਗਿਣਤੀ ਵਿਚ ਆਮਦ ਨੂੰ ਮੁੱਖ ਰੱਖਦਿਆਂ ਹੋਇਆ ਜਲੰਧਰ ਵਿਖੇ ਪ੍ਰਸ਼ਾਸਨ ਵੱਲੋਂ ਢੁਕਵੇਂ ਪ੍ਰਬੰਧ ਕੀਤੇ ਗਏ। ਜਲੰਧਰ ਸ਼ਹਿਰ ਗੁਰੂ ਰਵਿਦਾਸ ਜੀ ਦੇ ਰੰਗ ਵਿਚ ਰੰਗਿਆ ਨਜ਼ਰ ਆ ਰਿਹਾ ਹੈ। ਹਰ ਪਾਸੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੈਕਾਰੇ ਲੱਗ ਰਹੇ ਹਨ।
ਇਹ ਵੀ ਪੜ੍ਹੋ : ਦੁਬਈ ’ਚ ਵੇਚ ਦਿੱਤੀ ਸੀ ਪੰਜਾਬਣ ਔਰਤ, ਸੰਤ ਸੀਚੇਵਾਲ ਦੇ ਸਦਕਾ ਪਰਤੀ ਘਰ, ਸੁਣਾਈ ਦੁੱਖ਼ ਭਰੀ ਦਾਸਤਾਨ
ਇਹ ਵੀ ਪੜ੍ਹੋ : ਦੁੱਖਦਾਇਕ ਖ਼ਬਰ, ਦੋ ਮਹੀਨੇ ਪਹਿਲਾਂ ਕੈਨੇਡਾ ਗਏ ਰੋਪੜ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਦੁੱਖਦਾਇਕ ਖ਼ਬਰ, ਦੋ ਮਹੀਨੇ ਪਹਿਲਾਂ ਕੈਨੇਡਾ ਗਏ ਰੋਪੜ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
NEXT STORY