ਜਲੰਧਰ— ਜਲੰਧਰ ਪਠਾਨਕੋਟ ਹਾਈਵੇ 'ਤੇ ਸਥਿਤ ਪਿੰਡ ਸਮਸਤਪੁਰ ਦੇ ਨੇੜੇ ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਲਈ ਰੁਕੇ ਇਕ ਬੱਸ ਦੇ ਕੰਡਕਟਰ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤਾ। ਜਿਸ ਕਾਰਨ ਕੰਡਕਟਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੀੜਤ ਦੀ ਪਛਾਣ ਅਮਰ ਸਿੰਘ ਨਿਵਾਸੀ ਤਪਾ ਮੰਡੀ ਬਠਿੰਡਾ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਪਠਾਨਕੋਟ ਤੋਂ ਜਲੰਧਰ ਆ ਰਹੀ ਰੋਹਿਣੀ ਬੱਸ ਦੇ ਕੰਡਕਟਰ ਨੇ ਸਮਸਤਪੁਰ ਪਿੰਡ ਦੇ ਨੇੜੇ ਗੁਰਦੁਆਰਾ ਸਾਹਿਬ 'ਚ ਮੱਥਾ ਟੇਕ ਕੇ ਵਾਪਸ ਸੜਕ ਪਾਰ ਕਰ ਰਿਹਾ ਸੀ ਕਿ ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਘਟਨਾ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ। ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਕਾਂਗਰਸ ਸਰਕਾਰ ਨੇ ਕੀਤਾ ਪੰਜਾਬ ਦੇ ਲੋਕਾਂ ਨੂੰ ਕੰਗਾਲ: ਬ੍ਰਹਮਪੁਰਾ
NEXT STORY