ਚੰਡੀਗੜ੍ਹ (ਸ਼ਰਮਾ) - ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਹੋਰਾਂ ਮੰਤਰੀਆਂ ਨੂੰ ਜਲਿਆਂਵਾਲਾ ਬਾਗ ਸਾਕਾ ਸਮਾਗਮ 'ਚ ਸ਼ਮੂਲੀਅਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਡਾ.ਐੱਸ.ਕਰੁਣਾ ਰਾਜੂ ਨੇ ਦੱਸਿਆ ਕਿ ਕਮਿਸ਼ਨ ਵਲੋਂ ਜਾਰੀ ਪੱਤਰ 'ਚ ਕਿਹਾ ਗਿਆ ਹੈ ਕਿ ਕੇਂਦਰੀ ਮੰਤਰੀ, ਪੰਜਾਬ ਰਾਜ ਦੇ ਮੁੱਖ ਮੰਤਰੀ ਅਤੇ ਹੋਰ ਮੰਤਰੀ ਜਲਿਆਂਵਾਲਾ ਸਾਕਾ ਯਾਦਗਾਰੀ ਸਮਾਗਮ 'ਚ ਸ਼ਮੂਲੀਅਤ ਕਰ ਸਕਦੇ ਹਨ ਪਰ ਉਹ ਆਪਣੇ ਭਾਸ਼ਣਾਂ 'ਚ ਸਿਰਫ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਦੀ ਪ੍ਰਾਪਤੀਆਂ ਦਾ ਹੀ ਜ਼ਿਕਰ ਕਰ ਸਕਦੇ ਹਨ। ਉਹ ਕਿਸੇ ਵੀ ਹਾਲਤ 'ਚ ਇਸ ਮੰਚ ਦੀ ਵਰਤੋਂ ਸਿਆਸੀ ਲਾਹਾ ਲੈਣ ਲਈ ਨਹੀਂ ਕਰ ਸਕਦੇ। ਇਸ ਤੋਂ ਇਲਾਵਾ ਕਮਿਸ਼ਨ ਨੇ ਸੂਬੇ ਦੇ 2 ਸਰਕਾਰੀ ਮੈਡੀਕਲ ਕਾਲਜਾਂ 'ਚ ਅਧਿਆਪਕਾਂ ਦੀ ਭਰਤੀ ਲਈ ਇੰਟਰਵਿਊ ਕਰਨ ਦੀ ਪ੍ਰਵਾਨਗੀ ਵੀ ਦਿੱਤੀ ਹੈ ਪਰ ਇਸ ਦੇ ਨਾਲ ਹੀ ਹਦਾਇਤ ਵੀ ਕੀਤੀ ਹੈ ਇਸ ਸਬੰਧੀ ਤੈਅ ਨਿਯਮਾਂ ਦੀ ਪਾਲਣਾ ਵੀ ਕੀਤੀ ਜਾਵੇ। ਚੋਣ ਕਮਿਸ਼ਨ ਨੇ 2 ਆਈ.ਏ.ਐੱਸ. ਅਧਿਕਾਰੀ ਭੁਪਿੰਦਰ ਸਿੰਘ-2 ਨੂੰ ਮਹਾਰਾਸ਼ਟਰ ਅਤੇ ਹੁਸਨ ਲਾਲ ਨੂੰ ਤਾਮਿਲਨਾਡੂ ਦੇ ਲੋਕ ਸਭਾ ਹਲਕਿਆਂ 'ਚ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।
ਫਲਾਇੰਗ ਟੀਮਾਂ ਨੇ ਕਬਜ਼ੇ 'ਚ ਲਈਆਂ ਭਗਵੰਤ ਮਾਨ ਦੀਆਂ ਕੁਰਸੀਆਂ
NEXT STORY