ਅੰਮ੍ਰਿਤਸਰ : 13 ਅਪ੍ਰੈਲ 1919 ਨੂੰ ਵਿਸਾਖੀ ਵਾਲੇ ਦਿਨ ਰੌਲਟ ਐਕਟ ਦਾ ਵਿਰੋਧ ਕਰ ਰਹੇ ਭਾਰਤੀਆਂ 'ਤੇ ਜਨਰਲ ਡਾਇਰ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਨਿਰਦੋਸ਼ ਸੈਂਕੜੇ ਦੇਸ਼ ਵਾਸੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ। ਇਸ ਸਾਕੇ 'ਚ ਸ਼ਹੀਦ ਹੋਏ ਭਾਰਤੀਆਂ ਦੇ 100 ਸਾਲ ਪੂਰੇ ਹੋਣ 'ਤੇ ਸ਼ਤਾਬਦੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦੇ ਸ਼ੁੱਕਰਵਾਰ ਨੂੰ ਜਲਿਆਂਵਾਲਾ ਬਾਗ ਦੇ ਮੁੱਖ ਗੇਟ ਤੋਂ ਸ਼ਹੀਦਾਂ ਦੀ ਯਾਦ ਵਿਚ ਇਕ ਕੈਂਡਲ ਮਾਰਚ ਕੱਢਿਆ ਗਿਆ। ਇਸ ਕੈਂਡਲ ਮਾਰਚ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੇ ਵੀ ਸ਼ਿਰਕਤ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਸੈਂਕੜਿਆਂ ਦੀ ਗਿਣਤੀ ਵਿਚ ਲੋਕਾਂ ਨੇ ਹੱਥਾਂ ਵਿਚ ਮੋਮਬੱਤੀਆਂ ਲੈ ਕੇ ਅੱਜ ਤੋਂ 100 ਸਾਲ ਪਹਿਲਾਂ ਜਲਿਆਂਵਾਲਾ ਬਾਗ ਵਿਚ ਸ਼ਹੀਦ ਹੋਏ ਦੇਸ਼ਵਾਸੀਆਂ ਨੂੰ ਯਾਦ ਕੀਤਾ।
ਜਲ੍ਹਿਆਂਵਾਲਾ ਬਾਗ ਕਤਲ ਕਾਂਡ
19 ਅਪ੍ਰੈਲ 2019 ਨੂੰ ਜਲ੍ਹਿਆਂਵਾਲਾ ਬਾਗ ਕਤਲਕਾਂਡ ਨੂੰ 100 ਸਾਲ ਪੂਰੇ ਹੋ ਜਾਣਗੇ। ਇਸ ਦਿਨ ਪੰਜਾਬ ਸੂਬੇ ਦੇ ਅੰਮ੍ਰਿਤਸਰ 'ਚ ਗੋਲਡਨ ਟੈਂਪਲ ਕੋਲ ਜਲ੍ਹਿਆਂਵਾਲਾ ਬਾਗ 'ਚ ਜਨਰਲ ਡਾਇਰ ਦੀ ਅਗਵਾਈ 'ਚ ਅੰਗਰੇਜ਼ੀ ਫੌਜ਼ ਨੇ ਅੰਨ੍ਹੇਵਾਹ ਫਾਇਰਿੰਗ ਕਰਕੇ ਸੈਂਕੜੇ ਨਿਹੱਥੇ ਭਾਰਤੀਆਂ ਨੂੰ ਮਾਰ ਦਿੱਤਾ ਸੀ ਤੇ ਕਈ ਜ਼ਖਮੀ ਹੋ ਗਏ ਸਨ। ਇਸ ਕਤਲਕਾਂਡ ਨੂੰ ਅੰਜ਼ਾਮ ਦੇਣ 'ਚ 10-15 ਮਿੰਟ ਦੇ ਅੰਦਰ ਕੁਲ 1650 ਰਾਊਂਡ ਗੋਲੀਆਂ ਚਲਾਈਆਂ ਗਈਆਂ ਸਨ। ਬ੍ਰਿਟਿਸ਼ ਸਰਕਾਰ ਦੇ ਆਂਕੜੇ ਮੁਕਾਬਕ ਇਸ ਘਟਨਾ 'ਚ ਕੁਲ 379 ਲੋਕ ਮਾਰੇ ਗਏ ਸਨ ਪਰ ਗੈਰ ਸਰਕਾਰੀ ਅੰਕੜਿਆਂ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ 1000 ਤੋਂ ਵੀ ਵੱਧ ਸੀ। ਜ਼ਿਕਰਯੋਗ ਹੈ ਕਿ ਮਾਰਚ 1919 'ਚ ਬ੍ਰਿਟਿਸ਼ ਉਪਨਿਵੇਸ਼ ਸਰਕਾਰ ਨੇ ਰੋਲੇਟ ਐਕਟ ਪਾਸ ਕੀਤਾ, ਜਿਸ ਦੇ ਤਹਿਤ ਦੇਸ਼ ਧ੍ਰੋਹ ਦੇ ਦੋਸ਼ੀ ਨੂੰ ਬਿਨਾਂ ਮੁਕੱਦਮੇ ਦੇ ਜੇਲ 'ਚ ਸੁੱਟਣ ਦਾ ਪ੍ਰਬੰਧ ਸੀ। ਇਸੇ ਦਾ
ਵਿਰੋਧ ਕਰਨ ਵਾਲਿਆਂ ਲਈ ਬਾਗ 'ਚ ਲਗਭਗ 20,000 ਲੋਕ ਇਕੱਠੇ ਹੋਏ ਸਨ।
ਐੱਸ. ਐੱਚ. ਓ. ਮਨਜਿੰਦਰ ਸਿੰਘ ਨੂੰ ਦੋ ਦਿਨਾਂ ਪੁਲਸ ਰਿਮਾਂਡ 'ਤੇ
NEXT STORY