ਨਵੀਂ ਦਿੱਲੀ/ਚੰਡੀਗੜ੍ਹ : ਜੱਲਿਆਂਵਾਲਾ ਬਾਗ਼ ਦੇ ਸ਼ਤਾਬਦੀ ਦਿਵਸ ਸਬੰਧੀ ਸਮਾਗਮ ਨੂੰ ਲੈ ਕੇ ਬਣਾਈ ਗਈ ਕਮੇਟੀ ਦੀ ਕੇਂਦਰੀ ਮੰਤਰੀਆਂ ਨਾਲ ਦਿੱਲੀ 'ਚ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਮੇਟੀ ਦੇ ਮੈਂਬਰ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦੱਸਿਆ ਕਿ ਜੱਲਿਆਂਵਾਲਾ ਬਾਗ਼ ਦੀ ਸ਼ਤਾਬਦੀ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਦਿਵਸ ਮਨਾਉਣ ਸਬੰਧੀ ਚਰਚਾ ਕੀਤੀ ਗਈ ਹੈ ਅਤੇ ਅਗਲੀ ਬੈਠਕ ਵਿਚ ਫੰਡ ਸਬੰਧੀ ਚਰਚਾ ਕੀਤੀ ਹੋਵੇਗੀ।
ਕੇਂਦਰੀ ਮੰਤਰੀ ਸ਼ਵੇਤ ਮਲਿਕ ਨੇ ਕਿਹਾ ਕਿ ਜੱਲਿਆਂਵਾਲਾ ਬਾਗ਼ ਦੀ ਮੁਰੰਮਤ ਤੇ ਨਵਾਂ ਲੇਜ਼ਰ ਲਾਈਟ ਸ਼ੋਅ ਸ਼ੁਰੂ ਕੀਤਾ ਜਾਏਗਾ। ਇਸ ਦੌਰਾਨ ਕੇਂਦਰੀ ਮੰਤਰੀ ਮਹੇਸ਼ ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਇਨ੍ਹਾਂ ਸਮਾਗਮਾਂ ਨੂੰ ਮਨਾਉਣ ਵਿਚ ਪੂਰੀ ਤਰ੍ਹਾਂ ਸਹਿਯੋਗ ਕਰੇਗੀ।
ਕਰਤਾਰਪੁਰ ਲਾਂਘੇ ਬਾਰੇ ਬੋਲਦੇ ਹੋਏ ਬਾਦਲ ਨੇ ਕਿਹਾ ਕਿ ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਡੇਰਾ ਬਾਬਾ ਨਾਨਕ ਵਿਚ ਕਾਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲੱਗੀ ਦੂਰਬੀਨ ਨੂੰ ਬਦਲਣ ਅਤੇ ਨਵੀਂ ਸਕਰੀਨ ਲਗਾਉਣ ਸਬੰਧੀ ਗੱਲ ਕੀਤੀ ਹੈ ਤਾਂ ਜੋ ਸੰਗਤਾਂ ਵਧੀਆ ਤਰੀਕੇ ਨਾਲ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ। ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਕੇਂਦਰ ਵੱਲੋਂ ਮਦਦ ਨਾ ਦਿੱਤੇ ਜਾਣ ਦੇ ਪੁੱਛੇ ਸਵਾਲ 'ਤੇ ਬਾਦਲ ਨੇ ਕਿਹਾ ਕਿ ਸਿੱਧੂ ਪਹਿਲਾਂ ਆਪਣੀ ਪਤਨੀ ਨੂੰ ਪੁੱਛਣ ਜਿਨ੍ਹਾਂ ਇਹ ਕਿਹਾ ਸੀ ਕਿ ਸਿੱਧੂ ਦੀ ਪਾਰਟੀ ਵਿਚ ਬਣਦੀ ਨਹੀਂ।
ਭੋਲਾ ਡਰੱਗ ਤਸਕਰੀ ਦੇ ਮਾਮਲੇ 'ਚ ਸਰਵਣ ਸਿੰਘ ਫਿਲੌਰ ਸਮੇਤ 11 ਖਿਲਾਫ ਦੋਸ਼ ਆਇਦ
NEXT STORY