ਚੰਡੀਗੜ੍ਹ (ਹਾਂਡਾ) : ਪੰਜਾਬ ਦੀਆਂ ਜੇਲ੍ਹਾਂ 'ਚ ਜੈਮਰ ਲਗਾਉਣ ਦਾ ਮਾਮਲਾ ਸਾਲ 2011 ਤੋਂ ਲਟਕਿਆ ਹੋਇਆ ਹੈ। ਜੇਲ੍ਹਾਂ 'ਚ ਜੈਮਰ ਲਗਾਉਣ ਸਬੰਧੀ ਇਕ ਪਟੀਸ਼ਨ ਵੀ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪੈਂਡਿੰਗ ਹੈ। ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗ ਚਲਾਉਣ ਦੇ ਮਾਮਲੇ ਸਾਹਮਣੇ ਆਉਣ ਦੇ ਬਾਵਜੂਦ ਜੈਮਰ ਨਹੀਂ ਲਗਾਏ ਗਏ ਹਨ। ਇਸ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਫਿਟਕਾਰ ਲਗਾਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਚਾਈਨਾ ਡੋਰ ਵੇਚਣ ਤੇ ਖ਼ਰੀਦਣ ਵਾਲੇ ਸਾਵਧਾਨ! ਸਰਕਾਰ ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
ਮੰਗਲਵਾਰ ਨੂੰ ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਕੀਲਾਂ ਨੇ ਅਦਾਲਤ ਤੋਂ ਯੋਜਨਾ ਬਣਾਉਣ ਲਈ ਮੁੜ ਸਮਾਂ ਮੰਗਿਆ। ਇਸ ’ਤੇ ਅਦਾਲਤ ਨੇ ਸਰਕਾਰ ਨੂੰ ਦੋ ਹਫ਼ਤਿਆਂ ਦਾ ਸਮਾਂ ਦਿੰਦਿਆਂ ਸੁਣਵਾਈ ਮੁਲਤਵੀ ਕਰ ਦਿੱਤੀ।
ਇਹ ਵੀ ਪੜ੍ਹੋ : ਚੰਡੀਗੜ੍ਹ ਤੋਂ ਅਹਿਮ ਖ਼ਬਰ : GMCH-32 'ਚ ਹੋਣ ਜਾ ਰਹੀ ਨਰਸਾਂ ਦੀ ਭਰਤੀ, ਕੇਂਦਰ ਨੇ ਦਿੱਤੀ ਮਨਜ਼ੂਰੀ
ਅਦਾਲਤ ਨੇ ਸਰਕਾਰ ਦੀ ਨੀਅਤ ’ਤੇ ਵੀ ਸਖ਼ਤ ਟਿੱਪਣੀ ਕੀਤੀ ਸੀ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਪੰਜਾਬ ਦੀਆਂ ਜੇਲ੍ਹਾਂ 'ਚ ਜਲਦ ਜੈਮਰ ਲਗਾਉਣੇ ਜ਼ਰੂਰੀ ਹਨ ਪਰ ਲੱਗਦਾ ਹੈ ਕਿ ਪੰਜਾਬ ਸਰਕਾਰ ਭਵਿੱਖ 'ਚ ਕੋਈ ਠੋਸ ਕਦਮ ਚੁੱਕਣ ਲਈ ਗੰਭੀਰ ਨਹੀਂ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮਾਮਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਸਰੂਪਾਂ ਦਾ, ਪ੍ਰਧਾਨ ਧਾਮੀ ਨੇ 7 ਕਰਮਚਾਰੀਆਂ ਦੀਆਂ ਸੇਵਾਵਾਂ ਕੀਤੀਆਂ ਖ਼ਤਮ
NEXT STORY