ਜਲੰਧਰ/ਜੰਮੂ-ਕਸ਼ਮੀਰ (ਜੁਗਿੰਦਰ ਸੰਧੂ)— ਪਾਕਿਸਤਾਨ ਦੀ ਸ਼ਹਿ ਹੇਠ ਚਲਾਏ ਜਾ ਰਹੇ ਅੱਤਵਾਦ ਅਤੇ ਪਾਕਿਸਤਾਨੀ ਸੈਨਿਕਾਂ ਵੱਲੋਂ ਕੀਤੀ ਜਾ ਰਹੀ ਗੋਲੀਬਾਰੀ ਦੀ ਮਾਰ ਸਹਿਣ ਕਰ ਰਹੇ ਜੰਮੂ-ਕਸ਼ਮੀਰ ਦੇ ਪੀੜਤ ਪਰਿਵਾਰਾਂ ਨੂੰ ਸਹਾਇਤਾ ਪਹੁੰਚਾਉਣ ਲਈ ਪੰਜਾਬ ਕੇਸਰੀ ਪੱਤਰ ਸਮੂਹ ਵੱਲੋਂ 20 ਸਾਲਾਂ ਤੋਂ ਇਕ ਵਿਸ਼ੇਸ਼ ਰਾਹਤ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਅਧੀਨ 547ਵੇਂ ਟਰੱਕ ਦੀ ਰਾਹਤ ਸਮੱਗਰੀ ਬੀਤੇ ਦਿਨੀਂ ਆਰ. ਐੱਸ. ਪੁਰਾ ਸੈਕਟਰ ਨਾਲ ਸਬੰਧਤ ਸਰਹੱਦੀ ਪਰਿਵਾਰਾਂ ਲਈ ਭਿਜਵਾਈ ਗਈ ਸੀ।
ਇਸ ਵਾਰ ਦੀ ਰਾਹਤ ਸਮੱਗਰੀ ਦਾ ਯੋਗਦਾਨ ਸਾਈਂ ਸੇਵਾ ਫਾਊਂਡੇਸ਼ਨ ਲੁਧਿਆਣਾ ਵੱਲੋਂ ਦਿੱਤਾ ਗਿਆ ਸੀ। ਇਸ ਕਾਰਜ 'ਚ ਸੰਸਥਾ ਦੀ ਫਾਊਂਡਰ ਚਿੰਕੀ ਗਾਂਧੀ ਅਤੇ ਚੇਅਰਪਰਸਨ ਕਿਰਨ ਸੂਦ ਨੇ ਵਿਸ਼ੇਸ਼ ਭੂਮਿਕਾ ਨਿਭਾਈ। ਇਸ ਦੇ ਨਾਲ ਹੀ ਫਾਊਂਡੇਸ਼ਨ ਦੇ ਮੈਡਮ ਪ੍ਰੀਤੀ, ਕਸ਼ਿਸ਼ ਬਾਠ, ਨੀਲੂ ਭਾਰਤੀ, ਸਿੰਮੀ ਚੋਪੜਾ ਪਾਸ਼ਾਨ, ਪ੍ਰਿਯੰਕਾ ਗੁਪਤਾ, ਰਿਪੂ ਗਿੱਲ, ਦੀਪਿਕਾ ਬਾਂਸਲ, ਦੀਪਿਕਾ ਮਰਵਾਹਾ, ਮੀਨੂ ਸੂਦ, ਰੰਜੂ ਸੂਦ, ਪੂਨਮ ਗੁਪਤਾ, ਵੰਦਨਾ ਗਰਗ, ਮੰਜੂ ਸੇਤੀਆ, ਪੁਨੀਤ ਰੀਮਾ, ਰਿਤੂ ਮਹਿਤਾ ਅਤੇ ਰਿਤੂ ਦੱਤਾ ਨੇ ਵੀ ਵਡਮੁੱਲਾ ਯੋਗਦਾਨ ਦਿੱਤਾ।
ਪੰਜਾਬ ਕੇਸਰੀ ਪੱਤਰ ਸਮੂਹ ਦੇ ਮੁੱਖ ਸੰਪਾਦਕ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਵੱਲੋਂ ਲੁਧਿਆਣਾ ਤੋਂ ਰਵਾਨਾ ਕੀਤੇ ਗਏ ਇਸ ਟਰੱਕ ਦੀ ਸਮੱਗਰੀ ਵਿਚ ਭਾਰੀ ਸਰਦੀ ਨੂੰ ਧਿਆਨ 'ਚ ਰੱਖਦਿਆਂ 300 ਰਜਾਈਆਂ ਸ਼ਾਮਲ ਸਨ। ਜ਼ਿਕਰਯੋਗ ਹੈ ਕਿ ਉਕਤ ਸੰਸਥਾ ਵੱਲੋਂ ਪਹਿਲਾਂ ਵੀ ਪੀੜਤ ਪਰਿਵਾਰਾਂ ਲਈ ਸਮੱਗਰੀ ਭਿਜਵਾਈ ਜਾ ਚੁੱਕੀ ਹੈ। ਪੰਜਾਬ ਕੇਸਰੀ ਦੀ ਰਾਹਤ ਟੀਮ ਦੇ ਮੁਖੀ ਯੋਗ ਗੁਰੂ ਸ਼੍ਰੀ ਵਰਿੰਦਰ ਸ਼ਰਮਾ ਦੀ ਅਗਵਾਈ ਹੇਠ ਸਮੱਗਰੀ ਦੀ ਵੰਡ ਲਈ ਜਾਣ ਵਾਲੇ ਮੈਂਬਰਾਂ 'ਚ ਰਾਮਗੜ੍ਹ ਦੇ ਭਾਜਪਾ ਆਗੂ ਸਰਬਜੀਤ ਸਿੰਘ ਜੌਹਲ, ਅਨੰਤਨਾਗ ਦੀ ਜ਼ਿਲਾ ਭਾਜਪਾ ਮਹਿਲਾ ਪ੍ਰਧਾਨ ਮੁਨੀਰਾ ਬੇਗਮ, ਸ਼ਮੀਮਾ ਬਾਨੋ ਅਤੇ ਹੋਰ ਮੈਂਬਰ ਸ਼ਾਮਲ ਸਨ।
Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ ਵੱਡੀਆਂ ਖਬਰਾਂ
NEXT STORY