ਜਲੰਧਰ/ਜੰਮੂ ਕਸ਼ਮੀਰ (ਜੁਗਿੰਦਰ ਸੰਧੂ)— ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਜੰਮੂ-ਕਸ਼ਮੀਰ ਅਤੇ ਪੰਜਾਬ ਦੇ ਇਲਾਕਿਆਂ 'ਚ ਰਹਿਣ ਵਾਲੇ ਭਾਰਤੀ ਪਰਿਵਾਰਾਂ ਨੂੰ ਨਿੱਤ-ਨਵੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਦੀ ਸ਼ਹਿ ਹੇਠ ਚਲਾਏ ਜਾ ਰਹੇ ਅੱਤਵਾਦ ਨੇ ਲੱਖਾਂ ਲੋਕਾਂ ਦਾ ਜੀਵਨ ਨਰਕ ਤੋਂ ਵੀ ਬਦਤਰ ਬਣਾ ਦਿੱਤਾ ਹੈ। ਅੱਤਵਾਦ ਕਾਰਨ ਜਿੱਥੇ ਲੋਕਾਂ ਦਾ ਭਾਰੀ ਜਾਨੀ ਨੁਕਸਾਨ ਹੋਇਆ, ਉੱਥੇ ਹੀ ਉਨ੍ਹਾਂ ਦੇ ਘਰ-ਕਾਰੋਬਾਰ ਵੀ ਬਰਬਾਦ ਹੋ ਗਏ ਅਤੇ ਉਨ੍ਹਾਂ ਨੂੰ ਦਰ-ਦਰ ਦੀਆਂ ਠੋਹਕਰਾਂ ਖਾਣ ਲਈ ਵੀ ਮਜਬੂਰ ਹੋਣਾ ਪਿਆ। ਇਸ ਦੇ ਨਾਲ ਹੀ ਪਾਕਿਸਤਾਨੀ ਸੈਨਿਕਾਂ ਵੱਲੋਂ ਕੀਤੀ ਜਾਂਦੀ ਗੋਲੀਬਾਰੀ ਨੇ ਵੀ ਜੰਮੂ-ਕਸ਼ਮੀਰ ਦੇ ਸਰਹੱਦੀ ਖੇਤਰਾਂ 'ਚ ਰਹਿਣ ਵਾਲੇ ਲੱਖਾਂ ਲੋਕਾਂ 'ਤੇ ਕਹਿਰ ਢਾਹਿਆ ਅਤੇ ਉਨ੍ਹਾਂ ਨੂੰ ਵਾਰ-ਵਾਰ ਆਪਣੇ ਘਰਾਂ 'ਚੋਂ ਪਲਾਇਨ ਕਰਨ ਲਈ ਮਜਬੂਰ ਹੋਣਾ ਪਿਆ।
ਅੱਤਵਾਦ ਪੀੜਤਾਂ ਅਤੇ ਗੋਲੀਬਾਰੀ ਦੇ ਸ਼ਿਕਾਰ ਪਰਿਵਾਰਾਂ ਦਾ ਦੁੱਖ-ਦਰਦ ਵੰਡਾਉਣ ਲਈ ਪੰਜਾਬ ਕੇਸਰੀ ਪੱਤਰ ਸਮੂਹ ਵੱਲੋਂ ਅਕਤੂਬਰ 1999 ਤੋਂ ਇਕ ਵਿਸ਼ੇਸ਼ ਰਾਹਤ ਮੁਹਿੰਮ ਚਲਾਈ ਜਾ ਰਹੀ ਹੈ। ਪੱਤਰ ਸਮੂਹ ਦੇ ਮੁੱਖ ਸੰਪਾਦਕ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਦੇ ਮਾਰਗ-ਦਰਸ਼ਨ ਹੇਠ ਚੱਲ ਰਹੀ ਇਸ ਮੁਹਿੰਮ ਅਧੀਨ ਹੁਣ ਤੱਕ ਕਰੋੜਾਂ ਰੁਪਏ ਦੀ ਸਮੱਗਰੀ ਲੋੜਵੰਦਾਂ ਅਤੇ ਪ੍ਰਭਾਵਿਤ ਪਰਿਵਾਰਾਂ ਤੱਕ ਪਹੁੰਚਾਈ ਜਾ ਚੁੱਕੀ ਹੈ। ਇਸੇ ਸਿਲਸਿਲੇ ਵਿਚ ਬੀਤੇ ਦਿਨੀਂ 561ਵੇਂ ਟਰੱਕ ਦੀ ਰਾਹਤ ਸਮੱਗਰੀ ਜੰਮੂ-ਕਸ਼ਮੀਰ ਦੇ ਅਖਨੂਰ ਸੈਕਟਰ ਨਾਲ ਸਬੰਧਤ ਪੀੜਤ ਪਰਿਵਾਰਾਂ ਲਈ ਭਿਜਵਾਈ ਗਈ ਸੀ।
ਇਸ ਵਾਰ ਦੀ ਰਾਹਤ ਸਮੱਗਰੀ ਦਾ ਯੋਗਦਾਨ ਲੁਧਿਆਣਾ ਤੋਂ ਮਹਾਰਾਜਾ ਅਗਰਸੇਨ ਸੇਵਾ ਸੰਘ (ਰਜਿ.) ਵੱਲੋਂ ਦਿੱਤਾ ਗਿਆ ਸੀ। ਸਮੱਗਰੀ ਭਿਜਵਾਉਣ ਦੇ ਇਸ ਪਵਿੱਤਰ ਕਾਰਜ 'ਚ ਸੰਸਥਾ ਦੇ ਚੇਅਰਮੈਨ ਸ਼੍ਰੀ ਅਸ਼ਵਨੀ ਗਰਗ ਅਤੇ ਪ੍ਰਧਾਨ ਵਿਨੇ ਗੁਪਤਾ ਨੇ ਵਿਸ਼ੇਸ਼ ਭੂਮਿਕਾ ਨਿਭਾਈ। ਇਸ ਤੋਂ ਇਲਾਵਾ ਸੀਨੀਅਰ ਵਾਈਸ ਪ੍ਰਧਾਨ ਅਜੀਤ ਸਿੰਗਲਾ, ਜਨਰਲ ਸਕੱਤਰ ਬੱਬੀ ਬਾਂਸਲ, ਕੈਸ਼ੀਅਰ ਦੀਪਕ ਮਿੱਤਲ ਸੀ. ਏ., ਵਾਈਸ ਚੇਅਰਮੈਨ ਕੁਲਵੰਤ ਸਿੰਗਲਾ, ਸਲਾਹਕਾਰ ਜਨਕਰਾਜ ਗੋਇਲ, ਅਮਨ ਗੁਪਤਾ, ਡਾ. ਅਵਿਨਾਸ਼ ਜਿੰਦਲ, ਆਰ. ਸੀ. ਗੁਪਤਾ, ਕੇ. ਐੱਸ. ਗੁਪਤਾ, ਕੇਸ਼ੋ ਰਾਮ ਵਿੱਜ, ਐੱਨ. ਕੇ. ਸਿੰਗਲਾ ਅਤੇ ਰਿਸ਼ਭ ਗਰਗ ਨੇ ਵੀ ਲੋੜੀਂਦਾ ਸਹਿਯੋਗ ਦਿੱਤਾ।
ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਵੱਲੋਂ ਲੁਧਿਆਣਾ ਤੋਂ ਰਵਾਨਾ ਕੀਤੇ ਗਏ ਇਸ ਟਰੱਕ ਦੀ ਸਮੱਗਰੀ 'ਚ 300 ਰਜਾਈਆਂ ਸ਼ਾਮਲ ਸਨ। ਟਰੱਕ ਰਵਾਨਾ ਕਰਨ ਸਮੇਂ ਸ਼੍ਰੀ ਸਤੀਸ਼ ਅਗਰਵਾਲ, ਰਾਜੀਵ ਗੋਇਲ, ਅਨਿਲ ਸਿੰਗਲਾ, ਦਿਨੇਸ਼ ਜੈਨ, ਆਰ. ਐੱਮ. ਸਿੰਗਲਾ, ਦਿਨੇਸ਼ ਅਗਰਵਾਲ, ਸੀ.ਐੱਮ. ਜਿੰਦਲ, ਰਜਿੰਦਰ ਅਗਰਵਾਲ, ਭੂਸ਼ਣ ਨੋਨੀ, ਅਨਿਲ ਬਾਂਸਲ, ਸ਼ਿਵ ਕੁਮਾਰ, ਅਮਰੀਸ਼ ਬਾਂਸਲ, ਰਾਕੇਸ਼ ਬਾਂਸਲ, ਦਿਨੇਸ਼ ਗੋਇਲ, ਵਰੁਣ ਗੁਪਤਾ, ਪੁਨੀਤ ਗੁਪਤਾ, ਨਿਤਿਨ ਅਗਰਵਾਲ, ਨਿਪੁਨ ਅਗਰਵਾਲ, ਅਰਵ ਅਗਰਵਾਲ, ਅਵਿਨਾਸ਼ ਗੋਇਲ, ਰੋਸ਼ਨ ਕਾਂਤ ਸ਼ਰਮਾ ਅਤੇ ਪੰਜਾਬ ਕੇਸਰੀ ਦੇ ਪ੍ਰਤੀਨਿਧੀ ਦਿਨੇਸ਼ ਸੋਨੂੰ ਵੀ ਮੌਜੂਦ ਸਨ। ਪੰਜਾਬ ਕੇਸਰੀ ਦੀ ਰਾਹਤ ਟੀਮ ਦੇ ਮੁਖੀ ਯੋਗ ਗੁਰੂ ਸ਼੍ਰੀ ਵਰਿੰਦਰ ਸ਼ਰਮਾ ਦੀ ਅਗਵਾਈ ਹੇਠ ਸਮੱਗਰੀ ਦੀ ਵੰਡ ਲਈ ਜਾਣ ਵਾਲੇ ਮੈਂਬਰਾਂ 'ਚ ਬਲਾਕ ਸੰਮਤੀ ਸੁੰਦਰਬਨੀ ਦੇ ਚੇਅਰਮੈਨ ਸ਼੍ਰੀ ਅਰੁਣ ਸ਼ਰਮਾ ਸੂਦਨ, ਜੰਮੂ ਤੋਂ ਪੰਜਾਬ ਕੇਸਰੀ ਦੇ ਪ੍ਰਤੀਨਿਧੀ ਉਦੈ ਭਾਸਕਰ ਅਤੇ ਸੋਹਣ ਵੀ ਸ਼ਾਮਲ ਸਨ।
ਪੰਜਾਬ ਸਰਕਾਰ ਵਲੋਂ 'ਔਰਤਾਂ' ਲਈ ਵੱਡੀ ਖੁਸ਼ਖਬਰੀ, ਹੁਣ ਬੱਸਾਂ 'ਚ ਲੱਗੇਗੀ 'ਅੱਧੀ ਟਿਕਟ'
NEXT STORY