ਹੁਸ਼ਿਆਰਪੁਰ (ਅਮਰੀਕ)— ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ 'ਚ ਸੀਜ਼ ਫਾਇਰ ਦੀ ਉਲੰਘਣਾ ਕੀਤੀ ਗਈ, ਜਿਸ ਦੀ ਜਵਾਬੀ ਕਾਰਵਾਈ ਦੌਰਾਨ ਭਾਰਤੀ ਫੌਜ ਦੇ 2 ਜਵਾਨ ਸ਼ਹੀਦ ਹੋ ਗਏ। ਇਨ੍ਹਾਂ 'ਚੋਂ ਇਕ ਨੌਜਵਾਨ ਪੰਜਾਬ ਦੇ ਜ਼ਿਲਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ।
ਮਿਲੀ ਜਾਣਕਾਰੀ ਮੁਤਾਬਕ ਪਾਕਿਸਤਾਨ ਵੱਲੋਂ ਬੀਤੇ ਦਿਨ ਜੰਮੂ-ਕਸ਼ਮੀਰ ਦੇ ਬੌਦੀਪੁਰਾ ਅਤੇ ਰਾਜੌਰੀ ਜ਼ਿਲਿਆਂ 'ਚ ਫਾਇਰਿੰਗ ਕੀਤੀ ਗਈ। ਪਾਕਿ ਵੱਲੋਂ ਕੀਤੀ ਗਈ ਫਾਇਰਿੰਗ ਤੋਂ ਬਾਅਦ ਭਾਰਤੀ ਫੌਜ ਨੇ ਵੀ ਇਸ ਦਾ ਮੂੰਹਤੋੜ ਜਵਾਬ ਦਿੱਤਾ। ਇਸ ਦੌਰਾਨ ਗੋਲੀਬਾਰੀ 'ਚ ਭਾਰਤੀ ਫੌਜ ਦੇ 2 ਜਵਾਨ ਸ਼ਹੀਦ ਹੋ ਗਏ। ਇਨ੍ਹਾਂ 'ਚ ਇਕ ਪੰਜਾਬ ਦਾ ਨੌਜਵਾਨ ਵੀ ਸ਼ਾਮਲ ਸੀ, ਜਿਸ ਦੀ ਪਛਾਣ ਸੁਖਵਿੰਦਰ ਸਿੰਘ ਪੁੱਤਰ ਅਵਿਨਾਸ਼ ਸਿੰਘ ਦੇ ਰੂਪ 'ਚ ਹੋਈ ਹੈ। ਸੁਖਵਿੰਦਰ ਸਿੰਘ ਤਲਵਾੜਾ ਅਧੀਨ ਆਉਂਦੇ ਪਿੰਡ ਫਤਿਹਪੁਰ ਤਹਿਸੀਲ ਮੁਕੇਰੀਆਂ ਜ਼ਿਲਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ।
ਸੁਖਵਿੰਦਰ ਭਾਰਤੀ ਫੌਜ ਦੀ 18ਜੇ.ਕੇ. ਰਾਈਫਲ 'ਚ ਅਪ੍ਰੈਲ 2017 ਨੂੰ ਭਰਤੀ ਹੋਇਆ ਸੀ। ਉਹ ਮੌਕੇ 'ਤੇ ਰਾਜੌਰੀ ਵਿਖੇ ਬਾਰਡਰ 'ਤੇ ਤਾਇਨਾਤ ਸੀ। ਜਿਵੇਂ ਹੀ ਸੁਖਵਿੰਦਰ ਦੇ ਸ਼ਹੀਦ ਹੋਣ ਦੀ ਖਬਰ ਉਸ ਦੇ ਪਰਿਵਾਰ ਨੂੰ ਮਿਲੀ ਤਾਂ ਪੂਰਾ ਘਰ ਮਾਤਮ 'ਚ ਛਾ ਗਿਆ। ਦੱਸ ਦੇਈਏ ਕਿ ਸ਼ਹੀਦ ਸੁਖਵਿੰਦਰ ਸਿੰਘ ਦੀ ਲਾਸ਼ ਆਉਣ ਵਾਲੇ ਦਿਨਾਂ 'ਚ ਪਿੰਡ ਪਹੁੰਚੇਗੀ, ਜਿੱਥੇ ਉਸ ਦਾ ਸਰਕਾਰੀ ਸਨਮਾਨਾਂ ਦਾ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਜਾਵੇਗਾ।
ਕਿਸੇ ਵੇਲੇ ਵੀ ਜੰਡਿਆਲਾ 'ਚ ਮੌਤ ਦਾ ਤਾਂਡਵ ਕਰ ਸਕਦੀ ਹੈ ਟੈਂਕੀ (ਵੀਡੀਓ)
NEXT STORY