ਜੰਮੂ-ਕਸ਼ਮੀਰ/ਜਲੰਧਰ (ਵਰਿੰਦਰ ਸ਼ਰਮਾ)- ਪਾਕਿਸਤਾਨ ਦੀ ਗੋਲੀਬਾਰੀ ਅਤੇ ਅੱਤਵਾਦ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬ ਕੇਸਰੀ ਵੱਲੋਂ ਚਲਾਈ ਗਈ ਮੁਹਿੰਮ ਜਾਰੀ ਹੈ। ਇਸੇ ਸਿਲਸਿਲੇ ’ਚ ਬੀਤੇ ਦਿਨੀਂ 669ਵੇਂ ਟਰੱਕ ਦੀ ਰਾਹਤ ਸਮੱਗਰੀ ਜੰਮੂ-ਕਸ਼ਮੀਰ ਦੇ ਬਾਟਾਮਾਲੂ ਦੇ ਅੱਤਵਾਦ ਪ੍ਰਭਾਵਿਤ ਲੋੜਵੰਦ ਲੋਕਾਂ ਨੂੰ ਸਾਬਕਾ ਐੱਮ. ਐੱਲ. ਸੀ. ਮੁਹੰਮਦ ਯੂਸੁਫ ਸੂਫੀ ਦੀ ਪ੍ਰਧਾਨਗੀ ਹੇਠ ਆਯੋਜਿਤ ਸਮਾਗਮ ਵਿਚ ਭੇਟ ਕੀਤੀ ਗਈ, ਜੋ ਕਿ ਪੰਜਾਬ ਕੇਸਰੀ ਪਰਿਵਾਰ ਵੱਲੋਂ ਭਿਜਵਾਈ ਗਈ ਸੀ। ਇਸ ਵਿਚ 250 ਪਰਿਵਾਰਾਂ ਲਈ ਰੈਡੀਮੇਡ ਕੱਪੜੇ ਅਤੇ ਕੰਬਲ ਸਨ।
ਇਹ ਵੀ ਪੜ੍ਹੋ: ਕਾਠਗੜ੍ਹ ਵਿਖੇ ਗਸ਼ਤ ਦੌਰਾਨ ਪੁਲਸ ਮੁਲਾਜ਼ਮਾਂ ਦੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ, ਇਕ ਕਾਂਸਟੇਬਲ ਦੀ ਮੌਤ
ਜਨਾਬ ਸੂਫ਼ੀ ਨੇ ਕਿਹਾ ਕਿ ਪੰਜਾਬ ਕੇਸਰੀ ਪਰਿਵਾਰ ਦਇਆ ਦਾ ਇਕ ਖ਼ਜ਼ਾਨਾ ਹੈ। ਇਹ ਪਰਿਵਾਰ ਖੁਦ ਵੀ ਦਿਆਲੂਤਾ ਨਾਲ ਸੇਵਾ ਕਰਦਾ ਹੈ ਅਤੇ ਦੂਜਿਆਂ ਨੂੰ ਵੀ ਸੇਵਾ ਕਾਰਜਾਂ ਲਈ ਪ੍ਰੇਰਿਤ ਕਰਦਾ ਹੈ। ਭਗਵਾਨ ਮਹਾਵੀਰ ਸੇਵਾ ਸੰਸਥਾਨ ਦੇ ਪ੍ਰਧਾਨ ਰਾਕੇਸ਼ ਜੈਨ ਨੇ ਕਿਹਾ ਕਿ ਅਸੀਂ ਜਦੋਂ ਤੋਂ ਪੰਜਾਬ ਕੇਸਰੀ ਪੱਤਰ ਸਮੂਹ ਦੇ ਮੁੱਖ ਸੰਪਾਦਕ ਸ਼੍ਰੀ ਵਿਜੇ ਚੋਪੜਾ ਦੇ ਦਿਸ਼-ਨਿਰਦੇਸ਼ ’ਚ ਸੇਵਾ ਕਾਰਜ ਸ਼ੁਰੂ ਕੀਤਾ ਹੈ, ਉਸ ਵੇਲੇ ਤੋਂ ਸਾਨੂੰ ਪਤਾ ਲੱਗਾ ਹੈ ਕਿ ਅਸਲ ’ਚ ਸੇਵਾ ਹੁੰਦੀ ਕੀ ਹੈ। ਵਰਿੰਦਰ ਸ਼ਰਮਾ ਯੋਗੀ ਨੇ ਕਿਹਾ ਕਿ ਜਦੋਂ ਤਕ ਅੱਤਵਾਦ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਲਾਂ ਖ਼ਤਮ ਨਹੀਂ ਹੋ ਜਾਂਦੀਆਂ, ਉਸ ਵੇਲੇ ਤਕ ਰਾਹਤ ਮੁਹਿੰਮ ਚੱਲਦੀ ਰਹੇਗੀ। ਭਾਜਪਾ ਨੇਤਾ ਮੀਨੂ ਸ਼ਰਮਾ ਅਤੇ ਡਿੰਪਲ ਸੂਰੀ ਨੇ ਵੀ ਵਿਚਾਰ ਪ੍ਰਗਟ ਕੀਤੇ।
ਇਹ ਵੀ ਪੜ੍ਹੋ: ਸੰਦੀਪ ਨੰਗਲ ਅੰਬੀਆਂ ਕਤਲ ਕਾਂਡ: 2 ਸ਼ੂਟਰ ਸਣੇ 5 ਵਿਅਕਤੀ ਗ੍ਰਿਫ਼ਤਾਰ, ਕੀਤੇ ਹੈਰਾਨੀਜਨਕ ਖ਼ੁਲਾਸੇ
ਅਕਾਲੀ ਦਲ ਦੀ ਉਮੀਦਵਾਰ ਕਮਲਦੀਪ ਕੌਰ ਨੇ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ
NEXT STORY