ਜਲੰਧਰ/ਜੰਮੂ-ਕਸ਼ਮੀਰ (ਜੁਗਿੰਦਰ ਸੰਧੂ)- ਪਾਕਿਸਤਾਨ ਦੀ ਸਰਹੱਦ ਕਿਨਾਰੇ ਸਥਿਤ ਪਿੰਡਾਂ ਅਤੇ ਕਸਬਿਆਂ ਵਿਚ ਰਹਿਣ ਵਾਲੇ ਭਾਰਤੀ ਪਰਿਵਾਰਾਂ ਨੂੰ ਦੇਸ਼ ਦੀ ਵੰਡ ਦੇ ਸਮੇਂ ਤੋਂ ਹੀ ਅਤਿ ਮੁਸ਼ਕਲ ਸਥਿਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਾਕਿਸਤਾਨ ਵੱਲੋਂ ਕੀਤੀ ਜਾਣ ਵਾਲੀ ਕਿਸੇ ਵੀ ਸ਼ਰਾਰਤ ਅਤੇ ਮਾੜੀ ਕਾਰਵਾਈ ਦਾ ਨੁਕਸਾਨ ਸਭ ਨਾਲੋਂ ਜ਼ਿਆਦਾ ਸਰਹੱਦੀ ਪਰਿਵਾਰਾਂ ਨੂੰ ਹੀ ਸਹਿਣ ਕਰਨਾ ਪੈਂਦਾ ਹੈ। ਪੰਜਾਬ ਅਤੇ ਜੰਮੂ-ਕਸ਼ਮੀਰ ਨਾਲ ਸਬੰਧਤ ਹਜ਼ਾਰਾਂ ਪਰਿਵਾਰਾਂ ਨੂੰ ਪਾਕਿਸਤਾਨ ਦੀ ਸ਼ਹਿ ਹੇਠ ਚਲਾਏ ਜਾ ਰਹੇ ਅੱਤਵਾਦ ਅਤੇ ਗੋਲੀਬਾਰੀ ਕਾਰਨ ਜਿੱਥੇ ਜਾਨੀ ਅਤੇ ਮਾਲੀ ਨੁਕਸਾਨ ਪੁੱਜਾ, ਉੱਥੇ ਕਈ ਵਾਰ ਉਨ੍ਹਾਂ ਨੂੰ ਆਪਣੇ ਘਰ-ਘਾਟ ਛੱਡ ਕੇ ਸ਼ਰਨਾਰਥੀ ਬਣਨ ਲਈ ਵੀ ਮਜਬੂਰ ਹੋਣਾ ਪਿਆ।
ਇਹ ਵੀ ਪੜ੍ਹੋ: ਜਲੰਧਰ: ਏ. ਐੱਸ. ਆਈ. ਨੇ ਕੁੜੀ 'ਤੇ ਸਰੀਰਕ ਸੰਬੰਧ ਬਣਾਉਣ ਦਾ ਪਾਇਆ ਦਬਾਅ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ
ਇਨ੍ਹਾਂ ਸਰਹੱਦੀ ਪਰਿਵਾਰਾਂ ਦੀ ਪੀੜਾ ਨੂੰ ਸਮਝਦਿਆਂ ਹੀ ਪੰਜਾਬ ਕੇਸਰੀ ਪੱਤਰ ਸਮੂਹ ਵਲੋਂ ਪਿਛਲੇ 21 ਸਾਲਾਂ ਤੋਂ ਇਕ ਵਿਸ਼ੇਸ਼ ਰਾਹਤ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਅਧੀਨ ਹੁਣ ਤਕ ਸੈਂਕੜੇ ਟਰੱਕਾਂ ਦੀ ਸਮੱਗਰੀ ਅਤੇ ਘਰੇਲੂ ਵਰਤੋਂ ਦਾ ਸਾਮਾਨ ਉਨ੍ਹਾਂ ਤਕ ਪਹੁੰਚਾਇਆ ਜਾ ਰਿਹਾ ਹੈ। ਇਸ ਸਿਲਸਿਲੇ ਵਿਚ ਹੀ 592ਵੇਂ ਟਰੱਕ ਦੀ ਰਾਹਤ ਸਮੱਗਰੀ ਪੰਜਾਬ ਦੇ ਜ਼ਿਲਾ ਪਠਾਨਕੋਟ ਨਾਲ ਸਬੰਧਤ ਸਰਹੱਦੀ ਖੇਤਰਾਂ ਵਿਚ ਰਹਿਣ ਵਾਲੇ ਪਰਿਵਾਰਾਂ ਲਈ ਭਿਜਵਾਈ ਗਈ। ਇਸ ਵਾਰ ਦੀ ਸਮੱਗਰੀ ਦਾ ਯੋਗਦਾਨ ਭਗਵਾਨ ਮਹਾਵੀਰ ਸੇਵਾ ਸੰਸਥਾ ਦੇ ਪ੍ਰਧਾਨ ਸ਼੍ਰੀ ਰਾਕੇਸ਼ ਜੈਨ ਦੀ ਪ੍ਰੇਰਣਾ ਸਦਕਾ ਲੁਧਿਆਣਾ ਦੇ ਦਾਨਵੀਰ ਮਦਨ ਲਾਲ-ਮੋਹਨ ਲਾਲ ਜੈਨ (ਨਾਲਾਗੜ੍ਹ, ਹਿਮਾਚਲ ਪ੍ਰਦੇਸ਼ ਵਾਲੇ) ਮੈਸਰਜ਼ ਐੱਮ. ਐੱਮ. ਓਸਵਾਲ ਪਰਿਵਾਰ ਵਲੋਂ ਆਪਣੇ ਪੂਜਨੀਕ ਪਿਤਾ ਸਵ. ਰਾਮ ਲਾਲ ਜੈਨ ਅਤੇ ਮਾਤਾ ਸਵ. ਨੱਥੀ ਦੇਵੀ ਜੈਨ ਦੀ ਯਾਦ ਵਿਚ ਦਿੱਤਾ ਗਿਆ।
ਇਹ ਵੀ ਪੜ੍ਹੋ: 4 ਸਾਲਾ ਬੱਚੇ ਦਾ ਗਲਾ ਘੁੱਟ ਕੇ ਕੀਤਾ ਕਤਲ, ਲਾਸ਼ ਬੋਰੀ ’ਚ ਬੰਦ ਕਰਕੇ ਕਮਰੇ ’ਚ ਲੁਕਾ ਕੇ ਰੱਖੀ
ਪੰਜਾਬ ਕੇਸਰੀ ਪੱਤਰ ਸਮੂਹ ਦੇ ਮੁੱਖ ਸੰਪਾਦਕ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਵਲੋਂ ਲੁਧਿਆਣਾ ਤੋਂ ਪ੍ਰਭਾਵਿਤ ਖੇਤਰਾਂ ਲਈ ਰਵਾਨਾ ਕੀਤੇ ਗਏ ਇਸ ਟਰੱਕ ਦੀ ਸਮੱਗਰੀ ਵਿਚ 600 ਕੰਬਲ ਸ਼ਾਮਲ ਸਨ। ਟਰੱਕ ਰਵਾਨਾ ਕਰਨ ਸਮੇਂ ਸ਼੍ਰੀ ਮਦਨ ਲਾਲ ਜੈਨ, ਸੂਚੀ ਜੈਨ, ਉਦਯੋਗਪਤੀ ਵਿਪਨ ਜੈਨ, ਸ਼੍ਰੀਮਤੀ ਰਮਾ ਜੈਨ ਅਤੇ ਲੁਧਿਆਣਾ ਤੋਂ ਪੰਜਾਬ ਕੇਸਰੀ ਦੇ ਪ੍ਰਤੀਨਿਧੀ ਰਾਜਨ ਚੋਪੜਾ ਵੀ ਮੌਜੂਦ ਸਨ। ਪੰਜਾਬ ਕੇਸਰੀ ਦੀ ਰਾਹਤ ਟੀਮ ਦੇ ਮੁਖੀ ਯੋਗਾਚਾਰੀਆ ਸ਼੍ਰੀ ਵਰਿੰਦਰ ਸ਼ਰਮਾ ਦੀ ਅਗਵਾਈ ਹੇਠ ਇਸ ਟਰੱਕ ਦੀ ਸਮੱਗਰੀ ਜਲਦੀ ਹੀ ਸਰਹੱਦੀ ਖੇਤਰਾਂ ਦੇ ਪ੍ਰਭਾਵਿਤ ਪਰਿਵਾਰਾਂ ਦਰਮਿਆਨ ਵੰਡੀ ਜਾਵੇਗੀ।
ਇਹ ਵੀ ਪੜ੍ਹੋ: ਜਲੰਧਰ ’ਚ ਪੁਲਸ ਦੀ ਗੁੰਡਾਗਰਦੀ, ਰਿਸ਼ਵਤ ਨਾ ਦੇਣ ’ਤੇ ASI ਨੇ ਦਿਵਿਆਂਗ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਵਾਈਟ ਐਵੇਨਿਊ ’ਚ ਨੂੰਹ-ਸੱਸ ਦੇ ਮਾਮਲੇ ’ਚ ਆਇਆ ਨਵਾਂ ਮੋੜ, ਕਿਹਾ ‘ਨੂੰਹ ਮੰਗ ਰਹੀ ਹੈ ਅੱਧੀ ਜਾਇਦਾਦ’
NEXT STORY