ਜਲੰਧਰ (ਸੋਨੂੰ ਮਹਾਜਨ) : ਜਲੰਧਰ ਸ਼ਹਿਰ ਵਿਚ ਇਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇਕ ਫੈਕਟਰੀ ਵਿਚ ਕੰਮ ਕਰਨ ਵਾਲੀ ਜਨਾਨੀ ਉੱਪਰ ਇਕ ਵਿਅਕਤੀ ਵਲੋਂ ਤੇਜ਼ਾਬ ਸੁੱਟ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ 47 ਸਾਲਾ ਰਾਜ ਰਾਣੀ ਫੋਕਲ ਪੁਆਇੰਟ ਸਥਿਤ ਇਕ ਫੈਕਟਰੀ ਵਿਚ ਕੰਮ ਕਰਦੀ ਹੈ। ਅੱਜ ਸਵੇਰੇ ਜਦੋਂ ਉਹ ਆਪਣੇ ਕੰਮ ’ਤੇ ਗਈ ਤਾਂ ਉਥੇ ਉਸਦੀ ਇਕ ਵਿਅਕਤੀ ਦੇ ਨਾਲ ਤਕਰਾਰ ਹੋ ਗਈ, ਜਿਸ ਤੋਂ ਬਾਅਦ ਉਸ ਵਿਅਕਤੀ ਨੇ ਉਸ ’ਤੇ ਤੇਜ਼ਾਬ ਨਾਲ ਹਮਲਾ ਕਰ ਦਿੱਤਾ।ਤੇਜ਼ਾਬੀ ਹਮਲੇ ਕਾਰਣ ਰਾਜ ਰਾਣੀ ਬੁਰੀ ਤਰ੍ਹਾਂ ਝੁਲਸ ਗਈ।
ਇਹ ਵੀ ਪੜ੍ਹੋ : ਕਾਂਗਰਸੀ ਆਗੂ ਮਜੀਠੀਆ ’ਤੇ ਜਾਨਲੇਵਾ ਹਮਲਾ, ਚਲਾਈਆਂ ਗੋਲ਼ੀਆਂ
ਇਸ ਦੌਰਾਨ ਫੈਕਟਰੀ ਦੇ ਬਾਕੀ ਵਰਕਰਾਂ ਵੱਲੋਂ ਉਸਨੂੰ ਜਲੰਧਰ ਦੇ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਰਾਜ ਰਾਣੀ ਦੀ ਨੂੰਹ ਮਨੀਸ਼ਾ ਨੇ ਦੱਸਿਆ ਕਿ ਰਾਜ ਰਾਣੀ ਦੀ ਫੈਕਟਰੀ ਵਿਚ ਹੀ ਇਕ ਵਿਅਕਤੀ ਨਾਲ ਲੜਾਈ ਹੋ ਗਈ ਸੀ ਤੇ ਉਸ ਨੇ ਰਾਜ ਰਾਣੀ ’ਤੇ ਤੇਜ਼ਾਬ ਸੁੱਟ ਦਿੱਤਾ ਅਤੇ ਫ਼ਰਾਰ ਹੋ ਗਿਆ। ਇਸ ਦੀ ਸੂਚਨਾ ਸਬੰਧਤ ਥਾਣੇ ਨੂੰ ਵੀ ਦੇ ਦਿੱਤੀ ਗਈ ਹੈ। ਇਸ ਬਾਰੇ ਜਦੋਂ ਸਿਵਲ ਹਸਪਤਾਲ ਦੇ ਡਾਕਟਰਾਂ ਨਾਲ ਗੱਲ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਰਾਜ ਰਾਣੀ ਦੀ ਹਾਲਤ ਨਾਜ਼ੁਕ ਹੈ ਅਤੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਗਿੱਦੜਬਾਹਾ ’ਚ ਬੇਨਕਾਹ ਹੋਇਆ ਦੇਹ ਵਪਾਰ ਦਾ ਅੱਡਾ, ਸਾਹਮਣੇ ਆਈਆਂ ਇਹ ਗੱਲਾਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ASI ’ਤੇ ਸਫਾਈ ਸੇਵਕਾਂ ਦੀ ਕੁੱਟਮਾਰ ਦੇ ਦੋਸ਼, ਸਫ਼ਾਈ ਕਰਮਚਾਰੀ ਕਮਿਸ਼ਨ ਨੇ ਪੀੜਤਾਂ ਨੂੰ ਦੁਆਇਆ ਇਨਸਾਫ ਦਾ ਭਰੋਸਾ
NEXT STORY