ਅੰਮ੍ਰਿਤਸਰ - ਅੰਮ੍ਰਿਤਸਰ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ 4 ਹਮਲਾਵਰਾਂ ਨੇ ਇਕ 3 ਸਾਲਾਂ ਮਾਸੂਮ ਧੀ ਦੇ ਸਾਹਮਣੇ ਉਸ ਦੇ ਪਿਓ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਰਾਮਸ਼ਰਨ ਵਾਸੀ ਜੰਡਿਆਲਾ ਗੁਰੂ ਗਊਸ਼ਾਲਾ ਰੋਡ ਵਜੋਂ ਹੋਈ ਹੈ। ਪਤਾ ਲੱਗਾ ਹੈ ਕਿ ਇਸ ਵਾਰਦਾਤ ਦੌਰਾਨ ਮ੍ਰਿਤਕ ਦੇ ਆਪਣੀ ਧੀ ਦੀ ਜਾਨ ਬਚਾਉਣ ਲਈ ਉਸ ਨੂੰ ਕਾਰ ਦੇ ਹੇਠਾਂ ਬਿਠਾ ਦਿੱਤਾ ਸੀ। ਘਟਨਾ ਦੀ ਸੂਚਨਾ ਮਿਲਣ 'ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦੇਸ਼ ਦੇ 100 ਸ਼ਹਿਰਾਂ 'ਚ ਚਲਾਈਆਂ ਜਾਣਗੀਆਂ 10,000 ਇਲੈਕਟ੍ਰਿਕ ਬੱਸਾਂ
ਮ੍ਰਿਤਕ ਦੀ ਪਤਨੀ ਮਨੀ ਨੇ ਪੁਲਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਤੀ ਰਾਮਸ਼ਰਨ ਮਜ਼ਦੂਰੀ ਦਾ ਕੰਮ ਕਰਦਾ ਸੀ। ਰਾਤ ਦੇ ਸਮੇਂ ਉਹ ਆਪਣੀ ਮਾਸੂਮ ਧੀ ਨਾਲ ਆਪਣੇ ਭਰਾ ਸਤਪਾਲ ਸਿੰਘ ਦੇ ਘਰ ਗਿਆ ਹੋਇਆ ਸੀ। ਉਹ ਆਪਣੀ ਜੈਨ ਕਾਰ ਵਿੱਚ ਜਦੋਂ ਘਰ ਵਾਪਸ ਆਇਆ ਤਾਂ ਉਸ ਨੇ ਆਵਾਜ਼ ਸੁਣ ਕੇ ਦਰਵਾਜ਼ਾ ਖੋਲ੍ਹਿਆ। ਉਸੇ ਸਮੇਂ 4 ਹਮਲਾਵਰ, ਜੋ 2 ਮੋਟਰਸਾਈਕਲਾਂ 'ਤੇ ਸਵਾਰ ਸਨ, ਉਸ ਦੇ ਪਤੀ ਦੀ ਕਾਰ ਦਾ ਪਿੱਛਾ ਕਰਦੇ ਹੋਏ ਆ ਗਏ। ਉਹਨਾਂ ਨੇ ਆਉਂਦੇ ਸਾਰ ਰਾਮਸ਼ਰਨ 'ਤੇ ਗੋਲੀਆਂ ਚਲਾ ਦਿੱਤੀਆਂ। ਜ਼ਖ਼ਮੀ ਹਾਲਤ ਵਿੱਚ ਉਸ ਦੇ ਪਤੀ ਨੇ ਧੀ ਨੂੰ ਬਚਾਉਣ ਲਈ ਕਾਰ ਦੇ ਅੰਦਰ ਲੰਮੀ ਪਾ ਦਿੱਤਾ, ਜਿਸ ਨਾਲ ਉਸ ਦੀ ਜਾਨ ਬੱਚ ਗਈ।
ਇਹ ਵੀ ਪੜ੍ਹੋ : McDonald's ਤੇ Subway ਮਗਰੋਂ ਟਮਾਟਰਾਂ ਦੀ ਵਧਦੀ ਕੀਮਤ ਨੇ ਚਿੰਤਾ 'ਚ ਪਾਇਆ ਬਰਗਰ ਕਿੰਗ, ਲਿਆ ਇਹ ਫ਼ੈਸਲਾ
ਪਤਨੀ ਨੇ ਦੱਸਿਆ ਕਿ ਗੋਲੀਆਂ ਦੀ ਆਵਾਜ਼ ਸੁਣ ਕੇ ਉਸ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਹਮਲਾਵਰ ਭੱਜ ਗਏ। ਜ਼ਖ਼ਮੀ ਹਾਲਤ ਵਿੱਚ ਜਦੋਂ ਉਹ ਰਾਮਸ਼ਰਨ ਨੂੰ ਇਲਾਜ ਲਈ ਹਸਪਤਾਲ ਲੈ ਕੇ ਗਏ ਤਾਂ ਉਸ ਦੀ ਮੌਤ ਹੋ ਗਈ। ਮ੍ਰਿਤਕ ਰਾਮਸ਼ਰਨ ਦੀ ਪਤਨੀ ਮਨੀ ਨੇ ਪੁਲਸ ਨੂੰ ਦੱਸਿਆ ਕਿ ਉਸ ਦੇ ਪਤੀ ਦਾ ਕਤਲ ਕਿਸੇ ਖੁਦਕਬਾਜ਼ੀ ਨੂੰ ਲੈ ਕੇ ਕੀਤਾ ਗਿਆ ਹੈ। ਘਟਨਾ ਸਥਾਨ 'ਤੇ ਮੌਜੂਦ ਪੁਲਸ ਨੇ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਹਮਲਾਵਰਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਸੱਪ ਨੇ ਡੱਸਿਆ
NEXT STORY