ਨਵੀਂ ਦਿੱਲੀ- ਦਿੱਲੀ ਪੁਲਸ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਸਮੇਤ ਹੋਰ ਕਈ ਕਾਂਗਰਸੀ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਉਹ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰਨ ਦੀ ਮੰਗ 'ਤੇ ਅੜੇ ਸਨ। ਪੁਲਸ ਅਫ਼ਸਰ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਦੂਜੇ ਪਾਸੇ ਪ੍ਰਿਯੰਕਾ ਗਾਂਧੀ ਸੜਕ 'ਤੇ ਹੀ ਲੰਮੇ ਪੈ ਗਈ, ਜਿਸ ਮਗਰੋਂ ਪੁਲਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ।

ਰਾਹੁਲ ਦੇ ਨਾਲ ਪ੍ਰਿਯੰਕਾ ਗਾਂਧੀ, ਮਲਿਕਾਰਜੁਨ ਖੜਗੇ ਅਤੇ ਹੋਰ ਵਿਰੋਧੀ ਧਿਰ ਦੇ ਸੰਸਦ ਮੈਂਬਰ ਸਨ। ਇਸ ਤੋਂ ਪਹਿਲਾਂ ਕਾਂਗਰਸ ਸੰਸਦ ਮੈਂਬਰਾਂ ਰਾਜਾ ਵੜਿੰਗ, ਦੀਪੇਂਦਰ ਸਿੰਘ ਹੁੱਡਾ ਸਣੇ ਕਈ ਆਗੂਆਂ ਨੂੰ ਬੱਸ ਦੀ ਛੱਤ 'ਤੇ ਤਿਰੰਗਾ ਲਹਿਰਾਉਂਦੇ ਹੋਏ ਦੇਖਿਆ ਗਿਆ। ਰਾਹੁਲ ਨੇ ਕਿਹਾ ਕਿ ਗਿਆਨੇਸ਼ ਕੁਮਾਰ ਜਾਇਜ਼ ਚੋਣ ਕਮਿਸ਼ਨਰ ਨਹੀਂ ਹਨ। ਉਨ੍ਹਾਂ ਨੂੰ ਹਟਣਾ ਹੋਵੇਗਾ।

ਇਸ ਤੋਂ ਪਹਿਲਾਂ ਦਿੱਲੀ ਦੇ ਡੀ.ਸੀ.ਪੀ. ਸਚਿਨ ਸ਼ਰਮਾ ਨੇ ਦੱਸਿਆ ਕਿ ਜੰਤਰ-ਮੰਤਰ 'ਤੇ ਬੀ.ਐੱਨ.ਐੱਸ.ਐੱਸ. ਦੀ ਧਾਰਾ 163 ਲਾਗੂ ਹੈ। ਉਨ੍ਹਾਂ ਸੁਰੱਖਿਆ ਕਰਮਚਾਰੀਆਂ ਨੂੰ ਸੰਸਦ ਮੈਂਬਰਾਂ ਨਾਲ ਸਤਿਕਾਰ ਨਾਲ ਪੇਸ਼ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਅਤੇ ਉਨ੍ਹਾਂ ਦੇ ਸਮਰਥਕ ਤਿੰਨ ਬੱਸਾਂ 'ਚ ਆ ਰਹੇ ਹਨ। ਸਾਨੂੰ ਸੂਚਿਤ ਕੀਤਾ ਗਿਆ ਹੈ ਕਿ ਉਨ੍ਹਾਂ ਦੀ ਮੰਜ਼ਿਲ ਜੰਤਰ-ਮੰਤਰ ਹੈ। ਬੀਐੱਨਐੱਸਐੱਸ ਦੀ ਧਾਰਾ 163 ਇੱਥੇ ਲਾਗੂ ਹੈ। ਬਿਨਾਂ ਇਜਾਜ਼ਤ ਦੇ ਪ੍ਰਦਰਸ਼ਨ ਜਾਂ ਮਾਰਚ ਕਰਨ ਦੀ ਇਜਾਜ਼ਤ ਨਹੀਂ ਹੈ। ਕਿਉਂਕਿ ਇਹ ਸਾਰੇ ਸੰਸਦ ਮੈਂਬਰ ਹਨ, ਇਸ ਲਈ ਸਾਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਨਾਲ ਸਾਡਾ ਵਿਵਹਾਰ ਸਤਿਕਾਰਯੋਗ ਅਤੇ ਸਹੀ ਪ੍ਰੋਟੋਕੋਲ ਦੇ ਅਨੁਸਾਰ ਹੋਵੇਗਾ। ਅਸੀਂ ਉਨ੍ਹਾਂ ਨੂੰ ਬੇਨਤੀ ਕਰਾਂਗੇ ਕਿ ਉਹ ਖੁਦ ਜਗ੍ਹਾ ਖਾਲੀ ਕਰ ਦੇਣ।
ਇਸ ਤੋਂ ਪਹਿਲਾਂ, ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਜਨਪਥ 'ਤੇ ਸਾਗਰ ਰਤਨ ਰੈਸਟੋਰੈਂਟ 'ਚ ਲਗਭਗ 1:30 ਘੰਟੇ ਲਈ ਦੁਪਹਿਰ ਦਾ ਖਾਣਾ ਖਾਧਾ। ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਇੰਡੀਆ ਬਲਾਕ ਦੇ ਸੰਸਦ ਮੈਂਬਰਾਂ ਨੂੰ ਦੁਪਹਿਰ ਦੇ ਖਾਣੇ ਲਈ ਸੱਦਾ ਦਿੱਤਾ ਸੀ। ਇਕ ਦਿਨ ਪਹਿਲਾਂ, 200 ਤੋਂ ਵੱਧ ਇੰਡੀਆ ਬਲਾਕ ਦੇ ਸੰਸਦ ਮੈਂਬਰਾਂ ਨੇ ਸੰਸਦ ਤੋਂ ਚੋਣ ਕਮਿਸ਼ਨ ਦੇ ਦਫ਼ਤਰ ਤੱਕ ਮਾਰਚ ਦੀ ਯੋਜਨਾ ਬਣਾਈ ਸੀ, ਪਰ ਉਨ੍ਹਾਂ ਨੂੰ ਰੋਕ ਦਿੱਤਾ ਗਿਆ। ਇਸ ਤੋਂ ਬਾਅਦ, ਰਾਹੁਲ ਅਤੇ ਪ੍ਰਿਯੰਕਾ ਨੇ ਆਲ ਇੰਡੀਆ ਰੇਡੀਓ ਕੰਪਲੈਕਸ 'ਚ 8-9 ਘੰਟੇ ਧਰਨਾ ਦਿੱਤਾ। ਦੋਵਾਂ ਵਿਰੁੱਧ ਜ਼ਬਰਦਸਤੀ ਕੰਪਲੈਕਸ ਵਿਚ ਦਾਖਲ ਹੋਣ ਲਈ ਐੱਫਆਈਆਰ ਦਰਜ ਕੀਤੀ ਗਈ ਹੈ।
ਸੀ. ਬੀ. ਆਈ. ਅਧਿਕਾਰੀ ਕਰਦੇ ਰਹੇ ਉਡੀਕ, ਨਹੀਂ ਪੇਸ਼ ਹੋਏ ਰਾਜਬੀਰ ਘੁੰਮਣ
NEXT STORY