ਅੰਮ੍ਰਿਤਸਰ (ਛੀਨਾ)- ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ’ਤੇ 27 ਜਨਵਰੀ ਨੂੰ ਪੰਜਾਬ ਸਰਕਾਰ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਸਰਕਾਰੀ ਛੁੱਟੀ ਦਾ ਐਲਾਨ ਕਰੇ। ਇਹ ਵਿਚਾਰ ਸੇਵਕ ਜੱਥਾ ਜੋੜਾ ਘਰ ਗੁ. ਸ਼ਹੀਦਗੰਜ ਸਾਹਿਬ ਦੇ ਮੁੱਖ ਸੇਵਾਦਾਰ ਨਵਤੇਜ ਸਿੰਘ ਕਲਕੱਤਾ ਨੇ ਗੱਲਬਾਤ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਨਾ ਸਹਾਰਦੇ ਹੋਏ ਮੁਗਲਾਂ ਦੇ ਦੰਦ ਖੱਟ ਕਰਵਾਉਦਿਆਂ ਸ਼ਹਾਦਤ ਦੇਣ ਵਾਲੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਇਕੱਲੀ ਸਿੱਖ ਕੌਮ ਹੀ ਨਹੀਂ ਬਲਕਿ ਦੂਜੇ ਧਰਮਾਂ ਦੇ ਲੋਕ ਵੀ ਪੂਰੀ ਸ਼ਰਧਾ ਸਤਿਕਾਰ ਨਾਲ ਮਨਾਉਂਦੇ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇ ਪੈ ਗਿਆ ਭੜਥੂ, ਥਾਈਲੈਂਡ ਤੋਂ ਕਰੋੜਾਂ ਦੀ ਡਰੱਗ ਲੈ ਕੇ ਪੁੱਜੀ ਮੁਕਤਸਰ ਦੀ ਮੁਟਿਆਰ ਕਾਬੂ
ਨਵਤਜੇ ਸਿੰਘ ਕਲਕੱਤਾ ਨੇ ਕਿਹਾ ਕਿ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ’ਤੇ ਸਰਕਾਰ ਛੁੱਟੀ ਦੀ ਮੰਗ ਪਿਛਲੇ ਕਈ ਸਾਲਾਂ ਤੋਂ ਕੀਤੀ ਜਾ ਰਹੀ ਹੈ ਜਿਸ ਵੱਲ ਤੱਕ ਕਿਸੇ ਵੀ ਸਰਕਾਰ ਨੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਅਸੀਂ ਅਪੀਲ ਕਰਦੇ ਹਾਂ ਕਿ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ’ਤੇ ਹਰ ਵਾਰ ਸਰਕਾਰ ਛੁੱਟੀ ਦਾ ਐਲਾਨ ਕੀਤਾ ਜਾਵੇ ਤਾਂ ਜੋ ਨੌਕਰੀਪੇਸ਼ਾ ਲੋਕ ਵੀ ਇਸ ਦਿਹਾੜੇ ਨੂੰ ਸੰਗਤਾਂ ਨਾਲ ਮਿਲ ਕੇ ਸ਼ਰਧਾ ਭਾਵਨਾ ਨਾਲ ਮਨਾ ਸਕਣ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਦਾ ਵੱਡੀ ਚੇਤਾਵਨੀ: ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦਾ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
'ਪੰਜਾਬ ਕੇਸਰੀ ਗਰੁੱਪ' ਦੇ ਹੱਕ ’ਚ 24 ਨੂੰ ਬਠਿੰਡਾ ’ਚ ਹੋਵੇਗਾ ਵਿਸ਼ਾਲ ਰੋਸ ਪ੍ਰਦਰਸ਼ਨ
NEXT STORY