ਅੰਮ੍ਰਿਤਸਰ: ਮਸ਼ਹੂਰ ਪੰਜਾਬੀ ਗਾਇਕ ਜਸਬੀਰ ਜੱਸੀ ਬੀਤੇ ਦਿਨੀਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰਬਾਣੀ ਸਰਵਨ ਕੀਤੀ। ਗੁਰੂ ਸਾਹਿਬ ਅੱਗੇ ਨਤਮਸਤਕ ਹੋਣ ਤੋਂ ਬਾਅਦ ਪੰਜਾਬੀ ਗਾਇਕ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਵੀ ਕੀਤੀ।
ਇਹ ਖ਼ਬਰ ਵੀ ਪੜ੍ਹੋ - ਦਿੱਲੀ ਪੁਲਸ ਨੇ ਰਾਹੁਲ ਗਾਂਧੀ ਨੂੰ ਭੇਜਿਆ ਨੋਟਿਸ, 'ਭਾਰਤ ਜੋੜੋ ਯਾਤਰਾ' ਦੌਰਾਨ ਕਹੀ ਗੱਲ ਦਾ ਮੰਗਿਆ ਬਿਓਰਾ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਬੀਰ ਜੱਸੀ ਨੇ ਕਿਹਾ ਕਿ ਦੁਨੀਆ ਗੁਰਬਾਣੀ ਨੂੰ ਬਹੁਤ ਪਿਆਰ ਕਰਦੀ ਹੈ। ਗੁਰਬਾਣੀ ਬੜੀ ਵੱਡੀ ਵਿਚਾਰਧਾਰਾ ਤੇ ਬੜੀ ਚੰਗੀ ਜੀਵਨ ਜਾਚ ਹੈ। ਇਸ ਲਈ ਉਨ੍ਹਾਂ ਅੱਜ ਜਥੇਦਾਰ ਸਾਹਿਬ ਨੂੰ ਬੇਨਤੀ ਕੀਤੀ ਹੈ ਕਿ ਉਹ ਉਨ੍ਹਾਂ ਦੀ ਕੋਈ ਡਿਊਟੀ ਲਗਾਉਣ ਤਾਂ ਜੋ ਅਸੀਂ ਵੀ ਲੋਕਾਂ ਨੂੰ ਇਸ ਬਾਰੇ ਦੱਸ ਸਕੀਏ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਇਹ ਵੀ ਧਿਆਨ ਰੱਖਣਾ ਹੁੰਦਾ ਹੈ ਕਿ ਮਰਿਆਦਾ ਵੀ ਕਾਇਮ ਰਹੇ ਤੇ ਦੁਨੀਆ ਇਸ ਨੂੰ ਪਿਆਰ ਤੇ ਸਤਿਕਾਰ ਵੀ ਕਰ ਸਕੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਸਿੱਧੂ ਮੂਸੇਵਾਲਾ ਵੱਲੋਂ ਕਾਲਜ ’ਚ ਬਿਤਾਏ ਦਿਨਾਂ ਨੂੰ ਯਾਦ ਕਰ ਭਾਵੁਕ ਹੋਏ ਮਾਪੇ
NEXT STORY