ਫਰੀਦਕੋਟ (ਜਗਤਾਰ) : ਪੁਲਸ ਹਿਰਾਸਤ 'ਚ ਮਾਰੇ ਗਏ ਜਸਪਾਲ ਸਿੰਘ ਦੇ ਮੌਤ ਮਾਮਲੇ ਵਿਚ ਬੀਤੇ ਦਿਨੀਂ ਗ੍ਰਿਫਤਾਰ ਕੀਤੇ ਗਏ ਮੁੱਖ ਮੁਲਜ਼ਮ ਰਣਬੀਰ ਸਿੰਘ ਨੂੰ ਪੁਲਸ ਵਲੋਂ ਅੱਜ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਨੇ ਰਣਬੀਰ ਸਿੰਘ ਨੂੰ 3 ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ। ਰਣਧੀਰ ਸਿੰਘ ਦੀ ਗ੍ਰਿਫਤਾਰੀ ਦੀ ਪੁਸ਼ਟੀ ਬੀਤੇ ਦਿਨੀਂ ਪੁਲਸ ਨੇ ਕੀਤੀ ਸੀ ਅਤੇ ਪਰਿਵਾਰ ਨੂੰ ਧਰਨਾ ਸਮਾਪਤ ਕਰਨ ਦੀ ਅਪੀਲ ਕੀਤੀ ਸੀ, ਜਿਸ 'ਤੇ ਪਰਿਵਾਰ ਨੇ ਧਰਨਾ ਅਤੇ ਸੰਘਰਸ਼ ਸਮਾਪਤ ਕਰਨ ਦਾ ਫੈਸਲਾ ਕੀਤਾ ਸੀ।
ਇਸ ਦੌਰਾਨ ਪੁਲਸ ਪ੍ਰਸ਼ਾਸਨ ਵਲੋਂ ਪਰਿਵਾਰ ਨੂੰ 5 ਲੱਖ ਰੁਪਏ ਮਾਲੀ ਸਹਾਇਤਾ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਵੀ ਕੀਤਾ ਸੀ। ਹਾਲਾਂਕਿ ਅਜੇ ਤਕ ਸਿਰ ਤੋੜ ਯਤਨ ਕਰਨ ਦੇ ਬਾਵਜੂਦ ਵੀ ਜਸਪਾਲ ਦੀ ਲਾਸ਼ ਬਰਾਮਦ ਨਹੀਂ ਕੀਤੀ ਜਾ ਸਕੀ ਹੈ।
ਜੁਮਲਿਆਂ ਦਾ ਮਾਸਟਰ ਹੈ ਨਵਜੋਤ ਸਿੰਘ ਸਿੱਧੂ : ਸ਼ਵੇਤ ਮਲਿਕ
NEXT STORY