ਚੰਡੀਗੜ੍ਹ : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵਲੋਂ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਸੰਗਰੂਰ ਤੋਂ ਜੱਸੀ ਜਸਰਾਜ ਨੂੰ 'ਪੰਜਾਬ ਡੈਮੋਕ੍ਰੇਟਿਕ ਅਲਾਇੰਸ' ਦਾ ਉਮੀਦਵਾਰ ਐਲਾਨਿਆ ਗਿਆ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵਲੋਂ ਇਸ ਸੀਟ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਅਜਿਹੇ 'ਚ ਹੁਣ ਜੱਸੀ ਜਸਰਾਜ ਦਾ ਟਾਕਰਾ ਭਗਵੰਤ ਮਾਨ ਨਾਲ ਹੋਵੇਗਾ। ਇਸ ਦੌਰਾਨ 'ਪੰਜਾਬੀ ਏਕਤਾ ਪਾਰਟੀ' ਦੇ ਪ੍ਰਧਾਨ ਅਤੇ ਬਠਿੰਡਾ ਤੋਂ ਉਮੀਦਵਾਰ ਸੁਖਪਾਲ ਖਹਿਰਾ ਵਲੋਂ 'ਕਾਮਨ ਮਿਨੀਮਨ ਪ੍ਰੋਗਰਾਮ' ਵੀ ਲਾਂਚ ਕੀਤਾ ਗਿਆ।
ਸੁਖਪਾਲ ਖਹਿਰਾ ਨੇ ਕਿਹਾ ਕਿ ਇਸ ਨੂੰ ਮੈਨੀਫੈਸਟੋ ਨਾਲ ਸਮਝਿਆ ਜਾਵੇ ਕਿਉਕਿ ਇਸ 'ਚ ਪੰਜਾਬ ਦੇ ਹਰ ਮੁੱਦੇ ਨੂੰ ਲੈ ਕੇ ਚਰਚਾ ਕੀਤੀ ਗਈ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਉੁਨ੍ਹਾਂ ਦੀ ਪਾਰਟੀ ਦੀ ਪੁਰਜ਼ੋਰ ਮੰਗ ਹੋਵੇਗੀ ਕਿ ਲੋਕ ਸਭਾ ਚੋਣਾਂ ਦੌਰਾਨ ਭੈਣ ਮਾਇਆਵਤੀ ਜੀ ਨੂੰ ਹੀ ਦੇਸ਼ ਦਾ ਪ੍ਰਧਾਨ ਮੰਤਰੀ ਬਣਾਇਆ ਜਾਵੇ। ਇਸ ਮੌਕੇ ਖਰੜ 'ਚ ਮਹਿਲਾ ਡਰੱਗ ਇੰਸਪੈਕਟਰ ਨੇਹਾ ਸ਼ੋਰੀ ਦੇ ਕਤਲ ਮਾਮਲੇ 'ਚ ਬੋਲਦਿਆਂ ਸੁਖਪਾਲ ਖਹਿਰਾ ਨੇ ਕੈਪਟਨ ਸਰਕਾਰ ਨੂੰ ਹਰ ਫਰੰਟ 'ਤੇ ਫੇਲੀਅਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਦੇ ਰਾਜ 'ਚ ਅਮਨ-ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਨੇ ਇਸ ਕਤਲ ਦੀ ਸਖਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ।
ਨੇਹਾ ਸ਼ੋਰੀ ਕਤਲਕਾਂਡ : ਹਨ੍ਹੇਰੇ 'ਚ ਡੁੱਬੀ ਪਤੀ ਦੀ ਜ਼ਿੰਦਗੀ, ਰੋ-ਰੋ ਬੁਰਾ ਹਾਲ
NEXT STORY