ਲੁਧਿਆਣਾ (ਜ. ਬ.) : ਲੋਕ ਸਭਾ ਚੋਣਾਂ ਦਾ ਐਲਾਨ ਅਗਲੇ ਕੁਝ ਦਿਨਾਂ ’ਚ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਚੋਣਾਂ ਨੂੰ ਜਿੱਤਣ ਲਈ ਹੋਰਨਾਂ ਸੂਬਿਆਂ ਵਾਂਗ ਪੰਜਾਬ ’ਚ ਵੀ ਵੱਖ-ਵੱਖ ਸਿਆਸੀ ਪਾਰਟੀਆਂ ਪੱਬਾਂ ਭਾਰ ਹਨ। ਹਰ ਕੋਈ ਪਾਰਟੀ ਜਿੱਤਣ ਦੀ ਸੰਭਾਵਨਾ ਵਾਲੇ ਉਮੀਦਵਾਰਾਂ ਦੀ ਤਲਾਸ਼ ’ਚ ਯਤਨਸ਼ੀਲ ਹੈ। ਪੰਜਾਬ ’ਚ ਵੀ ਆਮ ਆਦਮੀ ਪਾਰਟੀ ਇਨ੍ਹਾਂ ਚੋਣਾਂ ਨੂੰ ਵੱਕਾਰ ਦਾ ਸਵਾਲ ਬਣਾ ਕੇ ਲੜੇਗੀ। ਜਿੱਥੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਵੱਖ-ਵੱਖ ਪਾਰਟੀਆਂ ਦੇ ਇਕ-ਇਕ ਹਲਕੇ ਤੋਂ ਕਈ-ਕਈ ਉਮੀਦਵਾਰਾਂ ਦੇ ਨਾਵਾਂ ਦੀ ਚਰਚਾ ਹੋ ਰਹੀ ਹੈ, ਉੱਥੇ ਪੰਜਾਬ ਦੇ ਸਨਅਤੀ ਸ਼ਹਿਰ ਲੁਧਿਆਣਾ ਤੋਂ ਵੀ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਚੋਣ ਲੜਨ ਵਾਲੇ ਕਈ ਦਾਅਵੇਦਾਰਾਂ ਦੇ ਨਾਂਵਾਂ ਦੀ ਚਰਚਾ ਜੋਰ-ਸ਼ੋਰ ਨਾਲ ਚੱਲ ਰਹੀ ਹੈ। ਉਨ੍ਹਾਂ ’ਚੋਂ ਇਕ ਨਾਂ ਜੋ ਉੱਭਰ ਕੇ ਸਾਹਮਣੇ ਆ ਰਿਹਾ ਹੈ, ਉਹ ਹੈ ਸਾਬਕਾ ਵਿਧਾਇਕ ਜੱਸੀ ਖੰਗੂੜਾ ਹੈ, ਜਿਸ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਸੀ ਅਤੇ ਸਰਗਰਮੀ ਨਾਲ ਕੰਮ ਕਰ ਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ’ਚ ਲਾਮਬੰਦ ਕੀਤਾ ਸੀ, ਜਿਸ ਦੇ ਚੰਗੇ ਨਤੀਜੇ ਵੇਖਣ ਨੂੰ ਮਿਲੇ ਸਨ।
ਇਹ ਵੀ ਪੜ੍ਹੋ : ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ’ਚ ਪੰਜਾਬ ਸਰਕਾਰ ਨੂੰ ਰਿਕਾਰਡ ਕਮਾਈ
ਖੰਗੂੜਾ ਪਰਿਵਾਰ ਦਾ ਲੁਧਿਆਣਾ ਲੋਕ ਸਭਾ ਹਲਕੇ ਦੇ ਨਾਲ-ਨਾਲ ਫਤਿਹਗੜ੍ਹ ਲੋਕ ਸਭਾ ਹਲਕੇ ’ਚ ਵੀ ਤਗੜਾ ਜਨ ਆਧਾਰ ਹੈ। ਇਸ ਲਈ ਲੋਕਾਂ ’ਚ ਜੱਸੀ ਖੰਗੂੜਾ ਦੇ ਨਾਂ ਦੀ ਚਰਚਾ ਪਹਿਲੇ ਸਥਾਨ ’ਤੇ ਹੋ ਰਹੀ ਹੈ। ਜੇਕਰ ਆਮ ਆਦਮੀ ਪਾਰਟੀ ਵੱਲੋਂ ਜੱਸੀ ਖੰਗੂੜਾ ਨੂੰ ਆਪਣਾ ਉਮੀਦਵਾਰ ਬਣਾਇਆ ਜਾਂਦਾ ਹੈ ਤਾਂ ਲੁਧਿਆਣਾ ਲੋਕ ਸਭਾ ਹਲਕੇ ’ਚ ਕਾਂਟੇ ਦੀ ਟੱਕਰ ਵੇਖਣ ਨੂੰ ਮਿਲੇਗੀ।
ਇਹ ਵੀ ਪੜ੍ਹੋ : ਪੰਜਾਬ ’ਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਤਾਇਨਾਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਮੋਹਾਲੀ ’ਚ ਮਾਲ ਦੇ ਬਾਹਰ ਕੀਤੇ ਗੈਂਗਸਟਰ ਰਾਜੇਸ਼ ਡੋਗਰਾ ਕਤਲ ਮਾਮਲੇ ’ਚ 5 ਗੈਂਗਸਟਰ ਗ੍ਰਿਫ਼ਤਾਰ
NEXT STORY