ਟਾਂਡਾ (ਅਮਰੀਕ, ਵਰਿੰਦਰ ਪੰਡਿਤ)- ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਹਲਕੇ ਦੇ ਵਿਧਾਇਕ ਵੱਲੋਂ ਆਪਣੇ ਹਲਕੇ ਦੇ ਸਰਕਾਰੀ ਦਫ਼ਤਰਾਂ ਦੇ ਸੁਧਾਰ ਲਈ ਪਹਿਲ ਕਦਮੀ ਸ਼ੁਰੂ ਕਰ ਦਿੱਤੀ ਗਈ ਹੈ। ਹਲਕਾ ਟਾਂਡਾ ਉੜਮੁੜ ਵਿਚ ਬੀ. ਡੀ. ਪੀ. ਓ. ਦਫ਼ਤਰ ਟਾਂਡਾ ਉੜਮੁੜ ਵਿਚ ਆਮ ਆਦਮੀ ਪਰਟੀ ਦੇ ਨੇਤਾ ਜਸਵੀਰ ਸਿੰਘ ਰਾਜਾ ਹਲਕਾ ਵਿਧਾਇਕ ਵੱਲੋਂ ਅਚਣਚੇਤ ਸਵੇਰੇ ਰੇਡ ਕੀਤੀ।
ਇਸ ਦੌਰਾਨ ਬੀ. ਡੀ. ਪੀ. ਓ. ਗੈਰ ਹਾਜ਼ਰ ਪਾਏ ਗਏ। ਇਸ ਮੌਕੇ ਜਸਵੀਰ ਸਿੰਘ ਰਾਜਾ ਨੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਗੱਲਬਾਤ ਕੀਤੀ ਅਤੇ ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਡਿਊਟੀ ਦੌਰਾਨ ਕੋਤਾਹੀ ਵਰਤਣ ਵਾਲੇ ਕਿਸੇ ਵੀ ਮੁਲਾਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸੁਧਾਰ ਲਈ ਵੱਡੀ ਮੁਹਿੰਮ ਚਲਾਈ ਗਈ ਹੈ।
ਇਹ ਵੀ ਪੜ੍ਹੋ: ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ 6 ਰੋਜ਼ਾ ਕੌਮੀ ਤਿਉਹਾਰ ਹੋਲੇ-ਮਹੱਲੇ ਦਾ ਪਹਿਲਾ ਪੜਾਅ ਅੱਜ ਤੋਂ
ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਵਿਚ ਬੰਪਰ ਜਿੱਤ ਹਾਸਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗੂ ਸਹੁੰ ਚੁੱਕਣ ਤੋਂ ਪਹਿਲਾਂ ਹੀ ਐਕਸ਼ਨ ਮੂਡ 'ਚ ਨਜ਼ਰ ਆ ਰਹੀ ਹੈ। ਇਸ ਦੇ ਪਹਿਲਾਂ ਅੱਜ ਆਮ ਆਦਮੀ ਪਾਰਟੀ ਦੇ ਸੈਂਟਰਲ ਇਲਾਕੇ ਤੋਂ ਜਿੱਤਣ ਵਾਲੇ ਉਮੀਦਵਾਰ ਪੱਪੀ ਪਰਾਸ਼ਰ ਨੇ ਸਿਵਲ ਹਸਪਤਾਲ 'ਚ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਨੇ ਇਸ ਦੌਰਾਨ ਅਮਰਜੈਂਸੀ, ਮਹਿਲਾ ਵਾਰਡ, ਪੁਰਸ਼ ਵਾਰਡ ਅਤੇ ਮਦਰ ਐਂਡ ਚਾਈਲਡ ਵਾਰਡ 'ਚ ਜਾ ਕੇ ਮਰੀਜ਼ਾਂ ਨਾਲ ਗੱਲਬਾਤ ਕੀਤੀ। ਪੱਪੀ ਪਰਾਸ਼ਰ ਨੇ ਸਿਵਲ ਹਸਪਤਾਲ 'ਚ ਕਈ ਕਮੀਆਂ ਪਾਈਆਂ। ਸਿਵਲ ਹਸਪਤਾਲ ਅੰਦਰ ਲੱਗੇ ਸਾਰੇ ਵਾਟਰ ਕੂਲਰ ਬੰਦ ਪਏ ਮਿਲੇ। ਹਸਪਤਾਲ 'ਚ ਕਈ ਥਾਵਾਂ 'ਤੇ ਗੰਦਗੀ ਪਈ ਹੋਈ ਸੀ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਵਿਖੇ ਵੱਡੀ ਵਾਰਦਾਤ, 2 ਦਿਨ ਤੋਂ ਲਾਪਤਾ ਨੌਜਵਾਨ ਦਾ ਗੋਲ਼ੀ ਮਾਰ ਕੇ ਕਤਲ, ਖੇਤਾਂ 'ਚੋਂ ਮਿਲੀ ਲਾਸ਼
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕੈਨੇਡਾ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਫਰੂਟ ਵਪਾਰੀ ਪਾਸੋਂ ਮੰਗੀ 10 ਲੱਖ ਰੁਪਏ ਦੀ ਫਿਰੌਤੀ
NEXT STORY