ਅੰਮ੍ਰਿਤਸਰ- ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਆਗੂਆਂ ਵੱਲੋਂ ਦਿੱਤੇ ਅਸਤੀਫਿਆਂ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਫਸੀਲ ਤੋਂ ਸੁਣਾਏ ਗਏ ਫੈਸਲੇ ਅਕਾਲੀ ਦਲ ਨੂੰ ਲਾਗੂ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਅਸਤੀਫਿਆਂ ਦੇ ਫੈਸਲੇ 'ਤੇ ਅਕਾਲੀ ਦਲ ਕੋਈ ਆਨਾਕਾਨੀ ਨਾ ਕਰੇ ਅਤੇ ਜਲਦ ਤੋਂ ਜਲਦ ਅਸਤੀਫੇ ਪ੍ਰਵਾਨ ਕਰੇ।
ਇਹ ਵੀ ਪੜ੍ਹੋ- ਵਿਆਹ ਤੋਂ 3 ਦਿਨ ਪਹਿਲਾਂ ਲਾੜੇ ਦਾ ਸ਼ਰਮਨਾਕ ਕਾਰਾ, ਲਾੜੀ ਨੇ ਰੋ-ਰੋ ਸੁਣਾਈ ਹੱਡਬੀਤੀ (ਵੀਡੀਓ)
ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ ਨੇ 16 ਨਵੰਬਰ ਨੂੰ ਅਸਤੀਫਾ ਦਿੱਤਾ ਸੀ ਅਤੇ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਨੇ ਫਸੀਲ ਤੋਂ ਆਦੇਸ਼ ਦਿੱਤੇ ਸੀ ਕਿ ਤਿੰਨ ਦਿਨਾਂ ਅੰਦਰ ਅਸਤੀਫੇ ਪ੍ਰਵਾਨ ਕੀਤੇ ਜਾਣ ਪਰ ਅਜੇ ਤੱਕ ਕੋਈ ਫੈਸਲਾ ਸਾਹਮਣੇ ਨਹੀਂ ਆਇਆ।
ਇਹ ਵੀ ਪੜ੍ਹੋ- ਮਹਿਲਾ ਦੇ ASI ਨੇ ਜੜਿਆ ਥੱਪੜ, ਫਿਰ ਥਾਣੇ 'ਚ ਭੱਖਿਆ ਮਾਹੌਲ (ਵੀਡੀਓ)
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਬਾਗੀ ਧੜ੍ਹੇ ਦੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਵੱਲੋਂ ਜਥੇਦਾਰ ਨੂੰ ਲਿਖਤੀ ਮੰਗ ਪੱਤਰ ਸੌਂਪਿਆ ਗਿਆ ਸੀ। ਮੰਗ ਪੱਤਰ 'ਚ ਬਾਗੀ ਧੜੇ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਤਿੰਨ ਮੰਗਾਂ ਰੱਖੀਆਂ ਹਨ। ਪਹਿਲੀ ਮੰਗ 'ਚ ਉਨ੍ਹਾਂ ਨੇ ਗਿਆਨੀ ਹਰਪ੍ਰੀਤ ਸਿੰਘ 'ਤੇ ਜਾਂਚ ਲਈ ਬਣਾਈ ਕਮੇਟੀ ਦੀ ਗੱਲ ਰੱਖੀ । ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਦੀ ਜਾਂਚ ਕਮੇਟੀ ਖਾਰਜ ਕੀਤੀ ਜਾਵੇ, ਇਹ ਕਮੇਟੀ ਗਲਤ ਬਣਾਈ ਗਈ ਹੈ। ਸ਼੍ਰੋਮਣੀ ਕਮੇਟੀ ਨੂੰ ਕਿਸੇ ਜਥੇਦਾਰ ਖ਼ਿਲਾਫ਼ ਜਾਂਚ ਦਾ ਨਹੀਂ ਅਧਿਕਾਰ ਨਹੀਂ ਹੈ। ਸਿੰਘ ਸਾਹਿਬਾਨ ਦੀ ਪੜਤਾਲ ਦਾ ਕੰਮ ਕਿਸੇ ਦਾ ਨਹੀਂ ਬਣਦਾ ਹੈ, ਉਨ੍ਹਾਂ ਦੀ ਪੜਤਾਲ ਕਰਨੀ ਹੈ ਤਾਂ ਜਥੇਦਾਰ ਅਕਾਲ ਤਖ਼ਤ ਸਾਹਿਬ ਆਪ ਕਰਨ। ਉਨ੍ਹਾਂ ਦੂਜੀ ਮੰਗ ਰੱਖਦਿਆਂ ਕਿਹਾ ਕਿ 2 ਦਸੰਬਰ ਦੇ ਫੈਸਲਾ 'ਚ ਕਿਹਾ ਗਿਆ ਸੀ ਕਿ 3 ਦਿਨ ਅੰਦਰ ਸੁਖਬੀਰ ਬਾਦਲ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਦਿੱਤੇ ਅਸਤੀਫੇ ਪ੍ਰਵਾਨ ਹੋਣ, ਪਰ ਹੁਣ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ। ਬਾਗੀ ਧੜੇ ਨੇ ਅਗਲੀ ਮੰਗ 'ਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਗਠਨ ਦੇ ਹੁਕਮਾਂ 'ਤੇ ਅਜੇ ਤੱਕ ਕੋਈ ਕੰਮ ਨਹੀਂ ਹੋ ਸਕਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ 'ਆਪ' ਨੂੰ ਕ੍ਰਾਸ ਵੋਟਿੰਗ ਦੇ ਚੱਕਰ ’ਚ ਉਲਝਾ ਸਕਦੀ ਹੈ ਕਾਂਗਰਸ
NEXT STORY