ਅੰਮ੍ਰਿਤਸਰ (ਸਰਬਜੀਤ) : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਬਾਬਾ ਟੇਕ ਸਿੰਘ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਜਥੇਦਾਰ ਗੜਗੱਜ ਵੱਲੋਂ ਬਾਬਾ ਟੇਕ ਸਿੰਘ ਧਨੌਲਾ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਹ ਵੀ ਪੜ੍ਹੋ : ਭਗੌੜਾ ਦਲ ਆਪਣੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਵੇ : ਬੀਬੀ ਜਗੀਰ ਕੌਰ
ਇਸ ਦੌਰਾਨ ਜਥੇਦਾਰ ਗਿਆਨੀ ਗੜਗੱਜ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਜਥੇਦਾਰ ਬਾਬਾ ਟੇਕ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਛਤਰ-ਛਾਇਆ ਹੇਠ ਸ਼ੁਰੂ ਕੀਤੀ ਧਰਮ ਪ੍ਰਚਾਰ ਲਹਿਰ 'ਖੁਆਰ ਹੋਏ ਸਭ ਮਿਲੈਂਗੇ' ਦੀ ਜਿੱਥੇ ਭਰਪੂਰ ਸ਼ਲਾਘਾ ਕੀਤੀ, ਉੱਥੇ ਹੀ ਉਨ੍ਹਾਂ ਨੇ ਆਸ ਜਤਾਈ ਕੇ ਜਥੇਦਾਰ ਗਿਆਨੀ ਗੜਗੱਜ ਇਸੇ ਤਰ੍ਹਾਂ ਤਨ ਮਨ ਨਾਲ ਮਿਹਨਤ ਕਰਦੇ ਹੋਏ ਸਿੱਖੀ ਸਰੂਪ ਨਾਲੋਂ ਟੁੱਟੇ ਪਰਿਵਾਰਾਂ ਨੂੰ ਜੋੜਨ ਲਈ ਚਲਾਈ ਗਈ ਇਸ ਲਹਿਰ ਵਿੱਚ ਜ਼ਰੂਰ ਕਾਮਯਾਬ ਹੋਣਗੇ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਗੁਰਤਿੰਦਰਪਾਲ ਸਿੰਘ, ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਵੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
14 ਮਹੀਨਿਆਂ ਤੋਂ ਭਾਲ ’ਚ ਜੁਟੀ ਹੋਈ ਸੀ GRP, ਸਮੱਗਲਿੰਗ ਮਾਮਲੇ ’ਚ ਮੁੱਖ ਸਰਗਣਾ ਕਾਬੂ
NEXT STORY