ਅੰਮ੍ਰਿਤਸਰ- ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਮੁਤਾਬਕ ਕੱਲ੍ਹ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ, ਜਿਸ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪ੍ਰਵਾਨ ਹੋਇਆ ਅਤੇ ਅਸਤੀਫਾ ਪ੍ਰਵਾਨ ਫੈਸਲੇ ਦਾ ਸਵਾਗਤ ਕਰਦੇ ਹਾਂ। ਇਸ ਦੌਰਾਨ ਉਨ੍ਹਾਂ ਕਿਹਾ ਕਿ 7 ਮੈਂਬਰੀ ਕਮੇਟੀ ਰੱਦ ਨਹੀਂ ਕੀਤੀ ਗਈ ਅਤੇ ਕੰਮਕਾਜ ਦੇਖਣ ਨੂੰ 7 ਮੈਂਬਰੀ ਕਮੇਟੀ ਸਟੈਂਡ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਨੂੰ ਸਟੈਂਡ ਲੈਣਾ ਚਾਹੀਦਾ ਹੈ ਅਤੇ 7 ਮੈਂਬਰੀ ਕਮੇਟੀ ਨੂੰ ਲੈ ਕੇ ਕੋਈ ਢਿੱਲ ਮੱਠ ਨਹੀਂ ਦੇਖਣੀ ਚਾਹੀਦੀ। 7 ਮੈਂਬਰੀ ਕਮੇਟੀ ਵੀ ਉਨ੍ਹਾਂ ਦਾ ਹੀ ਹਿੱਸਾ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਪ੍ਰੇਮ ਸਬੰਧਾਂ ਦੇ ਚੱਕਰ 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ
ਉਨ੍ਹਾਂ ਕਿਹਾ ਕੱਲ੍ਹ ਡਾ. ਹਰਪਾਲ ਸਿੰਘ ਚੀਮਾ ਨੇ ਬਿਆਨ ਦਿੱਤਾ ਕਿ ਪਹਿਲਾਂ ਅਸਤੀਫ਼ੇ ਪ੍ਰਵਾਨ ਨਹੀਂ ਕੀਤੇ ਗਏ ਸੀ, ਕੱਲ੍ਹ ਅਸਤੀਫਾ ਪ੍ਰਵਾਨ ਹੋਇਆ ਹੈ ਅਤੇ ਨਵੇਂ ਪ੍ਰਧਾਨ ਚੁਣੇ ਜਾਣ ਦੇ ਕਦਮ ਚੁੱਕੇ ਜਾ ਰਹੇ ਹਨ ਪਰ ਵਰਕਿੰਗ ਕਮੇਟੀ ਵੱਲੋਂ 'ਚ 7 ਮੈਂਬਰੀ ਕਮੇਟੀ ਦਾ ਜ਼ਿਕਰ ਨਹੀਂ ਕੀਤਾ ਗਿਆ। ਜਥੇਦਾਰ ਨੇ ਕਿਹਾ ਕਿ 2 ਦਸੰਬਰ ਨੂੰ 7 ਮੈਂਬਰੀ ਕਮੇਟੀ ਬਣਾਈ ਗਈ ਸੀ, ਜਿਸ ਦਾ ਮੁੱਖੀ ਪ੍ਰਧਾਨ ਧਾਮੀ ਨੂੰ ਬਣਾਇਆ ਗਿਆ ਹੈ। ਕੱਲ੍ਹ ਮੀਟਿੰਗ 'ਚ ਅਸਤੀਫਾ ਮਨਜ਼ੂਰ ਕੀਤਾ ਗਿਆ ਪਰ ਕਮੇਟੀ ਨੇ 7 ਮੈਂਬਰੀ ਕਮੇਟੀ ਦਾ ਜ਼ਿਕਰ ਨਹੀਂ ਕੀਤਾ ਪਰ ਉਹ ਵੀ ਸਟੈਂਡ ਕਰਦੀ ਹੈ। ਇਸ ਦੌਰਾਨ ਗਿਆਨੀ ਰਘਬੀਰ ਸਿੰਘ ਵੱਲੋਂ ਇਹ ਸਾਫ਼ ਕਰ ਦਿੱਤਾ ਗਿਆ ਕਿ 7 ਮੈਂਬਰੀ ਕਮੇਟੀ ਰੱਦ ਨਹੀਂ ਹੋਈ ਅਤੇ ਉਹ ਵੀ ਮੁੱਖ ਭੁਮਿਕਾ 'ਚ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਕਮੇਟੀ ਦੀ ਬੋਲੀ ਪਿੱਛੇ ਮਾਰ 'ਤਾ ਬੰਦਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਾਹਨ ਚਾਲਕਾਂ ਨੂੰ ਲੈ ਕੇ ਪੰਜਾਬ 'ਚ ਜਾਰੀ ਹੋਏ ਨਵੇਂ ਹੁਕਮ, ਤੁਰੰਤ ਹੋਵੇਗਾ ਐਕਸ਼ਨ
NEXT STORY