ਝਬਾਲ/ ਬੀੜ ਸਾਹਿਬ (ਲਾਲੂਘੁੰਮਣ,ਬਖਤਾਵਰ)- ਪਿੱਛਲੇ ਕਰੀਬ ਸਾਢੇ 4 ਦਹਾਕਿਆਂ ਤੋਂ ਸ਼੍ਰੋਮਣੀ ਅਕਾਲੀ ਦਲ 'ਚ ਪਾਰਟੀ ਦੇ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਜੱਥੇਦਾਰ ਕਸ਼ਮੀਰ ਸਿੰਘ ਗੰਡੀਵਿੰਡ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੂੰ ਪਾਰਟੀ ਹਾਈ ਕਮਾਂਡ ਵੱਲੋਂ ਅੰਮ੍ਰਿਤਸਰ ਦਿਹਾਤੀ ਦਾ ਅਬਜ਼ਰਵਰ ਨਿਯੁਕਤ ਕੀਤਾ ਗਿਆ। ਜਾਣਕਾਰੀ ਦਿੰਦਿਆਂ ਜਥੇਦਾਰ ਕਸ਼ਮੀਰ ਸਿੰਘ ਗੰਡੀਵਿੰਡ ਨੇ ਪਾਰਟੀ ਦੇ ਕੌਮੀ ਪ੍ਰਧਾਨ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀ. ਸੀ. ਵਿੰਗ ਦੇ ਕੌਮੀ ਪ੍ਰਧਾਨ ਜੱਥੇਦਾਰ ਹੀਰਾ ਸਿੰਘ ਗਾਬੜੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਂਉਦਿਆਂ ਅਗਾਮੀ ਸਮੇਂ ਹੋਣ ਵਾਲੀਆਂ ਚੋਣਾਂ 'ਚ ਪਾਰਟੀ ਦੀ ਜਿੱਤ ਲਈ ਦਿਨ ਰਾਤ ਮੇਹਨਤ ਕਰਨਗੇ। ਇਸ ਮੌਕੇ ਉਨਾ ਨੂੰ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ, ਸਾਬਕਾ ਚੇਅਰਮੈਨ ਹਰਵੰਤ ਸਿੰਘ ਝਬਾਲ, ਠੇਕੇਦਾਰ ਵਿਰਸਾ ਸਿੰਘ ਭਿੱਖੀਵਿੰਡ, ਸਰਪੰਚ ਸ਼ਾਮ ਸਿੰਘ ਕੋਟ, ਮਾਸਟਰ ਨੱਥਾ ਸਿੰਘ ਕੋਟ, ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਕੋਟ, ਸਾਬਕਾ ਸਰਪੰਚ ਕਾਕਾ ਛਾਪਾ, ਸਰਪੰਚ ਗੁਰਦੇਵ ਸਿੰਘ ਬੁਰਜ, ਵੀਰਪਾਲ ਸਿੰਘ ਝਬਾਲ, ਸੁਖਦੇਵ ਸਿੰਘ ਮਾਲੂਵਾਲ, ਜੱਥੇਦਾਰ ਤੇਗਾ ਸਿੰਘ ਸੋਹਲ, ਸਰਪੰਚ ਰਾਣਾ ਭੁੱਚਰ, ਸਰਪੰਚ ਵਰਿੰਦਰਜੀਤ ਸਿੰਘ ਹੀਰਾਪੁਰ, ਸਾਬਕਾ ਸਰਪੰਚ ਜਤਿੰਦਰ ਸਿੰਘ ਬਘੇਲ ਸਿੰਘ ਵਾਲਾ, ਗੁਰਜੀਤ ਸਿੰਘ ਜੱਜ, ਗੁਰਿੰਦਰ ਸਿੰਘ ਬਾਬਾ ਲੰਗਾਹ ਆਦਿ ਵੱਲੋਂ ਮੁਬਾਰਕਾਂ ਦਿੱਤੀਆਂ ਗਈਆਂ।
ਨੌਜਵਾਨ ਦੀ ਮੌਤ 'ਤੇ ਪਰਿਵਾਰ ਨੇ ਪੁਲਸ ਵਾਲਿਆ 'ਤੇ ਲਗਾਏ ਦੋਸ਼
NEXT STORY