ਸ੍ਰੀ ਫਤਿਹਗੜ੍ਹ ਸਾਹਿਬ/ਅੰਮ੍ਰਿਤਸਰ (ਵੈੱਬ ਡੈਸਕ, ਵਿਪਨ)- ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦੇ ਅਖੀਰਲੇ ਦਿਨ ਸਜਾਏ ਗਏ ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਨਗਰ ਕੀਰਤਨ ਵਿੱਚ ਸੰਗਤਾਂ ਦੀ ਭਾਰੀ ਭੀੜ ਨੇ ਸ਼ਮੂਲੀਅਤ ਕੀਤੀ ਅਤੇ ਸ਼ਹੀਦਾਂ ਨੂੰ ਨਮਨ ਕੀਤਾ।
ਇਹ ਵੀ ਪੜ੍ਹੋ- ਦਿੱਲੀ ਤੋਂ ਵੀ ਵੱਧ ਖ਼ਰਾਬ ਹੋਈ ਅੰਮ੍ਰਿਤਸਰ ਦੀ ਹਵਾ, 987 ਦਰਜ ਹੋਇਆ AQI !
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਫਤਿਹਗੜ੍ਹ ਸਾਹਿਬ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ, ਜਿੱਥੇ ਛੋਟੇ ਸਾਹਿਬਜ਼ਾਦਿਆਂ ਨੇ ਧਰਮ ਅਤੇ ਇਨਸਾਫ਼ ਲਈ ਆਪਣੀ ਸ਼ਹਾਦਤ ਦਿੱਤੀ। ਇਸ ਤੋਂ ਇਲਾਵਾ ਜਥੇਦਾਰ ਗੜਗੱਜ ਨੇ ਕਿਹਾ ਕਿ ਜਦੋਂ ਮੈਂ ਆ ਰਿਹਾ ਸੀ ਤਾਂ ਇਕ 20 ਸਾਲ ਦਾ ਨੌਜਵਾਨ ਮੈਨੂੰ ਮਿਲਿਆ, ਉਸ ਦੇ ਹੱਥ 'ਚ ਇਕ ਤੱਖਤੀ ਸੀ, ਜਿਸ ਵਿਚ ਲਿਖਿਆ ਸੀ ਕਿ ਜੇਕਰ 2 ਅਕਤੂਬਰ ਅਤੇ 15 ਅਗਸਤ ਨੂੰ ਸ਼ਰਾਬ ਦੇ ਠੇਕੇ ਬੰਦ ਹੋ ਸਕਦੇ ਹਨ ਤਾਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਵਾਲੇ ਦਿਨ ਸ਼ਹੀਦੀ ਸਭਾ ਦੇ ਦੌਰਾਨ ਪੰਜਾਬ 'ਚ ਸ਼ਰਾਬ ਦੇ ਠੇਕੇ ਬੰਦ ਕਿਉਂ ਨਹੀਂ ਹੋ ਸਕਦੇ। ਇਸ ਦੌਰਾਨ ਜਥੇਦਾਰ ਗੜਗੱਜ ਨੇ ਕਿਹਾ ਪੰਥ ਚਾਹੁੰਦਾ ਹੈ ਕਿ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਮਾਗਮਾਂ 'ਤੇ ਪੂਰੇ ਪੰਜਾਬ ਦੇ ਵਿਚ ਸ਼ਰਾਬ ਦੇ ਠੇਕੇ ਬੰਦ ਹੋਣੇ ਚਾਹੀਦੇ ਹਨ, ਤਾਂ ਜੋ ਸ਼ਹੀਦਾਂ ਦੀ ਯਾਦ ਨੂੰ ਪੂਰੇ ਸਨਮਾਨ ਅਤੇ ਸ਼ਰਧਾ ਨਾਲ ਮਨਾਇਆ ਜਾ ਸਕੇ।
ਇਹ ਵੀ ਪੜ੍ਹੋ- ਅੰਮ੍ਰਿਤਸਰ : ਹਵਾ 'ਚ ਚੱਕਰ ਕੱਟਦਾ ਰਿਹਾ ਜਹਾਜ਼, ਨਹੀਂ ਮਿਲੀ ਉਤਰਣ ਦੀ ਇਜਾਜ਼ਤ, ਜਾਣੋ ਕੀ ਹੈ ਮਾਮਲਾ
ਇਸ ਦੇ ਨਾਲ ਹੀ ਜਥੇਦਾਰ ਗੜਗੱਜ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਕੁਝ ਨੌਜਵਾਨ ਆਪਣੇ ਕੇਸਾਂ ਦੀ ਬੇਅਦਬੀ ਕਰ ਰਹੇ ਹਨ, ਜੋ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਨੌਜਵਾਨ ਗੁਰੂਆਂ ਦੀ ਮਰਿਆਦਾ ਅਨੁਸਾਰ ਗੁਰਸਿੱਖ ਸੱਜਣ, ਕੇਸਾਂ ਦੀ ਸੰਭਾਲ ਕਰਨ ਅਤੇ ਆਪਣੀ ਪਹਿਚਾਣ ‘ਤੇ ਮਾਣ ਕਰਨ।
ਇਹ ਵੀ ਪੜ੍ਹੋ- ਸਕੂਲਾਂ 'ਚ ਸਰਕਾਰੀ ਛੁੱਟੀਆਂ ਦੇ ਮੱਦੇਨਜ਼ਰ ਜਾਰੀ ਹੋਏ ਵੱਡੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ ਦੇ ਹਾਈਵੇ 'ਤੇ ਵੱਡਾ ਹਾਦਸਾ, ਮੰਜ਼ਰ ਦੇਖਣ ਵਾਲਿਆਂ ਦਾ ਕੰਬ ਗਿਆ ਦਿਲ
NEXT STORY