ਚੰਡੀਗੜ੍ਹ : ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਲੱਚਰ ਗਾਇਕੀ ਕਿਸੇ ਵੀ ਸਮਾਜ ਲਈ ਉਚਿਤ ਨਹੀਂ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ ਦੇ ਖਿਲਾਫ ਕਾਨੂੰਨ ਲੈ ਕੇ ਆਵੇ। ਇਸ ਦੇ ਨਾਲ ਹੀ ਜਨਤਾ ਨੂੰ ਵੀ ਆਪਣਾ ਫਰਜ਼ ਸਮਝਦੇ ਹੋਏ ਇਸ ਨੂੰ ਪ੍ਰਮੋਟ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਲੱਚਰ ਗਾਇਕੀ ਸਮਾਜ 'ਚ ਗੰਦਗੀ ਫੈਲਾ ਰਹੀ ਹੈ ਅਤੇ ਇਸ ਨਾਲ ਨੌਜਵਾਨ ਪੀੜ੍ਹੀ ਭਟਕ ਰਹੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਵੀ ਲੱਚਰ ਗਾਇਕੀ ਦੇ ਖਿਲਾਫ ਨਿਰਦੇਸ਼ ਜਾਰੀ ਕੀਤੇ ਜਾ ਸਕਦੇ ਹਨ ਅਤੇ ਇਹ ਇੱਛਾ ਸਿੱਖ ਬੁੱਧੀਜੀਵੀਆਂ ਵਲੋਂ ਪ੍ਰਗਟ ਕੀਤੀ ਗਈ ਹੈ। ਇਸ ਦੇ ਨਾਲ ਹੀ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਸਬੰਧੀ ਵਿਵਾਦ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਵੀ ਇਸ ਵਿਵਾਦ ਨੂੰ ਖਤਮ ਕਰਨ ਲਈ ਗੱਲਬਾਤ ਚਾਹੁੰਦੇ ਹਨ ਅਤੇ ਇਸ ਦੇ ਲਈ 5 ਮੈਂਬਰੀ ਕਮੇਟੀ ਬਣਾਈ ਜਾ ਚੁੱਕੀ ਹੈ।
ਸ੍ਰੀ ਗੁਰੂ ਰਵਿਦਾਸ ਗੁਰਪੁਰਬ: ਜਲੰਧਰ ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ
NEXT STORY