ਅੰਮ੍ਰਿਤਸਰ (ਸੁਮਿਤ, ਸਰਬਜੀਤ) - ਪੰਜਾਬ ਵਿਧਾਨ ਸਭਾ ਚੋਣਾਂ 2022 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਹਾਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੱਡੀ ਚਿੰਤਾ ਜਤਾਈ ਗਈ ਹੈ। ਇਸ ਸਬੰਧ ’ਚ ਬੋਲਦੇ ਹੋਏ ਉਨ੍ਹਾਂ ਆਖਿਆ ਹੈ ਕਿ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਸਿੱਖਾਂ ਲ਼ਈ ਬਹੁਤ ਘਾਤਕ ਹੈ। ਸ਼੍ਰੋਮਣੀ ਅਕਾਲੀ ਦਲ ਦਾ ਖ਼ਤਮ ਹੋਣਾਂ ਸਿੱਖ ਭਾਈਚਾਰੇ ਅਤੇ ਦੇਸ਼ ਲਈ ਘਾਤਕ ਸਿੱਧ ਹੋ ਸਕਦਾ ਹੈ। ਜਥੇਦਾਰ ਨੇ ਕਿਹਾ ਕਿ ਇਸ ਸਬੰਧ ’ਚ ਸਾਰੇ ਅਕਾਲੀ ਧੜਿਆਂ ਨੂੰ ਸ੍ਰੀ ਅਕਾਲ ਤਖ਼ਤ ’ਤੇ ਇਕੱਠੇ ਹੋਣ ਅਤੇ ਬੈਠਕ ਕਰਕੇ ਰਣਨੀਤੀ ਬਣਾਉਣ ਦੀ ਲੋੜ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ : 31 ਸਾਲਾ ਨੌਜਵਾਨ ਦਾ ਦਿਲ ’ਚ ਗੋਲੀ ਮਾਰ ਕੀਤਾ ਕਤਲ, ਖੂਨ ਨਾਲ ਲੱਥਪੱਥ ਮਿਲੀ ਲਾਸ਼
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਕਾਲੀ ਦਲ ਦਾ ਖ਼ਤਮ ਹੋਣਾਂ ਦੇਸ਼ ਲਈ ਵੀ ਸਹੀ ਨਹੀਂ ਹੈ। ਇਹ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਪੰਥਕ ਪਾਰਟੀ ਦਾ ਇਸ ਤਰ੍ਹਾਂ ਹਾਰਨਾ ਵੱਡੀ ਚਿੰਤਾ ਵਾਲੀ ਗੱਲ ਹੈ। ਮੌਜੂਦਾ ਸਥਿਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਲਗਾਤਾਰ ਫੋਨ ਅਤੇ ਈ-ਮੇਲ ਵਿਦੇਸ਼ਾਂ ਤੋਂ ਆ ਰਹੇ ਹਨ। ਅਕਾਲੀ ਦਲ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ’ਚ ਅਹਿਮ ਰੋਲ ਅਦਾ ਕੀਤਾ ਹੈ। ਹੁਣ ਸਮਾਂ ਆ ਗਿਆ ਹੈ ਕਿ ਜਿੰਨੇ ਵੀ ਅਕਾਲੀ ਦਲ ਦੇ ਧੜੇ ਹਨ, ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਬੈਠ ਕੇ ਇਸ ਸਬੰਧ ’ਚ ਵਿਚਾਰ ਕਰਨ।
ਪੜ੍ਹੋ ਇਹ ਵੀ ਖ਼ਬਰ - ਸ਼ਹੀਦੀ ਪੁਰਬ ’ਤੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, SGPC ਨੇ ਮੰਗੇ ਪਾਸਪੋਰਟ
ਦੱਸ ਦਈਏ ਕਿ 20 ਫਰਵਰੀ ਨੂੰ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਨਤੀਜਾ 10 ਮਾਰਚ ਨੂੰ ਐਲਾਨ ਦਿੱਤਾ ਗਿਆ ਹੈ। ਇਸ ਵਾਰ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਹੁਣ ਤੱਕ ਦਾ ਸਭ ਤੋਂ ਮਾੜਾ ਨਤੀਜਾ ਰਿਹਾ ਹੈ, ਜਿਸ ਕਾਰਨ ਕਈ ਸਿੱਖ ਭਾਈਚਾਰੇ ਚਿੰਤਾ ’ਚ ਹਨ। ਇਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਹੋਣ ਦੇ ਨਾਤੇ ਚੋਣਾਂ ’ਚ ਹੋਈ ਇਸ ਹਾਰ ਦੀ ਜ਼ਿੰਮੇਵਾਰ ਸੁਖਬੀਰ ਸਿੰਘ ਬਾਦਲ ਨੇ ਆਪਣੇ ਸਿਰ ਲਈ ਹੈ।
ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ਨੂੰ ਖੁੱਲ੍ਹਾ ਚੈਲੇਂਜ ਕਰਨ ਵਾਲੇ ਹੌਲਦਾਰ ਸੰਦੀਪ ’ਤੇ ਪੁਲਸ ਨੇ ਕੱਸਿਆ ਸ਼ਿਕੰਜਾ, ਜਾਣੋ ਕੀ ਹੈ ਮਾਮਲਾ
ਰੇਲ ਗੱਡੀ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, 4 ਦਿਨ ਰੱਦ ਰਹਿਣਗੀਆਂ ਇਹ ਟਰੇਨਾਂ
NEXT STORY