ਸ੍ਰੀ ਕੇਸਗੜ੍ਹ ਸਾਹਿਬ (ਚੋਵੇਸ਼ ਲਟਾਵਾ)- ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹੋਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਰਬਾਰ ਸਾਹਿਬ ਵਿੱਚ ਬੇਅਦਬੀ ਤੋਂ ਬਾਅਦ ਜਿੱਥੇ ਗਿਆਨੀ ਹਰਪ੍ਰੀਤ ਸਿੰਘ ਵਿਦੇਸ਼ ਤੋਂ ਬਾਅਦ ਸਿੱਧਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਣ ਲਈ ਆਏ, ਉਥੇ ਹੀ ਉਹ ਸਿੱਖ ਜਥੇਬੰਦੀਆਂ ਨੂੰ ਅਤੇ ਰੋਸ ਪ੍ਰਗਟ ਕਰ ਰਹੇ ਸਿੰਘਾਂ ਨੂੰ ਬੜੀ ਨਿਮਰਤਾ ਸਹਿਤ ਮਿਲੇ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਦੋਸ਼ੀ 'ਤੇ UAPA ਦੀ ਧਾਰਾ ਲੱਗੀ ਹੈ ਅਤੇ ਅੱਜ ਫਿਰ ਮਾਣਯੋਗ ਅਦਾਲਤ ਸ੍ਰੀ ਆਨੰਦਪੁਰ ਸਾਹਿਬ ਵੱਲੋਂ ਪੁਲਸ ਨੂੰ 6 ਦਿਨ ਦਾ ਰਿਮਾਂਡ ਹੋਰ ਮਿਲਿਆ ਹੈ ਅਤੇ ਕਾਨੂੰਨੀ ਧਾਰਾਵਾਂ 'ਚ ਵਾਧਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਸਿੱਧੂ ਦੀ ਸਭਾ 'ਚ ਵਿਧਾਇਕ ਜਗਦੇਵ ਕਮਾਲੂ ਨੂੰ ਨਹੀਂ ਮਿਲੀ ਬੈਠਣ ਦੀ ਜਗ੍ਹਾ, ਭਖਿਆ ਵਿਵਾਦ
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੇ ਵੀ ਦੋਸ਼ੀ 'ਤੇ ਲੱਗੀਆਂ ਵਾਧੂ ਧਾਰਾਵਾਂ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ 295-ਏ ਧਾਰਾ ਤੋਂ ਬਾਅਦ ਦੋਸ਼ੀ ਨੂੰ ਜਲਦ ਰਿਹਾਅ ਕੀਤਾ ਜਾਂਦਾ ਸੀ ਪਰ ਹੁਣ ਧਾਰਾਵਾਂ ਵਿੱਚ ਹੋਏ ਵਾਧੇ ਨੂੰ ਲੈ ਕੇ ਦੋਸ਼ੀ ਪਰਮਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਮੁਹੱਲਾ ਮਹਾਰਾਜ ਨਗਰ ਲੁਧਿਆਣਾ ਨੂੰ ਮੁਕੱਦਮਾ 153,153A,436,511ipc ਅਤੇ ਸੈਕਸ਼ਨ 18UAPA 'ਤੇ ਧਾਰਾਵਾਂ ਲਗਾ ਕੇ ਦੋਸ਼ੀ ਦਾ ਛੇ ਦਿਨਾਂ ਰਿਮਾਂਡ ਵਧਾਇਆ ਗਿਆ ਹੈ।
ਇਹ ਵੀ ਪੜ੍ਹੋ: ਕਿਸਾਨ ਸੰਕਟ ’ਤੇ ਹਰਸਿਮਰਤ ਬਾਦਲ ਸਮੇਤ ਕਿਸੇ ਵੀ ਅਕਾਲੀ ਨੇਤਾ ਨੂੰ ਬੋਲਣ ਦਾ ਅਧਿਕਾਰ ਨਹੀਂ : ਕੈਪਟਨ
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਮਾਮਲੇ ਨੂੰ ਬਹੁਤ ਹੀ ਵਧੀਆ ਢੰਗ ਨਾਲ ਸੁਲਝਾਇਆ ਗਿਆ ਅਤੇ ਉਨ੍ਹਾਂ ਰੋਸ ਕਰ ਰਹੇ ਸਿੰਘਾਂ ਦੇ ਕੋਲ ਬੈਠ ਕੇ ਬੁੱਧੀਜੀਵੀਆਂ ਦੀ ਗੱਲ ਸੁਣੀ। ਉਨ੍ਹਾਂ ਨਾਲ ਸਹਿਮਤੀ ਪ੍ਰਗਟਾਉਂਦੇ ਹੋਏ ਉਨ੍ਹਾਂ ਇਹ ਕਿਹਾ ਕਿ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸਿੰਘ ਸਾਹਿਬਾਨ ਸਾਰੇ ਹੀ ਇਸ ਬੇਅਦਬੀ ਦੀ ਨਿੰਦਾ ਕਰ ਰਹੇ ਹਨ ਅਤੇ ਅਜਿਹੇ ਪੰਥ ਦੋਖੀਆਂ ਨੂੰ ਵੱਧ ਤੋਂ ਵੱਧ ਵੱਡੀ ਸਜ਼ਾ ਮਿਲਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ ਦੋਸ਼ੀ ਸਿਰਸਾ ਸਾਧ ਨਾਲ ਸਬੰਧਤ: ਬੀਬੀ ਜਗੀਰ ਕੌਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮੋਟਰਸਾਈਕਲ ਨਹਿਰ ’ਚ ਡਿੱਗਣ ਕਾਰਨ ਦੋ ਨੌਜਵਾਨਾਂ ਦੀ ਹੋਈ ਮੌਤ,ਗਮ ’ਚ ਡੁੱਬਾ ਪਰਿਵਾਰ
NEXT STORY