ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਡਾਕਟਰਾਂ ਨੇ ਕੁਝ ਦਿਨ੍ਹਾਂ ਲਈ ਅਰਾਮ ਕਰਨ ਦੀ ਸਲਾਹ ਦਿੱਤੀ ਹੈ ਅਤੇ ਇੰਨਫੈਕਸ਼ਨ ਤੋਂ ਬਚਾਅ ਲਈ ਸੰਗਤਾਂ ਘੱਟ ਮਿਲਣ ਦੀ ਸਲਾਹ ਵੀ ਦਿੱਤੀ ਹੈ, ਜਿਸ ਨੂੰ ਮੰਨਦਿਆਂ ਜਥੇਦਾਰ ਨੇ ਅਗਲੇ ਕੁਝ ਦਿਨਾਂ ਲਈ ਧਾਰਮਿਕ ਪ੍ਰੋਗਰਾਮ ਤੇ ਰੁਝੇਵੇਂ ਮੁਲਤਵੀ ਕਰ ਦਿੱਤੇ ਹਨ।
ਇਹ ਵੀ ਪੜ੍ਹੋ- ਸੜਕ ਹਾਦਸੇ ਪੁਆਏ ਵੈਣ, ਦੋ ਧੀਆਂ ਦੇ ਸਿਰ ਤੋਂ ਉੱਠਿਆ ਮਾਂ ਦਾ ਸਾਇਆ
ਮਿਲੀ ਜਾਣਕਰੀ ਮੁਤਾਬਕ ਬੁੱਧਵਾਰ ਰਾਤ ਨੂੰ ਗੁਰੂ ਰਾਮਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਿਚ ਦਾਖ਼ਲ ਕਰਵਾਇਆ ਗਿਆ ਸੀ। ਸਰੀਰ ਵਿਚ ਤੇਜ਼ ਦਰਦ ਤੇ ਬੁਖਾਰ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਜਿਥੇ ਉਨ੍ਹਾਂ ਦੇ ਸਰੀਰ ਦੀ ਜਾਂਚ ਰਿਪੋਰਟ 'ਚ ਡੇਂਗੂ ਦੇ ਲੱਛਣ ਪਾਏ ਗਏ ਹਨ। ਸਿੰਘ ਸਾਹਿਬ ਨੂੰ ਸ਼ਨੀਵਾਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ ਅਤੇ ਜਲਦ ਤੰਦਰੁਸਤ ਹੋ ਕੇ ਸੰਗਤਾਂ ਨਾਲ ਵਿਚਰਨਗੇ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸਿਹਤ ਨਾਲ ਜੁੜੀ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
AAP ਉਮੀਦਵਾਰ ਨੂੰ ਗੋਲੀ ਲੱਗਣ ਦਾ ਮਾਮਲਾ : ਅਕਾਲੀ ਆਗੂ ਸਮੇਤ 20 ਖਿਲਾਫ ਮੁਕੱਦਮਾ ਦਰਜ
NEXT STORY