ਜ਼ੀਰਾ (ਗੁਰਮੇਲ): ਹਲਕਾ ਜ਼ੀਰਾ ਦੇ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਪਿਤਾ ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਅੱਜ ਦੇਹਾਂਤ ਹੋ ਗਿਆ ਤੇ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ਵਾਲੀ ਦੇ ਸ਼ਮਸ਼ਾਨਘਾਟ ’ਚ ਭਾਈ ਕੁਲਪ੍ਰੀਤ ਸਿੰਘ ਪਾਠੀ ਸਿੰਘ ਵੱਲੋਂ ਅਰਦਾਸ ਬੇਨਤੀ ਕਰਨ ਉਪਰੰਤ, ਸਰਕਾਰੀ ਸਨਮਾਨਾਂ ਫੁੱਲ ਮਾਲਵਾਂ ਭੇਂਟ ਕਰਨ ਅਤੇ ਪੰਜਾਬ ਪੁਲਸ ਦੇ ਜਵਾਨਾਂ ਵੱਲੋਂ ਸਲਾਮੀ ਉਪਰੰਤ ਕੁਲਬੀਰ ਸਿੰਘ ਜ਼ੀਰਾ ਵੱਲੋਂ ਪਿਤਾ ਦੀ ਚਿਖਾ ਨੂੰ ਅਗਨੀ ਭੇਂਟ ਕਰਕੇ ਸਸਕਾਰ ਕੀਤਾ ਗਿਆ।
ਇਹ ਵੀ ਪੜ੍ਹੋ: ਮਨਪ੍ਰੀਤ ਬਾਦਲ ਦੀ ਕੋਠੀ 'ਚ ਲੱਗੇ ਪੁੱਤਰ ਅਰਜਨ ਦੇ ਫਲੈਕਸ ਬੋਰਡ ਨੇ ਗਿੱਦੜਬਾਹਾ ਹਲਕੇ 'ਚ ਛੇੜੀ ਨਵੀਂ ਚਰਚਾ
ਇਹ ਵੀ ਪੜ੍ਹੋ: ਜ਼ਮੀਨ ਗਹਿਣੇ ਧਰ ਕੈਨੇਡਾ ਗਏ ਪਿੰਡ ਮਾਛੀਕੇ ਦੇ ਨੌਜਵਾਨ ਦੀ ਮੌਤ,ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ
ਅੱਜ 3 ਵਜੇ ਸਵੇਰੇ ਮੋਹਾਲੀ ਵਿਖੇ ਹਸਪਤਾਲ ਵਿਚ ਇਲਾਜ ਦੌਰਾਨ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਦੇਹਾਂਤ ਹੋ ਗਿਆ ਤੇ ਬਾਅਦ ਦੁਪਹਿਰ 3 ਵਜੇ ਜ਼ੀਰਾ ਰਿਹਾਇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਵਿਛੜੇ ਗੁਰਸਿੱਖ ਮਹਾਨ ਆਗੂ ਨੂੰ ਅੰਤਿਮ ਵਿਦਾਇਗੀ ਦੇਣ ਲਈ ਪਿਤਾ ਜਥੇਦਾਰ ਗੁਰਦੀਪ ਸਿੰਘ, ਪਤਨੀ ਕੁਲਵੰਤ ਕੌਰ, ਵੱਡਾ ਬੇਟਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਛੋਟਾ ਪੁੱਤਰ ਪ੍ਰਭਜੀਤ ਸਿੰਘ, ਨੂੰਹਾਂ ਪੋਤਰਿਆਂ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਭਰ ਤੋਂ ਵੱਡੀਆਂ ਸਖਸ਼ੀਅਤਾਂ ਜਿਨ੍ਹਾਂ ਵਿਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਫਿਰੋਜ਼ਪੁਰ ਸ਼ਹਿਰੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਮੋਗਾ ਦੇ ਵਿਧਾਇਕ ਹਰਜੋਤ ਕੰਵਲ, ਗੁਰਦਾਸਪੁਰ ਦੇ ਵਿਧਾਇਕ ਬੀਰਇੰਦਰ ਸਿੰਘ ਪਾਹੜਾ, ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ, ਸਾਬਕਾ ਸਾਂਸਦ ਸ਼ੇਰ ਸਿੰਘ ਘੁਬਾਇਆ, ਦਰਸ਼ਨ ਸਿੰਘ ਬਰਾੜ ਬਾਘਾਪੁਰਾਣਾ, ਜੁਗਦਰਸ਼ਨ ਕੌਰ, ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਹਰਦਿਆਲ ਸਿੰਘ ਮਾਨ, ਮਹਿਲ ਸਿੰਘ ਭੁੱਲਰ ਸਾਬਕਾ ਡੀ.ਜੀ.ਪੀ. ਪੰਜਾਬ ਡੀ.ਸੀ. ਫਿਰੋਜਪੁਰ ਗੁਰਪਾਲ ਸਿੰਘ ਚਾਹਲ, ਐਸ.ਐਸ.ਪੀ. ਫਿਰੋਜਪੁਰ ਭਾਗੀਰਥ ਸਿੰਘ ਮੀਨਾ, ਐਸ.ਡੀ.ਐਮ. ਜੀਰਾ, ਡੀ.ਐਸ.ਪੀ. ਰਾਜਵਿੰਦਰ ਸਿੰਘ ਰੰਧਾਵਾ, ਇਲਾਕੇ ਦੇ ਪੰਚ ਸਰਪੰਚ, ਚੇਅਰਮੈਨ ਵੱਡੀ ਗਿਣਤੀ ਵਿਚ ਸ਼ਾਮਲ ਹੋਏ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ ’ਚ ਵੱਡਾ ਨਾਂ ਸਨ ਇੰਦਰਜੀਤ ਸਿੰਘ ਜ਼ੀਰਾ, ਅਜਿਹਾ ਰਿਹੈ ਸਿਆਸੀ ਸਫ਼ਰ
ਤਰਨਤਾਰਨ ’ਚ ਵੱਡੀ ਵਾਰਦਾਤ, ਰੰਜਿਸ਼ ਤਹਿਤ ਜਨਾਨੀ ਦਾ ਗੋਲ਼ੀ ਮਾਰ ਕੇ ਕਤਲ
NEXT STORY