ਅੰਮ੍ਰਿਤਸਰ/ਅਨੰਦਪੁਰ ਸਾਹਿਬ- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੁੱਚੇ ਪੰਥ ਨੂੰ ਹੋਲੇ ਮਹੱਲੇ ਦੀ ਵਧਾਈ ਦਿੱਤੀ। ਇਸ ਮੌਕੇ ਜਥੇਦਾਰ ਨੇ ਕੌਮ ਦੇ ਨਾਮ ਸੰਦੇਸ਼ ਦਿੱਤਾ ਹੈ ਕਿ ਸਾਡਾ ਕੌਮੀ ਤਿਉਹਾਰ ਹੋਲਾ ਮਹੱਲਾ ਹੈ। ਉਨ੍ਹਾਂ ਕਿਹਾ ਜਦੋਂ ਅਨੰਦਪੁਰ ਆ ਰਹੇ ਸੀ ਤਾਂ ਰਸਤੇ 'ਚ ਨੌਜਵਾਨਾਂ ਨੇ ਬਹੁਤ ਸੋਹਣੀਆਂ-ਸੋਹਣੀਆਂ ਟਰਾਲੀਆਂ ਸਜਾਈਆਂ ਹੋਈਆਂ ਸਨ ਤਾਂ ਉਸ ਵਕਤ ਮਨ 'ਚ ਆਇਆ ਕਿ ਕੌਮ ਦੀ ਜਵਾਨੀ ਗੁਰੂ ਜੀ ਨੂੰ ਸਮਰਪਿਤ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
ਇਸ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਕਿਹਾ ਅਫਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਘਰ-ਘਰ ਨਸ਼ਿਆਂ ਦਾ ਦਰਿਆ ਵਗ ਰਿਹਾ ਹੈ। ਜਥੇਦਾਰ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਧੀਆਂ ਅਤੇ ਪੁੱਤਾਂ ਨੂੰ ਇਸ ਕੋਹੜ ਤੋਂ ਬਚਾਉਣ ਅਤੇ ਬੱਚਿਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲਗਾਉਣ। ਉਨ੍ਹਾਂ ਕਿਹਾ ਕਿ ਨੌਜਵਾਨ ਸਸਤਰ ਵਿੱਦਿਆ ਸਿੱਖਣ ਬਾਣੇ ਅਤੇ ਬਾਣੀ ਦੇ ਧਾਰਨੀ ਬਣਨ। ਜਥੇਦਾਰ ਨੇ ਕਿਹਾ ਕਿ ਸਿੱਖ ਵਿਰੋਧੀ ਤਾਕਤਾਂ ਸਿੱਖਾਂ 'ਚ ਫੁੱਟ ਪਾਉਣ ਦੀ ਕੋਸ਼ਿਸ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਲੋਕਾਂ ਨੂੰ 'ਗ' ਦੇ ਸ਼ਬਦ ਗੁਰਬਾਣੀ, ਗੁਰੂ ਘਰ ਅਤੇ ਗੱਤਕੇ ਨਾਲ ਜੁੜਨਾ ਚਾਹੀਦਾ ਹੈ ਤਾਂ ਫਿਰ ਸਾਨੂੰ ਕੋਈ ਤਾਕਤ ਤੋੜ ਨਹੀਂ ਸਕਦੀ।
ਇਹ ਵੀ ਪੜ੍ਹੋ- ਵਿਜੀਲੈਂਸ ਵਿਭਾਗ ਦੀ ਮਿਹਨਤ ਦੇ ਫਿਰ ਜਾਂਦਾ ਪਾਣੀ, ਜਦ ਅਦਾਲਤ ’ਚ ਮੁਕਰ ਜਾਂਦੇ ਨੇ ਗਵਾਹ
ਗਿਆਨੀ ਕੁਲਦੀਪ ਸਿੰਘ ਨੇ ਅੱਗੇ ਬੋਲਦਿਆਂ ਕਿਹਾ ਕਿ ਅੱਜ ਦੇ ਸਮੇਂ 'ਚ ਧਰਮ ਪਰਿਵਰਤਨ ਹੋ ਰਹੇ ਹਨ ਅਤੇ ਜੋ ਮਾਝਾ ਸਿੱਖੀ ਦਾ ਗੜ੍ਹ ਹੈ ਇਹ ਧਰਮ ਪਰਿਵਰਤਨ ਉੱਥੇ ਵੀ ਹੋ ਰਿਹਾ ਹੈ। ਜਥੇਦਾਰ ਨੇ ਕਿਹਾ ਕਿ ਇੱਥੇ ਗੱਲ ਸਿਰਫ਼ ਧਰਮ ਪਰਿਵਰਤਨ ਨਹੀਂ ਸਗੋਂ ਪੰਜਾਬ ਦੇ ਲੋਕਾਂ ਨੂੰ ਲਈ ਹੈ ਜੋ ਆਪਣੀ ਮਾਂ ਬੋਲੀ ਤੋਂ ਵੀ ਦੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹਿਮਾਚਲ, ਰਾਜਸਥਾਨ ਅਤੇ ਮਣੀਪੁਰ ਸਮੇਤ ਦੇਸ਼ ਦੇ ਹੋਰਨਾਂ ਸੂਬਿਆਂ ਵਿੱਚ ਪੰਜਾਬ ਤੋਂ ਜਾ ਕੇ ਕੋਈ ਜ਼ਮੀਨ ਨਹੀਂ ਖ਼ਰੀਦ ਸਕਦਾ ਪਰ ਜੇਕਰ ਅਸੀਂ ਪੰਜਾਬ ਲਈ ਕੋਈ ਮੰਗ ਕਰਦੇ ਹਾਂ ਤਾਂ ਸਾਨੂੰ ਫਿਰਕੂ ਆਖ ਦਿੱਤਾ ਜਾਂਦਾ ਹੈ। ਜਥੇਦਾਰ ਨੇ ਕਿਹਾ ਕਿ ਪੰਜਾਬੀਆਂ ਨੇ ਜੇਕਰ ਕੋਈ ਪ੍ਰਾਪਤੀ ਕਰਨੀ ਹੈ ਤਾਂ ਸਾਰਿਆਂ ਨੂੰ ਇਕੱਠਿਆਂ ਹੋਣਾ ਪਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਵਾਹਨ ਚਾਲਕ ਧਿਆਨ ਦਿਓ! ਹੁਣ ਨਾ ਕਰ ਬੈਠਿਓ ਇਹ ਗਲਤੀ
NEXT STORY