ਬਠਿੰਡਾ/ਸ੍ਰੀ ਆਨੰਦਪੁਰ ਸਾਹਿਬ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਚੁਣੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਅੱਜ ਸੇਵਾ ਸੰਭਾਲਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸੇਵਾ ਸੰਭਾਲਣ 'ਤੇ ਸਵਾਲ ਚੁੱਕਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ, ਨਾ ਗ੍ਰੰਥ ਹਾਜ਼ਰ, ਨਾ ਪੰਥ ਹਾਜ਼ਰ ਤੇ ਹੋ ਗਈ ਦਸਤਾਰਬੰਦੀ। ਭਗੌੜਿਆਂ ਦੀ ਟੰਗਣਾ ਮਨੌਤ ਗਿਆਨੀ ਹਰਪ੍ਰੀਤ ਸਿੰਘ ਬਾਰੇ ਚੀਕ-ਚੀਕ ਕੇ ਆਖਦੀ ਸੀ ਕਿ ਇਸ ਨੇ ਮਰਿਆਦਾ ਦੀ ਉਲੰਘਣਾ ਕੀਤੀ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਬਾਰੇ ਵੀ ਦੋਸ਼ ਲਾਇਆ ਗਿਆ ਕਿ ਇਨ੍ਹਾਂ ਨੇ ਮਰਿਆਦਾ ਅਨੁਸਾਰ ਕਾਰਜ ਨਹੀਂ ਕੀਤੇ। ਹੁਣ ਅੱਜ ਕਿਹੜੀ ਮਰਿਆਦਾ ਦੀ ਪਾਲਣਾ ਹੋਈ।
ਇਹ ਵੀ ਪੜ੍ਹੋ : ਪੰਜਾਬ ਦੀ ਸਰਹੱਦ ਕੀਤੀ ਗਈ ਸੀਲ ! ਵੱਡੀ ਗਿਣਤੀ 'ਚ ਪੁਲਸ ਤਾਇਨਾਤ
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਨਾ ਸੱਚਿਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਜੀ ਦੇ ਹੈਡ ਗ੍ਰੰਥੀ ਜਾਂ ਗ੍ਰੰਥੀ ਸਿੰਘ ਸਾਹਿਬ ਹਾਜ਼ਰ, ਨਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਾਹਿਬ ਹਾਜ਼ਰ ਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਾਂ ਸੀਨੀਅਰ ਮੀਤ ਪ੍ਰਧਾਨ ਹਾਜ਼ਰ ਨਾ ਮੈਂਬਰ ਹਾਜ਼ਰ, ਨਾ ਦੂਜੇ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬ ਜਾਂ ਹੈੱਡ ਗ੍ਰੰਥੀ ਸਾਹਿਬ ਹਾਜ਼ਰ ਤੇ ਹੋ ਗਈ ਦਸਤਾਰ ਬੰਦੀ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਵਾਹਨ ਚਾਲਕ ਵੱਡੀ ਮੁਸੀਬਤ 'ਚ, ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਪਿਆ ਵੱਡਾ ਪੰਗਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਚੜ੍ਹਦੀ ਸਵੇਰ ਗੂੰਜੀਆਂ ਮੌਤ ਦੀਆਂ ਚੀਕਾਂ, ਟੂਰਿੱਸਟ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ
NEXT STORY