ਅੰਮ੍ਰਿਤਸਰ- ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਮ੍ਰਿਤਸਰ ਤੋਂ ਮੈਂਬਰ ਭਾਈ ਰਾਮ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ਼ ਦਾ ਪ੍ਰਗਟਾਵਾ ਕੀਤਾ ਹੈ। ਦੁੱਖ਼ ਦਾ ਪ੍ਰਗਟਾਵਾ ਕਰਦਿਆਂ ਗੜਗੱਜ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਇਹ ਵੀ ਪੜ੍ਹੋ: ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ! ਭਿੜੀਆਂ ਦੋ ਧਿਰਾਂ, ਚੱਲੇ ਘਸੁੰਨ-ਮੁੱਕੇ ਤੇ ਬਜ਼ੁਰਗ ਦੀ ਲਾਹੀ ਪੱਗ
ਜਥੇਦਾਰ ਗੜਗੱਜ ਨੇ ਕਿਹਾ ਕਿ ਭਾਈ ਰਾਮ ਸਿੰਘ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੀਆਂ ਪੰਥਕ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਈ ਰਾਮ ਸਿੰਘ ਨੇ ਹਮੇਸ਼ਾ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੁੰਦਿਆਂ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਕਾਰਜ ਕੀਤੇ ਅਤੇ ਪੰਥਕ ਹਿੱਤਾਂ ਨੂੰ ਤਰਜੀਹ ਦਿੱਤੀ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ, ਕੰਬਿਆ ਇਲਾਕਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਾਜ ਲਈ ਕੀਤੀ ਕੁੱਟਮਾਰ, ਵਿਆਹੁਤਾ ਦੀ ਮੌਤ ’ਤੇ 8 ਲੋਕਾਂ ਖ਼ਿਲਾਫ਼ ਪਰਚਾ ਦਰਜ
NEXT STORY