ਸ੍ਰੀ ਅਨੰਦਪੁਰ ਸਾਹਿਬ/ਅੰਮ੍ਰਿਤਸਰ : ਸ੍ਰੀ ਅਨੰਦਪੁਰ ਸਾਹਿਬ-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜੱਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਬੀਤੇ ਦਿਨ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ 'ਚ ਜੱਥੇਦਾਰ ਵਜੋਂ ਸੇਵਾ ਸੰਭਾਲੀ ਗਈ। ਉਨ੍ਹਾਂ ਦੀ ਨਿਯੁਕਤੀ ਦਾ ਲਗਾਤਾਰ ਵਿਰੋਧ ਹੋ ਰਿਹਾ ਹੈ। ਨਿਯੁਕਤੀ ਦੇ ਵਿਰੋਧ ਵਿਚਾਲੇ ਜੱਥੇਦਾਰ ਗੜਗੱਜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ : ਪੰਜਾਬੀਓ ਖ਼ਤਰਨਾਕ ਬੀਮਾਰੀ ਤੋਂ ਸਾਵਧਾਨ! ਨਾ ਪੀਓ ਟੂਟੀਆਂ ਦਾ ਪਾਣੀ, ਜਾਰੀ ਹੋਏ ਸਖ਼ਤ ਹੁਕਮ
ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ ਦੇ ਨਹੀਂ, ਸਗੋਂ ਪੰਥ ਦੇ ਨੁਮਾਇੰਦੇ ਹਨ। ਸਾਨੂੰ ਪੰਥ ਦੇ ਨਿਸ਼ਾਨ ਸਾਹਿਬ ਹੇਠਾਂ ਇਕੱਠੇ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅੱਜ ਵੀ ਉੱਥੇ ਹੀ ਹੈ। ਉੁਨ੍ਹਾਂ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਜਿਸ ਦਿਨ ਪੰਥ ਨੇ ਸਮਝਿਆ ਕਿ ਮੇਰੇ 'ਚ ਕਮੀਆਂ ਹਨ, ਮੈਂ ਹੱਥ ਜੋੜ ਕੇ ਸੇਵਾਂ ਛੱਡ ਦਿਆਂਗਾ। ਉਨ੍ਹਾਂ ਕਿਹਾ ਕਿ ਜਿਹੜਾ ਬਾਅਦ 'ਚ ਸੇਵਾਦਾਰ ਆਵੇਗਾ, ਉਸ ਨੂੰ ਦਸਤਾਰ ਦੇ ਕੇ ਜਾਵਾਂਗੇ।
ਇਹ ਵੀ ਪੜ੍ਹੋ : ਡੇਰਾ ਬਿਆਸ ਜਾਣ ਵਾਲੀ ਸੰਗਤ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਨੇ ਲਿਆ ਅਹਿਮ ਫ਼ੈਸਲਾ
ਜੱਥੇਦਾਰ ਗੜਗੱਜ ਨੇ ਕਿਹਾ ਕਿ ਮੈਂ ਇਹ ਸਮਝਦਾ ਹਾਂ ਕਿ ਅਸੀਂ ਸਾਰੇ ਹੀ ਇਕ ਗੁਰੂ ਪੰਥ ਦਾ ਹਿੱਸਾਂ ਹਾਂ ਅਤੇ ਗੁਰੂ ਪੰਥ ਦਾ ਹਿੱਸਾ ਹੋਣ ਦੇ ਨਾਤੇ ਗੁਰੂ ਪੰਥ ਦੇ ਪ੍ਰਤੀ ਸਾਡੇ ਸਾਰਿਆਂ ਦੇ ਬਹੁਤ ਸਾਰੇ ਫਰਜ਼ ਹਨ ਕਿ ਅਸੀਂ ਗੁਰੂ ਪੰਥ ਦੀ ਚੜ੍ਹਦੀ ਕਲਾ ਲਈ ਤਤਪਰ ਰਹੀਏ ਤਾਂ ਉਸ ਲਈ ਅਸੀਂ ਤਤਪਰ ਹਾਂ। ਬਾਕੀ ਗੁਰੂ ਨਾਨਕ ਪਾਤਸ਼ਾਹ ਸਭ ਸੱਚ ਜਾਣਦੇ ਹਨ ਅਤੇ ਗੁਰੂ ਤੋਂ ਕੁੱਝ ਵੀ ਲੁਕਿਆ ਨਹੀਂ ਹੁੰਦਾ। ਮੈਂ ਤਾਂ ਇਹੀ ਕਹਾਂਗਾ ਕਿ ਸਾਨੂੰ ਸਾਰਿਆਂ ਨੂੰ ਮਿਲ-ਜੁਲ ਕੇ ਪੰਥ ਦੀ ਚੜ੍ਹਦੀ ਕਲਾ ਲਈ ਕਾਰਜ ਕਰਨੇ ਚਾਹੀਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਉਂ ਹੋ ਰਿਹਾ ਹੈ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵਿਰੋਧ? ਭਾਈ ਸਰਬਜੀਤ ਧੁੰਦਾ ਨੇ ਆਖ਼ੀਆਂ ਵੱਡੀਆਂ ਗੱਲਾਂ
NEXT STORY