ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਲਕੇ ਦਸਤਾਰਬੰਦੀ ਹੋ ਰਹੀ ਹੈ, ਜਿਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਅੱਜ ਤੱਕ ਦੇ ਇਤਿਹਾਸ ’ਚ ਪਹਿਲੀ ਵਾਰ ਹੋਵੇਗਾ ਕਿ ਕਿਸੇ ਜਥੇਦਾਰ ਦੀ ਦੂਜੀ ਵਾਰ ਦਸਤਾਰਬੰਦੀ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਬੀਤੇ ਮਾਰਚ ਮਹੀਨੇ ’ਚ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਸੀ ਤਾਂ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਅਤੇ ਸੰਤ ਸਮਾਜ ਵੱਲੋਂ ਇਸ ਦਾ ਬਹੁਤ ਜ਼ੋਰਦਾਰ ਤਰੀਕੇ ਨਾਲ ਵਿਰੋਧ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਦਰਿਆ ਬਿਆਸ ਦੇ ਬਦਲਵੇਂ ਰੁੱਖ ਨੇ ਕੀਤਾ ਉਜਾੜਾ! 30 ਲੱਖ ਖ਼ਰਚ ਕੇ ਹੱਥੀਂ ਬਣਾਇਆ ਘਰ ਕਰਨਾ ਪੈ ਰਿਹੈ ਢਹਿ-ਢੇਰੀ
ਨਿਹੰਗ ਸਿੰਘ ਜਥੇਬੰਦੀਆਂ ਅਤੇ ਸੰਤ ਸਮਾਜ ਵੱਲੋਂ ਕੀਤੇ ਗਏ ਵਿਰੋਧ ਨੂੰ ਵੇਖਦਿਆਂ ਉਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਵੇਰੇ ਤੜਕੇ ਤਿੰਨ ਵਜੇ ਦੇ ਕਰੀਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਸਿੰਘ ਸਾਹਿਬ ਵਜੋਂ ਚੁੱਪ ਚੁਪੀਤੇ ਤਰੀਕੇ ਨਾਲ ਦਸਤਾਰਬੰਦੀ ਕਰ ਦਿੱਤੀ ਗਈ ਸੀ ਜੋਕਿ ਉਸ ਸਮੇਂ ਬਹੁਤ ਚਰਚਾ ਦਾ ਵਿਸ਼ਾ ਬਣੀ ਸੀ। ਉਸ ਸਮੇਂ ਤੋਂ ਲੈ ਕੇ ਅੱਜ ਤੱਕ ਨਿਹੰਗ ਸਿੰਘ ਜਥੇਬੰਦੀਆਂ ਅਤੇ ਸੰਤ ਸਮਾਜ ਵੱਲੋਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਵਿਰੋਧ ਕੀਤਾ ਜਾ ਰਿਹਾ ਸੀ ਅਤੇ ਉਨ੍ਹਾਂ ਨੂੰ ਸਿੰਘ ਸਾਹਿਬ ਵਜੋਂ ਮਾਨਤਾ ਨਹੀਂ ਦਿੱਤੀ ਜਾ ਰਹੀ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਸੂਤਰਾਂ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਨਿਹੰਗ ਮੁਖੀ ਬਾਬਾ ਬਲਵੀਰ ਸਿੰਘ 96 ਕਰੋੜੀ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹੱਕ ’ਚ ਮਨਾ ਲਿਆ ਗਿਆ ਸੀ, ਜਿਸ ਤੋਂ ਬਾਅਦ ਬੀਤੇ ਦਿਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਕ ਬਿਆਨ ਜਾਰੀ ਕਰਦਿਆਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ 25 ਅਕਤੂਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦਸਤਾਰਬੰਦੀ ਹੋਣ ਦੀ ਗੱਲ ਕਹੀ ਗਈ ਸੀ। ਇਸ ਸਬੰਧੀ ਪੱਖ ਲੈਣ ਲਈ ਜਦੋਂ ਨਿਹੰਗ ਮੁਖੀ ਬਾਬਾ ਬਲਵੀਰ ਸਿੰਘ 96 ਕਰੋੜੀ ਅਤੇ ਸੰਤ ਸਮਾਜ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਉਨ੍ਹਾਂ ਦੇ ਮੋਬਾਈਲ ਫੋਨ ’ਤੇ ਗੱਲ ਕਰਨੀ ਚਾਹੀਦੀ ਤਾਂ ਦੋਨਾਂ ਧਾਰਮਿਕ ਆਗੂਆਂ ਵੱਲੋਂ ਫੋਨ ਨਹੀਂ ਚੁੱਕਿਆ ਗਿਆ।
ਇਹ ਵੀ ਪੜ੍ਹੋ: ਲਗਾਤਾਰ ਦੂਜੇ ਦਿਨ ਹੁਸ਼ਿਆਰਪੁਰ ਜ਼ਿਲ੍ਹੇ 'ਚ ਵੱਡਾ ਐਨਕਾਊਂਟਰ! ਚੱਲੀਆਂ ਤਾਬੜਤੋੜ ਗੋਲ਼ੀਆਂ
ਕੀ ਕਹਿਣਾ ਹੈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਦਾ
ਜਦੋਂ ਇਸ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ 25 ਅਕਤੂਬਰ ਦਿਨ ਸ਼ਨੀਵਾਰ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦਸਤਾਰਬੰਦੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ ਪੁਲਸ ਵੱਲੋਂ ਪਿਓ-ਪੁੱਤ ਦਾ ਐਨਕਾਊਂਟਰ! ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਇਲਾਕਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਰਨਤਾਰਨ 'ਚ ਬੋਲੇ CM ਮਾਨ, ਕਿਹਾ- 'ਵਿਰੋਧੀ ਰਾਜਨੀਤੀ ਨੂੰ ਸਮਝਦੇ ਖੇਡ'
NEXT STORY