ਸ੍ਰੀ ਅਨੰਦਪੁਰ ਸਾਹਿਬ (ਵੈੱਬ ਡੈਸਕ): ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤ ਵੇਲੇ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਸੇਵਾ ਸੰਭਾਲਣ ਉਪਰੰਤ ਉਨ੍ਹਾਂ ਨੇ ਸਾਫ਼ ਤੌਰ 'ਤੇ ਕਿਹਾ ਹੈ ਕਿ 2 ਦਸੰਬਰ ਨੂੰ ਗੁਰਮਤਿ ਦੀ ਰੌਸ਼ਨੀ ਵਿਚ ਜਾਰੀ ਹੋਏ ਹੁਕਮਨਾਮਿਆਂ ਵਿਚ ਕਿਸੇ ਕਿਸਮ ਦੀ ਤਬਦੀਲੀ ਨਹੀਂ ਕੀਤੀ ਜਾਵੇਗੀ। ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਦੇ ਫ਼ੈਸਲੇ ਜਾਂ 7 ਮੈਂਬਰੀ ਕਮੇਟੀ ਬਾਰੇ ਨਜ਼ਰਸਾਨੀ ਕੀਤੀ ਜਾ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ - ਜਥੇਦਾਰ ਦੇ ਸੇਵਾ ਸੰਭਾਲਣ ਮੌਕੇ ਮਰਿਆਦਾ ਦੀ ਉਲੰਘਣਾ ਦੇ ਦੋਸ਼ਾਂ ਬਾਰੇ SGPC ਦਾ ਵੱਡਾ ਬਿਆਨ
ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਸਬੰਧ ਵਿੱਚ 2 ਦਸੰਬਰ ਨੂੰ ਸਿੰਘ ਸਾਹਿਬਾਨ ਵੱਲੋਂ ਲਏ ਫੈਸਲੇ ਬਾਰੇ ਗੱਲ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਤੋਂ ਗੁਰਮਤਿ ਦੀ ਰੌਸ਼ਨੀ ਵਿੱਚ ਨਿਕਲੇ ਹੁਕਮਨਾਮਿਆਂ ਨਾਲ ਕੋਈ ਛੇੜਛਾੜ ਨਹੀਂ ਹੋ ਸਕਦੀ ਅਤੇ ਇਹੀ ਗੱਲ 2 ਦਸੰਬਰ ਨੂੰ ਜਾਰੀ ਹੋਏ ਹੁਕਮਨਾਮਿਆਂ ’ਤੇ ਇੰਨ ਬਿੰਨ ਲਾਗੂ ਹੁੰਦੀ ਹੈ। ਸੋ ਅਜਿਹੇ ਇਤਰਾਜ਼ਾਂ ਨੂੰ ਧਿਆਨ ਵਿਚ ਰੱਖਦਿਆਂ ਭਰਤੀ ਕਮੇਟੀ ਦੇ ਸਬੰਧ ਵਿਚ ਮੁੜ ਨਜ਼ਰਸਾਨੀ ਕੀਤੀ ਜਾਵੇਗੀ ਅਤੇ ਸਬੰਧਤ ਧਿਰਾਂ ਦੇ ਇਤਰਾਜ਼ ਦੂਰ ਕਰਨ ਹਿੱਤ ਫ਼ੈਸਲਾ ਲਿਆ ਜਾਵੇਗਾ। ਸਬੰਧਤ ਧਿਰਾਂ ਨੂੰ ਤਕੀਦ ਕੀਤੀ ਜਾਂਦੀ ਹੈ ਕਿ ਉਹ ਇਸ ਸਬੰਧ ਵਿਚ ਇੱਕ ਦੂਜੇ ਪ੍ਰਤੀ ਕੁੜੱਤਣ ਭਰੀ ਬਿਆਨਬਾਜੀ ਤੋਂ ਗ਼ੁਰੇਜ਼ ਕਰਨ। ਉਨ੍ਹਾਂ ਕਿਹਾ ਕਿ 2 ਦਸੰਬਰ ਦੇ ਫੈਸਲਿਆਂ ਵਿਚ ਇਕ ਅਹਿਮ ਫ਼ੈਸਲਾ ਪੰਥਕ ਏਕਤਾ ਦਾ ਵੀ ਕੀਤਾ ਗਿਆ ਸੀ, ਜਿਸ ਸਬੰਧ ਵਿਚ ਦੋਵਾਂ ਧਿਰਾਂ ਵੱਲੋਂ ਹੁਣ ਤੱਕ ਕੋਈ ਉਦਮ ਨਹੀਂ ਕੀਤਾ ਗਿਆ। ਇਸ ਫ਼ੈਸਲੇ ਨੂੰ ਲਾਗੂ ਕਰਾਉਣ ਲਈ ਵੀ ਸਬੰਧਤ ਧਿਰਾਂ ਦੇ ਦਾਅਵਿਆਂ ਦੀ ਮੁੜ ਨਜ਼ਰਸਾਨੀ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਨਵ-ਨਿਯੁਕਤ ਜਥੇਦਾਰ ਨੇ ਨਿਰਧਾਰਤ ਸਮੇਂ ਤੋਂ ਪਹਿਲਾਂ ਸੰਭਾਲੀ ਸੇਵਾ,ਨਿਹੰਗ ਜਥੇਬੰਦੀਆਂ ਨੇ ਦਿੱਤੀ ਸੀ ਵਿਰੋਧ ਦੀ ਚੇਤਾਵਨੀ
ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਖ਼ਿਆ ਕਿ ਅੱਜ ਸਾਡੇ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਤੌਰ 'ਤੇ ਹਾਲਾਤ ਬਹੁਤੇ ਚੰਗੇ ਨਹੀਂ ਹਨ। ਸਾਡੇ ਗੁਰਦੁਆਰਿਆਂ ਦੇ ਵਿਚ ਦਖ਼ਲਅੰਦਾਜ਼ੀ ਵੱਡੇ ਪੱਧਰ 'ਤੇ ਵਧੀ ਹੈ। ਅੱਜ ਕੌਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਨਾਲ ਤੇ ਗੁਰੂ ਪੰਥ ਦੇ ਨਾਲ ਜੁੜਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਡੇ ਆਪਸੀ ਵਖਰੇਵੇਂ ਇੰਨੇ ਵੱਡੇ ਵੀ ਨਹੀਂ ਹਨ ਕਿ ਇਨ੍ਹਾਂ ਦਾ ਲਾਭ ਕੋਈ ਦੂਜਾ ਲੈ ਜਾਵੇ। ਇਕ ਸਿੱਖ ਦੂਜੇ ਸਿੱਖ ਨੂੰ ਵੈਰੀ ਨਾ ਮੰਨੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਨੇਡਾ ਦੀ PR ਹਾਸਲ ਕਰਨ ਦਾ ਵਧੀਆ ਮੌਕਾ, ਜਲਦ ਕਰੋ ਅਪਲਾਈ
NEXT STORY