ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਕੀਤੇ ਗਏ ਹਮਲੇ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਘਟਨਾ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਇਹ ਖ਼ਬਰ ਵੀ ਪੜ੍ਹੋ - ਛੁੱਟੀਆਂ ਬਾਰੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ
ਉਨ੍ਹਾਂ ਇਹ ਵੀ ਅਰਦਾਸ ਕੀਤੀ ਕਿ ਦੁਨੀਆ ਵਿਚ ਕਿਤੇ ਵੀ ਅਜਿਹਾ ਅਣਮਨੁੱਖੀ ਕਾਰਾ ਨਾ ਵਾਪਰੇ ਅਤੇ ਦੇਸ਼ ਦੁਨੀਆ ਅੰਦਰ ਅਮਨ ਸ਼ਾਂਤੀ ਬਣੀ ਰਹੇ। ਜਥੇਦਾਰ ਗੜਗੱਜ ਨੇ ਕਿਹਾ ਇਸ ਘਟਨਾ ਨੇ ਉਨ੍ਹਾਂ ਦੇ ਮਨ ਨੂੰ ਗਹਿਰਾ ਦੁੱਖ ਪਹੁੰਚਾਇਆ ਹੈ ਅਤੇ ਮਾਰਚ 2000 ਵਿਚ ਕਸ਼ਮੀਰ ਦੇ ਚਿੱਟੀ ਸਿੰਘਪੁਰਾ ਵਿਚ ਕਤਲ ਕੀਤੇ ਗਏ 35 ਸਿੱਖਾਂ ਦੀ ਯਾਦ ਦਿਵਾਈ ਹੈ ਜਿਸ ਵਿਚ ਹੁਣ ਤਕ ਸੱਚ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਕਿਹਾ ਕਿ ਪਹਿਲਗਾਮ ਵਿਚ ਵਾਪਰੀ ਘਟਨਾ ਦਾ ਇਨਸਾਫ਼ ਹੋਵੇ ਅਤੇ ਇਸ ਦੇ ਨਾਲ ਹੀ ਚਿੱਟੀ ਸਿੰਘਪੁਰਾ ਵਿਚ ਵਾਪਰੀ ਘਟਨਾ ਦਾ ਵੀ ਸੱਚ ਸਾਹਮਣੇ ਲਿਆ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਣਾ ਚਾਹੀਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਿੰਨ ਸਾਲਾਂ ’ਚ 9 ਹਜ਼ਾਰ ਬੱਚੇ ਪ੍ਰਾਈਵੇਟ ਸਕੂਲ ਛੱਡ ਕੇ ਸਰਕਾਰੀ ਸਕੂਲਾਂ ’ਚ ਦਾਖ਼ਲ ਹੋਏ: ਅਮਨ ਅਰੋੜਾ
NEXT STORY