ਲੁਧਿਆਣਾ (ਮੁੱਲਾਂਪੁਰੀ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਆਉਂਦੇ ਹਫ਼ਤੇ ਮੀਟਿੰਗ ਬੁਲਾ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਿਨ੍ਹਾਂ ਨੂੰ ਤਨਖਾਹੀਆ ਕਰਾਰ ਦਿੱਤਾ ਹੋਇਆ ਹੈ, ਉਨ੍ਹਾਂ ਬਾਰੇ ਕੋਈ ਫੈਸਲਾ ਸੁਣਾ ਸਕਦੇ ਹਨ। ਅੱਜ ਤੋਂ 2 ਹਫਤੇ ਪਹਿਲਾਂ ਸੁਖਬੀਰ ਬਾਦਲ ਨੂੰ ਜਥੇਦਾਰਾਂ ਨੇ ਤਨਖਾਹੀਆ ਕਰਾਰ ਦਿੱਤਾ ਸੀ ਤੇ ਉਨ੍ਹਾਂ ਨੇ ਉਸੇ ਵੇਲੇ ਕੈਬਨਿਟ, ਜਿਸ ’ਚ 17 ਦੇ ਕਰੀਬ ਸਾਬਕਾ ਮੰਤਰੀ ਸਨ, ਉਨ੍ਹਾਂ ਤੋਂ ਸਪੱਸ਼ਟੀਕਰਨ ਮੰਗਿਆ ਸੀ। ਸਾਰੇ ਸਾਬਕਾ ਮੰਤਰੀਆਂ ਨੇ 15 ਸਤੰਬਰ ਤੋਂ ਪਹਿਲਾਂ-ਪਹਿਲਾਂ ਆਪਣਾ ਸਪੱਸ਼ਟੀਕਰਨ ਦੇ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ - ਕੈਨੇਡਾ ਭੇਜੀ ਪਤਨੀ ਨੇ ਕਰ 'ਤਾ ਕਾਰਾ! ਸਹੁਰਾ ਪਰਿਵਾਰ ਦੇ ਉੱਡੇ ਹੋਸ਼
ਹੁਣ ਪੰਥਕ ਹਲਕਿਆਂ ’ਚ ਚਰਚਾ ਹੈ ਕਿ ਸ੍ਰੀ ਗੋਇੰਦਵਾਲ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ-ਜੋਤਿ ਦਿਵਸ ਦੇ ਸਬੰਧ ’ਚ ਚੱਲ ਰਹੇ ਸਮਾਗਮ ਦੀ ਸਮਾਪਤੀ ਹੋ ਗਈ। ਹੁਣ ਉਸ ਤੋਂ ਬਾਅਦ ਜਥੇਦਾਰ ਗਿਆਨੀ ਰਘਬੀਰ ਸਿੰਘ ਕਿਸੇ ਵੀ ਵੇਲੇ ਜਥੇਦਾਰਾਂ ਦੀ ਮੀਟਿੰਗ ਬੁਲਾ ਕੇ ਕੋਈ ਵੀ ਫ਼ੈਸਲਾ ਸੁਣਾ ਸਕਦੇ ਹਨ, ਜਿਸ ’ਤੇ ਦੇਸ਼-ਵਿਦੇਸ਼ ’ਚ ਬੈਠੇ ਸਿੱਖਾਂ ਦੀਆਂ ਨਜ਼ਰਾਂ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ’ਚ 2027 ਦੀ ਬਜਾਏ 2029 ਨੂੰ ਹੋਣਗੀਆਂ ਵਿਧਾਨ ਸਭਾ ਚੋਣਾਂ?
NEXT STORY