ਅੰਮ੍ਰਿਤਸਰ, 21 ਅਪ੍ਰੈਲ (ਸਰਬਜੀਤ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੋਪ ਫਰਾਂਸਿਸ ਦੇ ਅਕਾਲ ਚਲਾਣੇ ’ਤੇ ਦੁੱਖ ਜ਼ਾਹਰ ਕਰਦਿਆਂ ਈਸਾਈ ਭਾਈਚਾਰੇ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇੱਕ ਵੀਡੀਓ ਸੰਦੇਸ਼ 'ਚ ਕਿਹਾ ਕਿ ਜਨਮ ਤੇ ਮਰਨ ਅਕਾਲ ਪੁਰਖ ਦੇ ਹੱਥ 'ਚ ਹੈ ਤੇ ਜੋ ਇਸ ਸੰਸਾਰ 'ਚ ਆਏ ਹਨ ਉਨ੍ਹਾਂ ਨੂੰ ਇੱਕ ਦਿਨ ਜਾਣਾ ਵੀ ਪੈਂਦਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਸ਼ਾਂਤੀ ਦੇਣ ਤੇ ਪੋਪ ਫਰਾਂਸਿਸ ਦੇ ਪ੍ਰੇਮੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਕਿਉਂਕਿ ਇਹ ਉਨ੍ਹਾਂ ਲਈ ਬਹੁਤ ਹੀ ਦੁਖਦਾਈ ਪਲ ਹੈ।
ਡੀਐੱਸਪੀ ਰਜਿੰਦਰ ਮਿਹਨਾਸ ਨੇ ਅਹੁਦਾ ਸੰਭਾਲਦਿਆਂ ਹੀ ਸ਼ਰਾਰਤੀ ਅਨਸਰਾਂ ਨੂੰ ਦਿੱਤੀ ਸਖਤ ਚਿਤਾਵਨੀ
NEXT STORY