ਅੰਮ੍ਰਿਤਸਰ (ਸਰਬਜੀਤ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ 'ਮੋਰਿੰਡਾ ਸ਼ਹਿਰ ਵਿਚ ਆਪਣੀ ਰਿਹਾਇਸ਼ ਤੇ ਗੁਰਬਾਣੀ ਦੀਆਂ ਪੋਥੀਆਂ ਅਤੇ ਗੁਟਕਾ ਸਾਹਿਬ ਨੂੰ ਕੋਠੇ ਦੀ ਛੱਤ ਉੱਪਰ ਬਾਹਰ ਹੀ ਰੱਖ ਕੇ ਮਰਿਆਦਾ ਦੀ ਘੋਰ ਉਲੰਘਨਾ ਕਰ ਬੇਅਦਬੀ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਪੁਲਸ ਪ੍ਰਸ਼ਾਸਨ ਨੂੰ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਹਦਾਇਤ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - iPhone 15 ਖ਼ਰੀਦ ਕੇ ਪਛਤਾ ਰਹੇ ਨੇ ਲੋਕ! ਸਿਰਦਰਦ ਬਣੀਆਂ ਇਹ ਸਮੱਸਿਆਵਾਂ
ਸਿੰਘ ਸਾਹਿਬ ਨੇ ਕਿਹਾ ਕਿ ਭਾਵੇਂ ਪੁਲਸ ਵੱਲੋਂ ਦੋਸ਼ੀਆਂ ਖ਼ਿਲਾਫ਼ 295 ਏ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ, ਪਰ ਫਿਰ ਵੀ ਦੋਸ਼ੀਆਂ ਖ਼ਿਲਾਫ਼ ਹੋਰ ਵੀ ਧਾਰਾਵਾਂ ਲਗਾ ਕੇ ਤੁਰੰਤ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਇਸ ਮਸਲੇ ਦੀ ਬਰੀਕੀ ਨਾਲ ਜਾਂਚ ਪੜਤਾਲ ਕਰਵਾਈ ਜਾਵੇ ਤਾਂ ਜੋ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਸਾਰੇ ਦੋਸ਼ੀ ਜੇਲ੍ਹ ਅੰਦਰ ਬੰਦ ਕੀਤੇ ਜਾ ਸਕਣ। ਸਿੰਘ ਸਾਹਿਬ ਨੇ ਇਹ ਵੀ ਕਿਹਾ ਕਿ ਬੇਅਦਬੀ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਖ਼ਤ ਆਦੇਸ਼ ਜਾਰੀ ਕੀਤੇ ਜਾਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਰਦਾਨਾ ਕਮਜ਼ੋਰੀ 'ਚ ਸੋਨੇ 'ਤੇ ਸੁਹਾਗਾ ਹੋ ਰਿਹੈ ਇਹ ਖ਼ਾਸ ਦੇਸੀ ਇਲਾਜ
NEXT STORY