ਹੁਸ਼ਿਆਰਪੁਰ (ਵੈੱਬ ਡੈਸਕ)- ਐੱਸ. ਜੀ. ਪੀ. ਸੀ. ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਹਰਜਿੰਦਰ ਸਿੰਘ ਧਾਮੀ ਨਾਲ ਉਨ੍ਹਾਂ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ਵਿਖੇ ਮੁਲਾਕਾਤ ਕੀਤੀ ਗਈ।
ਇਸ ਦੌਰਾਨ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਐਡਵੋਕੇਟ ਧਾਮੀ ਨੂੰ ਆਪਣਾ ਅਸਤੀਫ਼ਾ ਵਾਪਸ ਲੈਣ ਸਬੰਧੀ ਮੁੜ ਅਪੀਲ ਕਰਨ ਦੇ ਨਾਲ-ਨਾਲ ਪੰਥਕ ਮਾਮਲਿਆਂ ਸੰਬੰਧੀ ਵਿਚਾਰ-ਚਰਚਾ ਕੀਤੀ ਹੈ।
ਕਰੀਬ 1 ਘੰਟਾ ਚੱਲੀ ਮੁਲਾਕਾਤ ਮਗਰੋਂ ਰਘਬੀਰ ਸਿੰਘ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਵਰਗੇ ਗੁਰੂ ਸਿੱਖ ਦੀ ਪੰਥ ਨੂੰ ਸ਼੍ਰੋਮਣੀ ਕਮੇਟੀ ਨੂੰ ਬੇਹੱਦ ਲੋੜ ਹੈ। ਉਨ੍ਹਾਂ ਵੱਲੋਂ ਹਰਜਿੰਦਰ ਸਿੰਘ ਧਾਮੀ ਨੂੰ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਕੀਤੀ ਗਈ ਹੈ। ਉਥੇ ਹੀ 5 ਮੈਂਬਰੀ ਕਮੇਟੀ ਦੀ ਮਿਲੀ ਚਿੱਠੀ ਬਾਰੇ ਬੋਲਦੇ ਹੋਏ ਕਿਹਾ ਕਿ ਚਿੱਠੀ 'ਤੇ ਵੀ ਵਿਚਾਰ-ਚਰਚਾ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Jazzy B ਦਾ ਗਾਣਾ ਲਗਾ ਕੇ ਕਾਰ ’ਚ ਬੈਠ ਕੇ ਸਟੰਟ ਮਾਰ ਬਣਾਈ ਰੀਲ, ਫਿਰ ਪੁਲਸ ਨੇ ਕੀਤਾ...
ਇਸ ਮੌਕੇ ਉਨ੍ਹਾਂ ਦੇ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਵੀ ਮੌਜੂਦ ਰਹੇ, ਜਿਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਗ੍ਰਹਿ ਵਿਖੇ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਥੇ ਜ਼ਿਕਰਯੋਗ ਹੈ ਕਿ ਐਡਵੋਕੇਟ ਧਾਮੀ ਨੇ ਕੁਝ ਦਿਨ ਪਹਿਲਾਂ ਜਥੇਦਾਰ ਵੱਲੋਂ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਇਕ ਪੋਸਟ ਦਾ ਹਵਾਲਾ ਦਿੰਦਿਆਂ ਆਪਣੇ ਪ੍ਰਧਾਨ ਦੇ ਅਹੁਦੇ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਸੱਤ ਮੈਂਬਰੀ ਕਮੇਟੀ ਦੇ ਕਨਵੀਨਰ ਵਜੋਂ ਵੀ ਅਸਤੀਫ਼ਾ ਦੇ ਦਿੱਤਾ ਸੀ।
ਇਹ ਵੀ ਪੜ੍ਹੋ : ਜਲੰਧਰ ਤੋਂ ਦੁਖ਼ਦਾਈ ਖ਼ਬਰ, ਸੱਸ ਦਾ ਵਿਛੋੜਾ ਨਾ ਸਹਾਰ ਸਕੀ ਨੂੰਹ, ਮੌਤ ਦੀ ਖ਼ਬਰ ਸੁਣਦਿਆਂ ਹੀ ਤੋੜਿਆ ਦਮ
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸੀਨੀਅਰ ਆਗੂਆਂ ਦੇ ਇਕ ਵਫ਼ਦ ਵੱਲੋਂ ਹਰਜਿੰਦਰ ਸਿੰਘ ਧਾਮੀ ਨਾਲ ਹੁਸ਼ਿਆਰਪੁਰ ਵਿਖੇ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ ਗਈ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਟਰੱਕ ਯੂਨੀਅਨ ਮਾਮਲੇ 'ਚ ਮੇਰੇ 'ਤੇ ਉਛਾਲਿਆ ਗਿਆ ਚਿੱਕੜ ਵਿਰੋਧੀਆਂ ਦੀ ਸਾਜ਼ਿਸ਼: ਵਿਧਾਇਕ ਭਰਾਜ
NEXT STORY