ਅੰਮ੍ਰਿਤਸਰ (ਸਰਬਜੀਤ) : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ 'ਤੇ ਜਿੱਥੇ ਪੂਰੀ ਸਿੱਖ ਕੌਮ ਵਿੱਚ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ, ਉਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੂਰੇ ਖ਼ਾਲਸਾ ਪੰਥ ਦੀਆਂ ਭਾਵਨਾਵਾਂ ਨੂੰ ਦੇਖਦਿਆਂ ਇਸ ਗੱਲ 'ਤੇ ਭਾਰੀ ਨਾਰਾਜ਼ਗੀ ਜਤਾਈ ਹੈ। ਉਨ੍ਹਾਂ ਕਤਲ ਤੇ ਜਬਰ-ਜ਼ਨਾਹ ਵਰਗੇ ਗੰਭੀਰ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਮੁੜ 30 ਦਿਨ ਦੀ ਪੈਰੋਲ ਮਿਲਣ ’ਤੇ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਇਹ ਦੋਹਰੀ ਚਾਲ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਸਿਰਜ ਰਹੀ ਹੈ।
ਇਹ ਵੀ ਪੜ੍ਹੋ : ਕਾਰ-ਮੋਟਰਸਾਈਕਲ ਦੀ ਟੱਕਰ 'ਚ ਨੌਜਵਾਨ ਦੀ ਮੌਤ, ਪਰਿਵਾਰ ਤੇ ਪਿੰਡ ਵਾਸੀਆਂ ਨੇ ਥਾਣੇ ਦੇ ਬਾਹਰ ਲਾਇਆ ਧਰਨਾ
ਉਨ੍ਹਾਂ ਆਖਿਆ ਕਿ ਜੇਕਰ ਸੌਦਾ ਸਾਧ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਸਕਦੀ ਹੈ ਤਾਂ 30-32 ਸਾਲਾਂ ਤੋਂ ਜੇਲ੍ਹਾਂ 'ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਸੇ ਤੋਂ ਸਿੱਖ ਕੌਮ ਵੱਲੋਂ ਉਠਾਈ ਜਾ ਰਹੀ ਅਵਾਜ਼ ਸਰਕਾਰਾਂ ਦੇ ਕੰਨਾਂ ਤੋਂ ਕਿਉਂ ਕੋਹਾਂ ਦੂਰ ਰਹਿ ਜਾਂਦੀ ਹੈ। ਉਨ੍ਹਾਂ ਸਰਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗੁਰਮੀਤ ਰਾਮ ਰਹੀਮ ਦੀ ਪੈਰੋਲ ਨੂੰ ਤੁਰੰਤ ਰੱਦ ਕਰਦਿਆਂ ਉਸ ਨੂੰ ਮੁੜ ਵਾਪਸ ਜੇਲ੍ਹ 'ਚ ਬੰਦ ਕੀਤਾ ਜਾਵੇ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਂਟਰਾਂ ’ਚ ਅੱਜ ECCE ਦਿਨ ਮਨਾਇਆ ਜਾਵੇਗਾ
NEXT STORY