ਅੰਮ੍ਰਿਤਸਰ/ਚੰਡੀਗੜ੍ਹ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦਾ ਸੁਖਬੀਰ ਸਿੰਘ ਬਾਦਲ ਦੇ ਤਨਖ਼ਾਹੀਆ ਕਰਾਰ ਦੇਣ ਦੇ ਫ਼ੈਸਲੇ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਜੱਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਵੱਡਾ ਬਿਆਨ ਦਿੱਤਾ ਗਿਆ ਹੈ ਕਿ ਸੁਖਬੀਰ ਸਿੰਘ ਬਾਦਲ 'ਤੇ ਜਲਦ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਜਲਦੀ ਹੀ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਜ਼ਿਮਨੀ ਚੋਣ ਨਤੀਜੇ Live : 'ਆਪ' ਨੇ 3 ਸੀਟਾਂ 'ਤੇ ਮਾਰੀ ਬਾਜ਼ੀ, ਕਾਂਗਰਸ ਨੇ ਜਿੱਤੀ ਇਕ ਸੀਟ
ਦਰਅਸਲ ਬੀਤੀ 30 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਸੀ, ਜਿਸ ਨੂੰ ਢਾਈ ਮਹੀਨੇ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ। ਸੁਖਬੀਰ ਬਾਦਲ ਵਲੋਂ ਵੀ ਅਪੀਲ ਕੀਤੀ ਜਾ ਚੁੱਕੀ ਹੈ ਕਿ ਉਨ੍ਹਾਂ ਦੀ ਤਨਖ਼ਾਹ ਨੂੰ ਲੈ ਕੇ ਜਲਦੀ ਫ਼ੈਸਲਾ ਲਿਆ ਜਾਵੇ।
ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ ਨੂੰ ਲੈ ਕੇ Alert ਜਾਰੀ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਜੱਥੇਦਾਰ ਨੇ ਕਿਹਾ ਕਿ ਪੰਜਾਬ ਅਕਾਲੀ ਦਲ ਤੋਂ ਬਿਨਾਂ ਵਿਕਾਸ ਕਰ ਹੀ ਨਹੀਂ ਸਕਦਾ ਅਤੇ ਸਿਰਫ ਅਕਾਲੀ ਦਲ ਹੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਕਰਦਾ ਹੈ। ਇਸ ਲਈ ਕੌਮ ਦੀ 100 ਸਾਲ ਪੁਰਾਣੀ ਅਤੇ ਸ਼ਹੀਦਾਂ ਦੀ ਜੱਥੇਬੰਦੀ ਅਕਾਲੀ ਦਲ ਨੂੰ ਤਕੜਾ ਕਰਨਾ ਬਹੁਤ ਹੀ ਜ਼ਰੂਰੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਔਰਤਾਂ ਦੀ ਰਸੋਈ ਦਾ ਤੜਕਾ ਹੋਇਆ ਮਹਿੰਗਾ, ਅਸਮਾਨੀ ਚੜ੍ਹੇ ਸਬਜ਼ੀਆਂ ਤੇ ਫਲਾਂ ਦੇ ਭਾਅ
NEXT STORY