ਜਲੰਧਰ, (ਮਹੇਸ਼)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਸੀਨੀਅਰ ਮੈਂਬਰ ਜਥੇਦਾਰ ਸੁਰਜੀਤ ਸਿੰਘ ਚੀਮਾ 91 ਸਾਲ ਦੀ ਉਮਰ ਵਿਚ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਵਾਸਤੇ ਅਲਵਿਦਾ ਕਹਿੰਦੇ ਹੋਏ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਉਹ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਦੀ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਅਤੇ ਗੁਰੂ ਹਰਿਗੋਬਿੰਦ ਹਸਪਤਾਲ ਦੇ ਪਿਛਲੇ 50 ਸਾਲਾਂ ਤੋਂ ਵੱਧ ਸਮੇਂ ਤੱਕ ਚੇਅਰਮੈਨ ਵਜੋਂ ਵੀ ਸੇਵਾ ਨਿਭਾ ਰਹੇ ਸਨ।
ਇਸ ਤੋਂ ਇਲਾਵਾ ਉਹ ਅਨੇਕਾਂ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਸਰਪ੍ਰਸਤ ਵੀ ਸਨ। ਉਹ ਸਫ਼ਲ ਉਦਯੋਗਪਤੀ ਵੀ ਸਨ। ਉਹ ਕਈ ਸਾਲ ਤੱਕ ਆਲ ਇੰਡੀਆ ਸਰਜੀਕਲ ਐਸੋਸੀਏਸ਼ਨ ਦੇ ਪ੍ਰਧਾਨ ਵਜੋਂ ਵੀ ਆਪਣੀਆਂ ਸੇਵਾਵਾਂ ਦਿੰਦੇ ਹੋਏ ਵਪਾਰੀਆਂ ਦੇ ਮਸਲਿਆਂ ਵੱਲ ਵੀ ਵਿਸ਼ੇਸ਼ ਤਵੱਜੋਂ ਦਿੰਦੇ ਰਹੇ। ਜਥੇਦਾਰ ਚੀਮਾ ਦਾ ਅੰਤਿਮ ਸਸਕਾਰ ਅੱਜ 10 ਮਾਰਚ ਦਿਨ ਮੰਗਲਵਾਰ ਨੂੰ ਸਵੇਰੇ 11.30 ਵਜੇ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਹੋਵੇਗਾ। ਇਹ ਜਾਣਕਾਰੀ ਰਾਜਬੀਰ ਸਿੰਘ ਬਾਜਵਾ, ਜਥੇਦਾਰ ਸੁਰਜੀਤ ਸਿੰਘ ਚੀਮਾ ਦੀ ਧਰਮਪਤਨੀ ਸਰਦਾਰਨੀ ਸੁਰਿੰਦਰ ਕੌਰ ਚੀਮਾ ਅਤੇ ਸਪੁੱਤਰਾਂ ਹਰਸ਼ਰਨ ਸਿੰਘ ਚੀਮਾ ਅਤੇ ਰਵਿੰਦਰ ਪਾਲ ਸਿੰਘ ਚੀਮਾ ਵਲੋਂ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਹਰਸਿਮਰਤ ਕੌਰ ਬਾਦਲ ਨੇ CM ਮਾਨ 'ਤੇ ਵਿੰਨ੍ਹਿਆ ਨਿਸ਼ਾਨਾ, ਵੀਡੀਓ ਜਾਰੀ ਕਰ ਲਾਠੀਚਾਰਜ ਦੀ ਕੀਤੀ ਨਿੰਦਾ
NEXT STORY