ਮੋਗਾ - ਸਾਬਕਾ ਅਕਾਲੀ ਮੰਤਰੀ ਜੱਥੇਦਾਰ ਤੋਤਾ ਸਿੰਘ ਅੱਜ ਇਸ ਸੰਸਾਰ ਤੋਂ ਰੁਖ਼ਸਤ ਹੋ ਗਏ ਹਨ। ਇਸ ਦੁਖ਼ਦ ਸਮੇਂ ’ਚ ਮਨਜਿੰਦਰ ਸਿੰਘ ਸਿਰਸਾ ਅਤੇ ਪਰਮਿੰਦਰ ਸਿੰਘ ਬਰਾੜ ਮਰਹੂਮ ਜੱਥੇਦਾਰ ਤੋਤਾ ਸਿੰਘ ਦੀ ਚੰਡੀਗੜ੍ਹ ਵਿਖੇ ਸਥਿਤ ਰਿਹਾਇਸ਼ 'ਤੇ ਪੁੱਜੇ, ਜਿਥੇ ਉਨ੍ਹਾਂ ਨੇ ਜਥੇਦਾਰ ਤੋਤਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਪ੍ਰਗਟਾਇਆ।
ਪੜ੍ਹੋ ਇਹ ਵੀ ਖ਼ਬਰ: ਭਿੱਖੀਵਿੰਡ ’ਚ ਸੁਨਿਆਰੇ ਨੂੰ ਅਗਵਾ ਕਰ ਬੇਰਹਿਮੀ ਨਾਲ ਕੀਤਾ ਕਤਲ, ਪਿੰਡ ਰੈਸ਼ੀਆਣਾ ਨੇੜਿਓ ਬਰਾਮਦ ਹੋਈ ਲਾਸ਼
ਦੱਸ ਦੇਈਏ ਕਿ ਪੰਜਾਬ ਦੀ ਅਕਾਲੀ ਸਿਆਸਤ ਵਿੱਚ ਅੱਜ ਤੜਕਸਾਰ 4.40 ਵਜੇ ਉਦੋਂ ਇਕ ਯੁੱਗ ਦਾ ਅੰਤ ਹੋ ਗਿਆ, ਜਦੋਂ ਸਾਬਕਾ ਅਕਾਲੀ ਮੰਤਰੀ ਜੱਥੇਦਾਰ ਤੋਤਾ ਸਿੰਘ ਇਸ ਸੰਸਾਰ ਤੋਂ ਰੁਖ਼ਸਤ ਹੋ ਗਏ। 81 ਵਰ੍ਹਿਆਂ ਦੇ ਜੱਥੇਦਾਰ ਤੋਤਾ ਸਿੰਘ ਦਾ ਜਨਮ 2 ਮਾਰਚ, 1941 ਨੂੰ ਮੋਗਾ ਜ਼ਿਲ੍ਹੇ ਦੇ ਨਿੱਕੇ ਜਿਹੇ ਪਿੰਡ ਦੀਦਾਰ ਸਿੰਘ ਵਾਲਾ ਵਿਖੇ ਹੋਇਆ। ਬਚਪਨ ਤੋਂ ਹੀ ਤੇਜ਼ ਬੁੱਧੀ ਦੇ ਮਾਲਕ ਜੱਥੇਦਾਰ ਤੋਤਾ ਸਿੰਘ ਨੇ ਮੋਗਾ ਜ਼ਿਲ੍ਹੇ ਵਿੱਚ ਉਦੋਂ ਅਕਾਲੀ ਦਲ ਦਾ ਝੰਡਾ ਚੁੱਕਿਆ, ਜਦੋਂ ਇਸ ਖੇਤਰ ਵਿੱਚ ਅਕਾਲੀ ਦਲ ਦੀ ਸਿਆਸਤ 'ਚ ਪਕੜ ਕਮਜ਼ੋਰ ਸੀ।
ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ਵਿਖੇ ਪ੍ਰੇਮੀ ਜੋੜੇ ਨੇ ਕੀਤੀ ਖ਼ੁਦਕੁਸ਼ੀ, ਨੌਜਵਾਨ ਦਾ ਡੇਢ ਮਹੀਨਾ ਪਹਿਲਾਂ ਹੋਇਆ ਸੀ ਵਿਆਹ
ਪੁੱਤ ਦੇ ਨਾਂ ਕਰਵਾਈ ਜ਼ਮੀਨ ਵਾਪਸ ਮੰਗੀ ਤਾਂ ਪਤਨੀ ਨਾਲ ਮਿਲ ਕੇ ਕਰ ਦਿੱਤਾ ਪਿਓ ਦਾ ਕਤਲ
NEXT STORY