ਜਲੰਧਰ (ਬਿਊਰੋ) : ਖ਼ੇਤੀ ਬਿੱਲਾਂ ਦੇ ਵਿਰੋਧ 'ਚ ਦਿੱਲੀ ਸਰਹੱਦ 'ਤੇ ਕਿਸਾਨ ਅੰਦੋਲਨ ਦਾ ਰੁਝਾਨ ਹੁਣ ਖੱਬੇ ਪਾਸੇ ਝੁਕਣਾ ਸ਼ੁਰੂ ਹੋ ਗਿਆ ਹੈ। ਕਿਸਾਨ ਮਾਰੂ ਖ਼ੇਤੀ ਬਿੱਲਾਂ ਖਿਲਾਫ਼ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਦਿੱਲੀ ਦੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਕਰਦੇ ਹੋਏ ਕਿਸਾਨਾਂ 2 ਹਫ਼ਤਿਆਂ ਤੋਂ ਜ਼ਿਆਦਾ ਦਿਨ ਹੋ ਚੁੱਕੇ ਹਨ। ਕਿਸਾਨਾਂ ਦੇ ਮੋਰਚੇ ਨੂੰ ਹਰ ਵਰਗ ਦਾ ਸਹਿਯੋਗ ਮਿਲ ਰਿਹਾ ਹੈ। ਪੰਜਾਬੀ ਇੰਡਸਟਰੀ ਦੇ ਸਿਤਾਰੇ ਪਹਿਲੇ ਦਿਨ ਤੋਂ ਹੀ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਪੰਜਾਬੀ ਕਲਾਕਾਰ ਵੀ ਇਸ ਮੋਰਚੇ 'ਚ ਆਪਣੀ ਹਾਜ਼ਰੀ ਲਗਵਾ ਰਹੇ ਹਨ। ਉਥੇ ਹੀ ਪੰਜਾਬੀ ਗਾਇਕ ਤੇ ਅਦਾਕਾਰ ਅਮਰਿੰਦਰ ਗਿੱਲ ਕਿਸਾਨੀ ਸੰਘਰਸ਼ ਨਾਲ ਡਟੇ ਹੋਏ ਹਨ। ਸੋਸ਼ਲ ਮੀਡੀਆ ਰਾਹੀਂ ਅਮਰਿੰਦਰ ਗਿੱਲ ਤੇ ਉਨ੍ਹਾਂ ਦੀ ਪੂਰੀ ਟੀਮ ਵਲੋਂ ਕਿਸਾਨਾਂ ਦਾ ਸਮਰਥਨ ਕੀਤਾ ਜਾ ਰਿਹਾ ਹੈ। ਅਮਰਿੰਦਰ ਗਿੱਲ ਤੇ ਉਨ੍ਹਾਂ ਦੇ ਭਰਾ ਕਾਰਜ ਗਿੱਲ ਦੀ ਕੰਪਨੀ 'ਰਿਧਮ ਬੁਆਏਜ਼ ਐਂਟਰਟੇਨਮੈਂਟ' ਨੇ ਵੀ ਕਿਸਾਨੀ ਸੰਘਰਸ਼ 'ਚ ਆਪਣਾ ਸਮਰਥਨ ਦਿੰਦਿਆਂ ਵੱਡਾ ਕਦਮ ਚੁੱਕਿਆ। ਦਰਅਸਲ ਉਨ੍ਹਾਂ ਦੀ ਕੰਪਨੀ 'ਰਿਧਮ ਬੁਆਏਜ਼ ਐਂਟਰਟੇਨਮੈਂਟ' ਨੇ 'ਜੀਓ ਸਾਵਨ' ਤੋਂ ਆਪਣਾ ਸਾਰਾ ਕੰਟੈਂਟ ਹਟਾਉਣ ਦੀ ਗੱਲ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ। ਹਾਲ ਹੀ 'ਚ ਅਮਰਿੰਦਰ ਗਿੱਲ ਨੇ ਖ਼ੁਦ ਵੀ ਆਪਣੇ ਟਵਿੱਟਰ ਅਕਾਊਂਟ 'ਤੇ ਇਕ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਇਸ ਤੋਂ ਬਾਅਦ ਪੰਜਾਬੀ ਕਲਾਕਾਰਾਂ ਨੇ 'ਰਿਧਮ ਬੁਆਏਜ਼ ਐਂਟਰਟੇਨਮੈਂਟ' ਦੇ ਇਸ ਕਦਮ ਦੀ ਪ੍ਰਸ਼ੰਸਾਂ ਕੀਤੀ ਅਤੇ ਹੁਣ ਉਹ ਖ਼ੁਦ ਵੀ ਸਾਰਿਆਂ ਨੂੰ ਅਪੀਲ ਕਰ ਰਹੇ ਹਨ, ਰਿਲਾਇੰਸ ਤੇ ਜੀਓ ਸਾਵਨ ਦਾ ਬਾਈਕਾਟ ਕਰਨ ਨੂੰ ਆਖ ਰਹੇ ਹਨ।
![PunjabKesari](https://static.jagbani.com/multimedia/10_22_303039374amrinder gill1-ll.jpg)
ਜੈਜ਼ੀ ਬੀ ਨੇ ਟਵਿੱਟਰ 'ਤੇ ਲਿਖੀ ਇਹ ਗੱਲ
ਜੈਜ਼ੀ ਬੀ ਨੇ ਆਪਣੇ ਇਕ ਟਵੀਟ 'ਚ ਲਿਖਿਆ, 'ਆਓ ਸਾਰੇ ਰਲ ਕੇ ਕਿਸਾਨਾਂ ਨੂੰ ਗੁਲਾਮ ਬਣਾਉਣ ਦੀ ਕੋਸ਼ਿਸ਼ ਕਰਨ ਵਾਲੇ ਰਿਲਾਇੰਸ ਦੇ ਜੀਓ ਸਾਵਨ ਦਾ ਬਾਈਕਾਟ ਕਰੀਏ। ਸਾਰੇ ਆਪਣੇ ਫੋਨਾਂ ਤੋਂ ਜੀਓ ਸਾਵਨ ਨਾਲ ਕੰਟਰੈਕਟ ਕੈਂਸਲ ਕਰਨ ਲਈ ਕਹੋ।'
![PunjabKesari](https://static.jagbani.com/multimedia/10_22_305226848amrinder gill3-ll.jpg)
ਅੰਗਰੇਜ਼ੀ ਵਿਚ ਲਿਖਦਿਆਂ ਜੈਜ਼ੀ ਬੀ ਨੇ ਆਖੀ ਇਹ ਗੱਲ
![PunjabKesari](https://static.jagbani.com/multimedia/10_22_304133258amrinder gill2-ll.jpg)
'ਰਿਧਮ ਬੁਆਏਜ਼ ਐਂਟਰਟੇਨਮੈਂਟ' ਨੇ ਕੱਲ ਕੀਤਾ ਸੀ ਬਾਈਕਾਟ ਦਾ ਐਲਾਨ
ਬੀਤੇ ਦਿਨੀਂ 'ਰਿਧਮ ਬੁਆਏਜ਼ ਐਂਟਰਟੇਨਮੈਂਟ' ਨੇ ਫੇਸਬੁੱਕ 'ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ, ''ਰਿਧਮ ਬੁਆਏਜ਼ ਐਂਟਰਟੇਨਮੈਂਟ' ਵਲੋਂ ਪਹਿਲਾਂ ਤੋਂ ਹੀ ਕਿਸਾਨਾਂ ਨੂੰ ਬਿਨਾਂ ਸ਼ਰਤ ਸਮਰਥਨ ਦਿੱਤਾ ਜਾ ਰਿਹਾ ਹੈ ਤੇ ਅਸੀਂ ਅੰਦੋਲਨ 'ਚ ਕਿਸਾਨਾਂ ਦੇ ਨਾਲ ਹਾਂ। ਇਸ ਤੋਂ ਇਲਾਵਾ ਅਸੀਂ 'ਜੀਓ ਸਾਵਨ' ਡਿਜੀਟਲ ਸਟੋਰ ਤੋਂ ਆਪਣਾ ਸਾਰਾ ਕੰਟੈਂਟ ਹਟਾਉਣ ਦਾ ਫ਼ੈਸਲਾ ਕੀਤਾ ਹੈ। ਜ਼ਿਆਦਾਤਰ ਕੰਟੈਂਟ ਪਹਿਲਾਂ ਹੀ ਉਕਤ ਸਟੋਰ ਤੋਂ ਹਟਾ ਦਿੱਤਾ ਗਿਆ ਹੈ ਤੇ ਅਸੀਂ ਬਾਕੀ ਕੰਟੈਂਟ ਨੂੰ ਵੀ ਹਟਾਉਣ ਦਾ ਹੁਕਮ ਭੇਜ ਦਿੱਤਾ ਹੈ।'
![PunjabKesari](https://static.jagbani.com/multimedia/10_23_095268470amrinder gill4-ll.jpg)
ਦੱਸਣਯੋਗ ਹੈ ਕਿ 'ਰਿਧਮ ਬੁਆਏਜ਼ ਐਂਟਰਟੇਨਮੈਂਟ' ਨਾਲ ਜੁੜੇ ਕਲਾਕਾਰਾਂ ਵਲੋਂ ਵੀ ਇਸ ਪੋਸਟ ਨੂੰ ਸ਼ੇਅਰ ਕਰਕੇ ਕਿਸਾਨਾਂ ਦਾ ਸਮਰਥਨ ਕੀਤਾ ਜਾ ਰਿਹਾ ਹੈ। ਜੀਓ ਤੇ ਰਿਲਾਇੰਸ ਦੀਆਂ ਵਸਤਾਂ ਨੂੰ ਬਾਈਕਾਟ ਕਰਨ ਦਾ ਟਰੈਂਡ ਵੀ ਸਾਨੂੰ ਸੋਸ਼ਲ ਮੀਡੀਆ 'ਤੇ ਦੇਖਣ ਨੂੰ ਮਿਲ ਚੁੱਕਾ ਹੈ। ਉਥੇ ਪੰਜਾਬ 'ਚ ਰਿਲਾਇੰਸ ਦੇ ਸਟੋਰ ਤੇ ਮਾਲਜ਼ ਵੀ ਪਹਿਲਾਂ ਤੋਂ ਹੀ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੇ ਗਏ ਹਨ। ਕਿਸਾਨਾਂ ਵਲੋਂ ਰਿਲਾਇੰਸ ਮਾਲਜ਼ ਦੇ ਘਿਰਾਓ ਦੇ ਨਾਲ-ਨਾਲ ਉਨ੍ਹਾਂ ਦਾ ਮੁਕੰਮਲ ਬਾਈਕਾਟ ਕਰਨ ਦੀ ਗੱਲ ਵਾਰ-ਵਾਰ ਦੁਹਰਾਈ ਜਾ ਰਹੀ ਹੈ।
ਨੋਟ- ਜੈਜ਼ੀ ਬੀ ਵਲੋਂ ਸਾਂਝੀ ਕੀਤੀ ਇਸ ਪੋਸਟ ’ਤੇ ਆਪਣੀ ਰਾਏ ਕੁਮੈਂਟ ਕਰਕੇ ਜ਼ਰੂਰ ਦਿਓ।
ਦੁਖ਼ਦ ਖ਼ਬਰ: ਕੈਪਟਨ ਅਮਰਿੰਦਰ ਸਿੰਘ ਦੀ ਸੱਸ ਸਰਦਾਰਨੀ ਸਤਿੰਦਰ ਕੌਰ ਕਾਹਲੋਂ ਦਾ ਦਿਹਾਂਤ
NEXT STORY